• Latest
  • Trending
ਪੰਜਾਬ ਪੁਲਿਸ ਨੇ ਸਾਈਬਰ ਅਪਰਾਧੀ ਅਮਿਤ ਸ਼ਰਮਾਂ ਉਰਫ ਨਿਤਿਨ ਨੂੰ ਗ੍ਰਿਫ਼ਤਾਰ ਕਰਕੇ ਬਹੁ ਕਰੋੜੀ ਸਾਈਬਰ ਬੈਂਕ ਫਰਾਡ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਸਾਈਬਰ ਅਪਰਾਧੀ ਅਮਿਤ ਸ਼ਰਮਾਂ ਉਰਫ ਨਿਤਿਨ ਨੂੰ ਗ੍ਰਿਫ਼ਤਾਰ ਕਰਕੇ ਬਹੁ ਕਰੋੜੀ ਸਾਈਬਰ ਬੈਂਕ ਫਰਾਡ ਦਾ ਕੀਤਾ ਪਰਦਾਫਾਸ਼

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

4 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

4 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

5 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

5 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

6 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

7 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

7 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

7 hours ago
Hindi News
English News
Sunday, July 5, 2026
No Result
View All Result
32 °c
Chandigarh
35 ° Sun
31 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਸਾਈਬਰ ਅਪਰਾਧੀ ਅਮਿਤ ਸ਼ਰਮਾਂ ਉਰਫ ਨਿਤਿਨ ਨੂੰ ਗ੍ਰਿਫ਼ਤਾਰ ਕਰਕੇ ਬਹੁ ਕਰੋੜੀ ਸਾਈਬਰ ਬੈਂਕ ਫਰਾਡ ਦਾ ਕੀਤਾ ਪਰਦਾਫਾਸ਼

