ਚੰਡੀਗੜ੍ਹ 22 ਅਗਸਤ ( ਵਿਸ਼ਵ ਵਾਰਤਾ )-ਪੰਜਾਬ ਉਤੇ ਕਾਰੋਨਾ ਦਾ ਕਹਿਰ ਜਾਰੀ ਹੈ । ਅੱਜ ਇੱਕ ਹੋਰ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਪੋਰਟ ਪਾਜ਼ਿਟਿਵ ਆਈ ਹੈ ।ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦਿੱਤੀ ਹੈ । ਉਹਨਾਂ ਨੇ ਕਾਮਨਾ ਕੀਤੀ ਹੈ ਕਿ ਸਰਦਾਰ ਰੰਧਾਵਾ ਛੇਤੀ ਰਿਕਵਰੀ ਕਰਨ ਅਤੇ ਆਪਣਾ ਕੰਮ ਕਾਰਜ ਜਲਦੀ ਸੰਭਾਲਣ । ਇੱਥੇ ਇਹ ਗੱਲ ਵਰਣਨਯੋਗ ਹੈ ਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਹਿਲਾ ਹੀ ਕਰੋਨਾ ਦੀ ਜਕੜ ਵਿੱਚ ਹਨ ਜਦੋਂਕਿ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਰੋਨਾ ਨੂੰ ਹਰਾ ਕੇ ਮਿਸ਼ਨ ਫਤਹਿ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...