
ਇੰਡੈਵਰ ਗੱਡੀ ਵਿੱਚ ਰੱਖਕੇ ਵੇਚਣ ਜਾ ਰਹੇ ਸਨ
ਮਾਨਸਾ, 24 ਅਗਸਤ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਨੇ ਦੋ ਜਣਿਆਂ ਪਾਸੋਂ 2 ਕਿਲੋ 300 ਗ੍ਰਾਮ ਅਫੀਮ ਸਮੇਤ ਗੱਡੀ ਇਡੈਵਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਪੁਲੀਸ ਨੇ ਇਨ੍ਹਾਂ ਵਿਅਕਤੀਆਂ ਖਿਲਾਫ਼ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਵਿਅਕਤੀਆਂ ਦੀ ਪਛਾਣ ਪ੍ਰਸੋਤਮ ਕੁਮਾਰ ਉਰਫ ਬਿੱਲੂ ਪੁੱਤਰ ਅਮਰਨਾਥ ਵਾਸੀ ਭੀਖੀ ਅਤੇ ਗੁਰਦੀਪ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਆਲਮਪੁਰ ਬੋਤਲਾ ਵਜੋਂ ਹੋਈ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲੀਸ ਵੱਲੋਂ ਪੁੱਲ ਸੂਆ ਜੁਵਾਹਰਕੇ ਨਹਿਰੀ ਕੋਠੀ ਨੇੜਿਓ ਇੰਡੈਵਰ ਗੱਡੀ ਨੰੰ:ਐਚ.ਆਰ.26ਏ.ਐਕਸ-7098 ਵਿੱਚ ਸਵਾਰ ਇਨ੍ਹਾਂ ਦੋਨਾਂ ਵਿਅਕਤੀਆਂ ਪਾਸੋਂ 2 ਕਿਲੋ 300 ਗ੍ਰਾਮ ਅਫੀਮ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਕਸੂਰਵਾਰਾਂ ਖਿਲਾਫ਼ ਮੁਕੱਦਮਾ ਨੰਬਰ 143 ਮਿਤੀ 24-08-2020 ਅ/ਧ 18,25/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਸੂਰਵਾਰਾਂ ਨੇ ਮੁੱਢਲੀ ਪੁੱਛਗਿੱਛ ‘ਤੇ ਮੰਨਿਆ ਕਿ ਉਹ ਇਹ ਅਫੀਮ 1,30,000/- ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ ਦੋ ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਕੇ ਮੋਟੀ ਕਮਾਈ ਕਰਨੀ ਸੀ।ਉਨ੍ਹਾਂ ਕਿਹਾ ਕਿ ਕਸੂਰਵਾਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ,ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਨੇ ਇਹ ਅਫੀਮ ਕਿੱਥੋ, ਕਿਸ ਪਾਸੋ ਲਿਆਂਦੀ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ, ਜਿੰਨ੍ਹਾਂ ਪਾਸੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