August 27, 2020
in ਚੰਡੀਗੜ੍ਹ
ਪੰਜਾਬ ਪੁਲਿਸ ਨੇ ਸਾਈਬਰ ਅਪਰਾਧੀ ਅਮਿਤ ਸ਼ਰਮਾਂ ਉਰਫ ਨਿਤਿਨ ਨੂੰ ਗ੍ਰਿਫ਼ਤਾਰ ਕਰਕੇ ਬਹੁ ਕਰੋੜੀ ਸਾਈਬਰ ਬੈਂਕ ਫਰਾਡ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ)-ਪੰਜਾਬ ਪੁਲਿਸ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਸੂਬੇ ਵਿੱਚ ਆਧੁਨਿਕ ਸੂਚਨਾ ਤਕਨੀਕ ਰਾਹੀਂ ਬਹੁ ਕਰੋੜੀ ਸਾਈਬਰ ਬੈਂਕ ਘੁਟਾਲੇ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਗਿਰੋਹ ਦੇ ਮੁੱਖ ਸਰਗਣੇ ਅਮਿਤ ਸ਼ਰਮਾ ਉਰਫ ਨਿਤਿਨ ਨੂੰ ਕਾਬੂ ਕਰ ਲਿਆ ਹੈ ਜੋ ਪਿਛਲੇ ਕਰੀਬ 7 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਇਸ ਸਬੰਧ ਵਿੱਚ ਉਸ ਦੋਸ਼ੀ ਖਿਲਾਫ ਥਾਣਾ ਸਟੇਟ ਸਾਈਬਰ ਕਰਾਈਮ, ਐਸ ਏ ਐਸ ਨਗਰ ਵਿਖੇ ਆਈਪੀਸੀ ਦੀ ਧਾਰਾ 420, 465, 468, 471, 120 ਬੀ, ਆਈਟੀ ਕਾਨੂੰਨ ਦੀ ਧਾਰਾ 66, 66-ਸੀ, 66-ਡੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਕਮ-ਏਡੀਜੀਪੀ ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਸੈੱਲ ਨੇ ਇਸ ਕੇਸ ਦੀ ਜਾਂਚ ਐਚਡੀਐਫਸੀ ਬੈਂਕ ਦੇ ਲੋਕੇਸ਼ਨ ਮੈਨੇਜਰ ਵਿਜੇ ਕੁਮਾਰ ਦੀ ਸ਼ਿਕਾਇਤ ‘ਤੇ ਕੀਤੀ ਹੈ ਜਿਸ ਨੇ ਦੋਸ਼ ਲਾਇਆ ਹੈ ਕਿ ਐਚਡੀਐਫਸੀ ਬੈਂਕ ਖਾਤੇ ਵਿੱਚੋਂ ਲਗਭਗ 2 ਕਰੋੜ ਰੁਪਏ ਦੀ ਤਕਨੀਕੀ ਢੰਗ ਨਾਲ ਧੋਖਾਧੜੀ ਕੀਤੀ ਗਈ ਹੈ। ਪੁਲਿਸ ਨੂੰ ਪੜਤਾਲ ਦੌਰਾਨ ਇਹ ਪਤਾ ਲੱਗਿਆ ਕਿ ਸਾਈਬਰ ਧੋਖਾਧੜੀ ਕਰਨ ਵਾਲੇ ਨੇ ਨੈਟ ਬੈਂਕਿੰਗ ਰਾਹੀਂ ਖਾਤੇ ਵਿਚੋਂ ਪੈਸੇ ਕੱਢ ਕੇ 5 ਵੱਖ-ਵੱਖ ਬੈਂਕ ਖਾਤਿਆਂ ਵਿਚ ਤਬਦੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਹ ਬੈਂਕ ਖਾਤੇ ਜਾਅਲੀ ਪਛਾਣ ਪੱਤਰਾਂ ਰਾਹੀਂ ਖੋਲ੍ਹੇ ਗਏ ਸਨ ਅਤੇ ਇਸ ਤੋਂ ਬਾਅਦ ਖਾਤਿਆਂ ਵਿੱਚੋਂ ਏਟੀਐਮ ਅਤੇ ਸਵੈ-ਚੈੱਕ ਰਾਹੀਂ ਨਕਦੀ ਕਢਵਾਈ ਗਈ।
