• Latest
  • Trending
ਸੁਖਬੀਰ ਸਿੰਘ ਬਾਦਲ ਝੂਠ ਬੋਲਣ ਦਾ ਆਦੀ: ਸੁਖਜਿੰਦਰ ਸਿੰਘ ਰੰਧਾਵਾ

ਸੁਖਬੀਰ ਸਿੰਘ ਬਾਦਲ ਝੂਠ ਬੋਲਣ ਦਾ ਆਦੀ: ਸੁਖਜਿੰਦਰ ਸਿੰਘ ਰੰਧਾਵਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

29 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

43 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

1 hour ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

3 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਝੂਠ ਬੋਲਣ ਦਾ ਆਦੀ: ਸੁਖਜਿੰਦਰ ਸਿੰਘ ਰੰਧਾਵਾ

August 24, 2020
in ਚੰਡੀਗੜ੍ਹ
ਸੁਖਬੀਰ ਸਿੰਘ ਬਾਦਲ ਝੂਠ ਬੋਲਣ ਦਾ ਆਦੀ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀ ਦਲ ਪ੍ਰਧਾਨ ਦੇ ਮਗਨਰੇਗਾ ਵਿੱਚ 1000 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਬੇਬੁਨਿਆਦ, ਮਨਜ਼ੂਰ ਬਜਟ 800 ਕਰੋੜ ਰੁਪਏ
ਫਰੇਬ ਦੇ ਆਸਰੇ ਖੁੱਸੀ ਸਿਆਸੀ ਜ਼ਮੀਨੀ ਭਾਲਣ ਦੀ ਕੋਸ਼ਿਸ਼ ਛੱਡ ਕੇ ਅਕਾਲੀ ਦਲ ਪ੍ਰਧਾਨ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋਵੇ: ਰੰਧਾਵਾ ਦੀ ਸੁਖਬੀਰ ਨੂੰ ਸਲਾਹ
ਸੁਖਬੀਰ ਨੂੰ ਡੇਰਾ ਬਾਬਾ ਨਾਨਕ ਦਾ ਕੋਈ ਵੀ ਪਿੰਡ ਚੁਣ ਕੇ ਇਕ ਪੈਸੇ ਦੇ ਬੇਨਿਯਾਮੀ ਸਿੱਧ ਕਰਨ ਦੀ ਖੁੱਲੀ ਚੁਣੌਤੀ ਦਿੱਤੀ
ਚੰਡੀਗੜ, 24 ਅਗਸਤ (ਵਿਸ਼ਵ ਵਾਰਤਾ)-‘‘ਲੱਗਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਕੀਤੀਆਂ ਜਾ ਰਹੀਆਂ ਵਿਕਾਸ ਮੁਖੀ ਪੇਸ਼ਕਦਮੀਆਂ ਦੇ ਸਿਲਸਿਲੇ ਵਿੱਚ ਸਫੇਦ ਝੂਠ ਬੋਲਣ ਦੀ ਬੁਰੀ ਆਦਤ ਪੈ ਚੁੱਕੀ ਹੈ ਤਾਂ ਹੀ ਉਸ ਵੱਲੋਂ ਸੂਬੇ ਵਿੱਚ ਮਗਨਰੇਗਾ ਸਕੀਮ ਤਹਿਤ 1000 ਕਰੋੜ ਰੁਪਏ ਦੇ ਤਥਾਕਥਿਤ ਘੋਟਾਲੇ ਦੇ ਥੁੱਕੀ ਵੜੇ ਪਕਾਏ ਜਾ ਰਹੇ ਹਨ।’’
ਇਨਾਂ ਇਲਜ਼ਾਮਾਂ ਨੂੰ ਕੋਰਾ ਝੂਠ ਦੱਸਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਗੱਲ ਤੋਂ ਚੰਗੀ ਤਰਾਂ ਜਾਣੂੰ ਹੋ ਚੁੱਕੇ ਹਨ ਕਿ ਸੱਤਾ ਤੋਂ ਬਾਹਰ ਹੁੰਦੇ ਹੀ ਅਕਾਲੀ ਆਪਣੀ ਗੁਆਚੀ ਸਿਆਸੀ ਸ਼ਾਖ ਬਹਾਲ ਕਰਨ ਲਈ ਤਰਲੋਮੱਛੀ ਹੋ ਜਾਂਦੇ ਹਨ ਅਤੇ ਅਜਿਹੇ ਹੋਛੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੰਦੇ ਹਨ। ਪਰ ਸੱਤਾ ਵਿੱਚ ਆਉਦਿਆਂ ਹੀ ਇਨਾਂ ਨੂੰ ਆਪਣੇ ਸਾਰੇ ਮੁੱਦੇ ਭੁੱਲ ਜਾਂਦੇ ਹਨ।
ਸ. ਰੰਧਾਵਾ ਨੇ ਕਿਹਾ ਕਿ ਇਨਾਂ ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਕਰਕੇ ਹੀ ਇਨਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਦਾ ਵੀ ਰੁਤਬਾ ਨਹੀਂ ਮਿਲਿਆ ਅਤੇ ਅਕਾਲੀ ਦਲ 14 ਸੀਟਾਂ ਨਾਲ ਤੀਜੇ ਸਥਾਨ ’ਤੇ ਸੁੰਗੜ ਗਿਆ ਜੋ ਕਿ ਇਨਾਂ ਸਿਆਸੀ ਖਾਤਮੇ ਦਾ ਸੂਚਕ ਹੈ।