ਇਹ ਸਾਈਬਰ ਜੁਰਮ ਦੀ ਕਾਰਜ ਪ੍ਰਣਾਲੀ ਬਾਰੇ ਦੱਸਦਿਆਂ, ਬੀਓਆਈ ਦੇ ਮੁਖੀ ਨੇ ਕਿਹਾ ਕਿ ਧੋਖਾਧੜੀ ਕਰਨ ਵਾਲਿਆਂ ਨੇ ਬੜੀ ਚਲਾਕੀ ਨਾਲ ਪੀੜਤ ਦੇ ਬੈਂਕ ਖਾਤੇ ਨਾਲ ਰਜਿਸਟਰ ਕੀਤੇ ਈਮੇਲ ਆਈਡੀ ਅਤੇ ਮੋਬਾਈਲ ਨੰਬਰਾਂ ਨੂੰ ਉਹੋ ਜਿਹੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਵਿਚ ਤਬਦੀਲ ਕਰ ਦਿੱਤਾ ਜਿਸ ਕਰਕੇ ਮੁਲਜ਼ਮ ਆਪਣੇ ਇੰਨਾ ਮੋਬਾਈਲ ਨੰਬਰਾਂ ਅਤੇ ਈਮੇਲ ਆਈਡੀ ਰਾਹੀਂ ਉਸ ਦੇ ਖਾਤੇ ਦਾ ਵਰਚੁਅਲ ਕੰਟਰੋਲਰ ਬਣ ਗਿਆ।
ਇਸ ਕੇਸ ਵਿੱਚ ਅਮਿਤ ਸ਼ਰਮਾ ਉਰਫ ਨਿਤਿਨ ਨੇ ਆਪਣੇ ਆਪ ਨੂੰ ਅਕਾਸ਼ ਅਰੁਣ ਭਾਟੀਆ (ਕੇਸ ਦਾ ਪੀੜਤ) ਵਜੋਂ ਆਪਣੀ ਪਛਾਣ ਬਣਾਈ ਅਤੇ ਉਸਦੇ (ਭਾਟੀਆ) ਬੈਂਕ ਖਾਤੇ ਦੀ ਇੰਟਰਨੈਟ ਬੈਂਕਿੰਗ ਪਹੁੰਚ ਹਾਸਲ ਕਰ ਲਈ। ਇਸ ਤੋਂ ਬਾਅਦ ਮੁਲਜ਼ਮ ਨੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਵਿਕਰਮ ਸਿੰਘ ਦੇ ਨਾਮ ‘ਤੇ ਖੋਲ੍ਹੇ ਅਤੇ ਪੰਜ ਵੱਖ-ਵੱਖ ਖਾਤਿਆਂ ਵਿਚ ਪੈਸੇ ਤਬਦੀਲ ਕਰ ਲਏ।
ਉਹਨਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਸਾਰੇ ਸਰਕਾਰੀ ਪਛਾਣ ਪ੍ਰਮਾਣ, ਜਿਨ੍ਹਾਂ ਵਿੱਚ ਚਿੱਪ ਅਧਾਰਤ ਡ੍ਰਾਇਵਿੰਗ ਲਾਇਸੈਂਸ, ਪੈਨ ਕਾਰਡ, ਹੋਲੋਗ੍ਰਾਮ ਵਾਲਾ ਵੋਟਰ ਆਈਡੀ ਕਾਰਡ ਆਦਿ ਅਤੇ ਬੈਂਕ ਖਾਤਾ ਖੋਲ੍ਹਣ ਅਤੇ ਮੋਬਾਈਲ ਨੰਬਰ ਪ੍ਰਾਪਤ ਕਰਨ ਲਈ ਮੁਹੱਈਆ ਕਰਵਾਏ ਗਏ ਨਿੱਜੀ ਪਛਾਣ ਦਸਤਾਵੇਜ਼ (ਕੇਵਾਈਸੀ) ਵੀ ਜਾਅਲੀ ਪਾਏ ਗਏ। ਇੰਨਾ ਧੋਖੇਬਾਜ਼ਾਂ ਨੇ ਏਟੀਐਮ ਕਾਰਡਾਂ ਅਤੇ ਚੈਕਾਂ ਰਾਹੀਂ ਸਾਰੇ ਪੈਸੇ ਕਢਵਾ ਲਏ ਜਿਸ ਨਾਲ ਪੁਲਿਸ ਨੂੰ ਕੋਈ ਸੁਰਾਗ ਨਾ ਮਿਲ ਸਕਿਆ। ਇਸ ਤੋਂ ਇਲਾਵਾ, ਮੋਬਾਈਲ ਨੰਬਰ ਸਿਰਫ ਅਪਰਾਧ ਕਰਨ ਸਮੇਂ ਹੀ ਇਸਤੇਮਾਲ ਕੀਤੇ ਜਾਂਦੇ ਸਨ ਅਤੇ ਉਸ ਤੋਂ ਬਾਅਦ ਨਾਨ-ਰੀਚੇਵਲ ਹੋ ਜਾਂਦੇ ਸਨ।
ਹੋਰ ਵੇਰਵੇ ਦਿੰਦੇ ਹੋਏ ਸ੍ਰੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਾਂਚ ਦੌਰਾਨ ਮੋਬਾਇਲ ਫੋਨ ਦੀ ਲੋਕੇਸ਼ਨ ਤੋਂ ਪਤਾ ਲਗਾ ਕਿ ਲੁਟੇਰੇ ਲੁਧਿਆਣਾ ਤੋਂ ਗਿਰੋਹ ਚਲਾ ਰਹੇ ਸਨ। ਪੜਤਾਲ ਦੌਰਾਨ ਪੁਲਿਸ ਜਾਂਚ ਟੀਮ ਨੂੰ ਪੁਲਿਸ ਦੇ ਸਰੋਤਾਂ ਤੋਂ ਗੁਪਤ ਜਾਣਕਾਰੀ ਮਿਲੀ ਅਤੇ ਇਸ ਖੁਲਾਸੇ ਨਾਲ ਮੁਲਜ਼ਮ ਦੀ ਪਛਾਣ ਹੋ ਗਈ। ਇਸ ਆਪ੍ਰੇਸ਼ਨ ਦੌਰਾਨ ਉਸ ਖੇਤਰ ਦੀ ਪੜਤਾਲੀਆ ਟੀਮ ਵੱਲੋਂ ਖੁਦ ਜਾਂਚ ਅਤੇ ਘਰ-ਘਰ ਤਸਦੀਕ ਕੀਤੀ ਗਈ ਜਿਥੇ ਇਹ ਫੋਨ ਐਕਟਿਵ ਸਨ।