ਤੱਥਾਂ ਉਤੇ ਗੱਲ ਕਰਦੇ ਹੋਏ ਕਾਂਗਰਸੀ ਆਗੂ ਨੇ ਕਿਹਾ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ ਜਿਸ ਵਿਚੋਂ ਸਾਜੋ-ਸਮਾਨ ਦੀ ਖ਼ਰੀਦ ਉਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ। ਉਨਾਂ ਕਿਹਾ ਕਿ ਸਾਲ 2017 ਵਿਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਸਾਜੋ ਸਮਾਨ ਉੱਤੇ ਸਿਰਫ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ। ਉਨਾਂ ਸੁਖਬੀਰ ਸਿੰਘ ਬਾਦਲ ਤੋਂ ਪੁੱਛਦਿਆ ਕਿ 520 ਕਰੋੜ ਰੁਪਏ ਦੇ ਖ਼ਰਚੇ ਵਿਚੋਂ 1000 ਕਰੋੜ ਰੁਪਏ ਦਾ ਘਪਲਾ ਕਿਵੇਂ ਸੰਭਵ ਹੈ, ਕਿਹਾ ਕਿ ਇਹ ਸੁਖਬੀਰ ਨੇ ਆਪਣੇ ਸੁਭਾਅ ਮੁਤਾਬਕ ਗੱਪ ਮਾਰਦਿਆਂ ਹਵਾ ਵਿੱਚ ਡਾਂਗਾ ਚਲਾ ਦਿੱਤੀਆਂ।
ਸ. ਰੰਧਾਵਾ ਨੇ ਕਿਹਾ ਕਿ ਸੁਖਬੀਰ ਆਪਣੀਆਂ ਸਿਆਸੀ ਇੱਛਾਵਾਂ ਖਾਤਰ ਗਰੀਬ ਲੋਕਾਂ ਦੀ ਰੋਜ਼ੀ ਰੋਟੀ ਉਤੇ ਲੱਤ ਮਾਰਨ ਦੀ ਕੋਝੀ ਕੋਸ਼ਿਸ਼ ਕੀਤੀ ਹੈ। ਇਸ ਸਕੀਮ ਅਧੀਨ ਇਸ ਵੇਲੇ ਪੰਜਾਬ ਵਿਚ ਤਕਰੀਬਨ ਦੋ ਲੱਖ ਤੀਹ ਹਜ਼ਾਰ ਵਰਕਰ ਕੰਮ ਕਰ ਰਹੇ ਹਨ, ਜਦੋਂ ਕਿ ਪੰਜਾਬ ਵਿਚ ਲੌਕਡਾਊਨ ਲੱਗਣ ਸਮੇਂ ਇਹ ਗਿਣਤੀ ਸਿਰਫ਼ 60,000 ਸੀ। ਕਰੋਨਾ ਮਹਾਂਮਾਰੀ ਦੇ ਦੌਰ ਦੇ ਇਸ ਸਾਲ ਵਿਚ 114 ਲੱਖ ਮਨੁੱਖੀ ਦਿਹਾੜੀਆਂ ਪੈਦਾ ਕਰਕੇ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਸੁਖਬੀਰ ਆਪਣੇ ਤੱਥ ਰਹਿਤ ਬਿਆਨਾਂ ਨਾਲ ਇਸ ਸਕੀਮ ਨੂੰ ਬੰਦ ਕਰਵਾਉਣ ਉਤੇ ਉਤਾਰੂ ਹਨ। ਇਸ ਸਕੀਮ ਤਹਿਤ ਕੰਮ ਕਰ ਰਹੇ ਕੁੱਲ ਵਰਕਰਾਂ ਵਿੱਚ 68 ਫੀਸਦੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਅਤੇ ਕੁਲ ਵਰਕਰਾਂ ਵਿਚੋਂ 58 ਫੀਸਦੀ ਔਰਤਾਂ ਹਨ।
ਕਾਂਗਰਸੀ ਆਗੂ ਨੇ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਮੁੱਦਾਹੀਣ ਹੋਈ ਆਪਣੀ ਪਾਰਟੀ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਝੂਠੇ ਬਿਆਨ ਦੇਣ ਦੀ ਥਾਂ ਤੱਥਾਂ ਸਮੇਤ ਅੰਕੜੇ ਪੇਸ਼ ਕਰਨ। ਉਨਾਂ ਕਿਹਾ ਕਿ ਸੁਖਬੀਰ ਬਾਦਲ ਉਸ ਦੇ ਡੇਰਾ ਬਾਬਾ ਨਾਨਕ ਹਲਕੇ ਦਾ ਕੋਈ ਵੀ ਇਕ ਪਿੰਡ ਚੁਣ ਲਵੇ ਅਤੇ ਇਕ ਪੈਸੇ ਦੀ ਬੇਨਿਯਾਮੀ ਸਿੱਧ ਕਰ ਕੇ ਦਿਖਾਵੇ। ਉਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਅਕਾਲੀ ਦਲ ਪ੍ਰਧਾਨ ਤੋਂ ਮੁੱਦੇ ਤਾਂ ਬਹੁਤ ਚੁੱਕੇ ਹਨ ਪਰ ਅੰਕੜੇ ਕਿਸੇ ਦੇ ਵੀ ਸਹੀ ਨਹੀਂ ਪੇਸ਼ ਕਰ ਸਕਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

by Navjot
2 weeks ago
0

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਛੋਲਿਆਂ ਅਤੇ ਕੜਾਹ ਪ੍ਰਸ਼ਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 