ਉਨ੍ਹਾਂ ਦੱਸਿਆ ਕਿ ਸਰੀਰਕ ਬਣਤਰ ਅਤੇ ਸਾਹਮਣੇ ਆ ਰਹੇ ਵੇਰਵਿਆਂ ਦੇ ਅਧਾਰ ‘ਤੇ ਇਸ ਮਾਮਲੇ ਵਿਚ 3 ਮੁਲਜ਼ਮ ਨਾਮਜ਼ਦ ਕੀਤੇ ਗਏ ਅਤੇ ਇਨ੍ਹਾਂ ਵਿਚੋਂ ਦੋ ਮੁਲਜ਼ਮ ਰਾਜੀਵ ਕੁਮਾਰ ਪੁੱਤਰ ਦੇਵ ਰਾਜ ਅਤੇ ਦੀਪਕ ਕੁਮਾਰ ਗੁਪਤਾ ਪੁਤਰ ਦਰਸ਼ਨ ਲਾਲ ਗੁਪਤਾ ਵਾਸੀ ਸ਼ਿਮਲਾਪੁਰੀ ਨੂੰ ਸ਼ਿਮਲਾਪੁਰੀ, ਲੁਧਿਆਣਾ ਤੋਂ 28-01-2020 ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਇਹ ਮੁੱਖ ਮੁਲਜ਼ਮ ਉਸ ਵੇਲੇ ਫਰਾਰ ਹੋਣ ਵਿੱਚ ਸਫਲ ਹੋ ਗਿਆ।
ਉਨ੍ਹਾਂ ਕਿਹਾ ਕਿ ਇਸ ਸਾਈਬਰ ਅਪਰਾਧੀ ਅਮਿਤ ਸ਼ਰਮਾ ਉਰਫ ਨਿਤਿਨ ਪੁਤਰ ਰਾਮ ਲਾਲ ਨਿਵਾਸੀ ਦਿਓਲ ਐਨਕਲੇਵ, ਲੁਧਿਆਣਾ ਨੂੰ ਫੜਨ ਲਈ ਐਸਐਚਓ ਸਾਈਬਰ ਕ੍ਰਾਈਮ ਭਗਵੰਤ ਸਿੰਘ ਦੀ ਇਕ ਵਿਸ਼ੇਸ਼ ਟੀਮ ਬਣਾਈ ਗਈ। ਇਸ ਫਰਾਰ ਦੋਸ਼ੀ ਵਿਰੁੱਧ ਪੰਜਾਬ ਅਤੇ ਹਰਿਆਣਾ ਰਾਜ ਦੇ ਵੱਖ-ਵੱਖ ਥਾਣਿਆਂ ਵਿੱਚ 6 ਐਫਆਈਆਰਜ਼ ਦਰਜ ਹਨ ਅਤੇ ਉਹ ਅਜਿਹੀਆਂ ਕਰੋੜਾਂ ਦੀ ਧੋਖਾਧੜੀ ਵਿੱਚ ਲੋੜੀਂਦਾ ਸੀ।
ਜ਼ਿਕਰਯੋਗ ਹੈ ਕਿ ਮੁਲਜ਼ਮ ਸੂਚਨਾ ਤਕਨੀਕ ਨਾਲ ਵੇਰਵਿਆਂ ਨੂੰ ਬਦਲ ਕੇ ਬੈਂਕ ਖਾਤਿਆਂ ਨੂੰ ਹੈਕ ਕਰਦੇ ਸਨ। ਇਹ ਮੁਲਜ਼ਮ 28-01-2020 ਨੂੰ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ ਜਦੋਂ ਉਸ ਦੇ ਸਹਿ ਮੁਲਜ਼ਮਾਂ ਨੂੰ ਜਾਂਚ ਟੀਮ ਨੇ ਲੁਧਿਆਣਾ ਦੇ ਇੱਕ ਜਿੰਮ ਤੋਂ ਗ੍ਰਿਫਤਾਰ ਕੀਤਾ ਸੀ, ਜਿਥੇ ਉਸ ਦਿਨ ਉਸ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ ਗਿਆ ਸੀ। ਇੰਨਾ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ, ਕਰੋੜਾਂ ਰੁਪਏ ਦੀ ਸਾਈਬਰ ਧੋਖਾਧੜੀ ਨਾਲ ਸਬੰਧਤ ਸਾਰੇ ਕੇਸ ਹੱਲ ਹੋ ਗਏ। ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
2 weeks ago
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 