• Latest
  • Trending
ਰਾਜਪਾਲ ਕਾਂਗਰਸ ਸਰਕਾਰ ਨੂੰ ਅਗਲੇ ਮਹੀਨੇ ਵਿਧਾਨ ਸਭਾ ਇਜਲਾਸ ਮੁੜ ਸੱਦਣ ਦੀ ਹਦਾਇਤ ਦੇਣ : ਅਕਾਲੀ ਦਲ

ਰਾਜਪਾਲ ਕਾਂਗਰਸ ਸਰਕਾਰ ਨੂੰ ਅਗਲੇ ਮਹੀਨੇ ਵਿਧਾਨ ਸਭਾ ਇਜਲਾਸ ਮੁੜ ਸੱਦਣ ਦੀ ਹਦਾਇਤ ਦੇਣ : ਅਕਾਲੀ ਦਲ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

5 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

5 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

6 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

6 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

8 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

8 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

8 hours ago
Hindi News
English News
Sunday, July 5, 2026
No Result
View All Result
32 °c
Chandigarh
31 ° Mon
32 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਪਾਲ ਕਾਂਗਰਸ ਸਰਕਾਰ ਨੂੰ ਅਗਲੇ ਮਹੀਨੇ ਵਿਧਾਨ ਸਭਾ ਇਜਲਾਸ ਮੁੜ ਸੱਦਣ ਦੀ ਹਦਾਇਤ ਦੇਣ : ਅਕਾਲੀ ਦਲ

August 28, 2020
in ਚੰਡੀਗੜ੍ਹ
ਰਾਜਪਾਲ ਕਾਂਗਰਸ ਸਰਕਾਰ ਨੂੰ ਅਗਲੇ ਮਹੀਨੇ ਵਿਧਾਨ ਸਭਾ ਇਜਲਾਸ ਮੁੜ ਸੱਦਣ ਦੀ ਹਦਾਇਤ ਦੇਣ : ਅਕਾਲੀ ਦਲ

ਰਾਜਪਾਲ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਅਕਾਲੀ ਵਿਧਾਇਕਾਂ ਦੇ ਘਰਾਂ ਅੱਗੇ ਰੋਕਾਂ ਲਾਉਣ ਦੀ ਦਿੱਤੀ ਜਾਣਕਾਰੀ, ਮਾਮਲੇ ਜਾਂਚ ਮੰਗੀਕਿਹਾ ਕਿ ਕਾਂਗਰਸ ਸਰਕਾਰ ਕੋਰੋਨਾ ਮਹਾਮਾਰੀ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਤੋਂ ਭੱਜਣ ਲਈ ਬਹਾਨੇ ਵਜੋਂ ਵਰਤ ਰਹੀ ਹੈਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਕਮ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ, ਰੇਤ ਮਾਫੀਆ, ਫਰੰਟਲਾਈਨ ਵਰਕਰਾਂ ਦੀ ਮਾੜੀ ਹਾਲਤ, 69 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁਟਾਲੇ, ਮਨਰੇਗਾ ਫੰਡਾਂ ਵਿਚ ਘੁਟਾਲੇ ਅਤੇ ਸਰਕਾਰੀ ਮੁਲਾਜ਼ਮਾਂ ਪ੍ਰਤੀ ਵਿਤਕਰੇ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਵਿਧਾਨ ਸਭਾ ਇਜਲਾਸ ਮੁੜ ਸੱਦਿਆ
 ਜਾਵੇ
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਅਗਲੇ ਮਹੀਨੇ ਵਿਧਾਨ ਸਭਾ ਦਾ ਇਜਲਾਸ ਮੁੜ ਸੱਦੇ ਜਾਣ ਦੀ ਹਦਾਇਤ ਦੇਣ ਤਾਂ ਜੋ ਸੂਬੇ ਨੂੰ ਦਰਪੇਸ਼ ਭਖਦੇ ਮਸਲਿਆਂ ’ਤੇ ਚਰਚਾ ਕੀਤੀ ਜਾ ਸਕੇ ਅਤੇ ਪਾਰਟੀ ਨੇ ਕਿਹਾ ਕਿ  ਸਰਕਾਰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਤੋਂ ਭੱਜਣ ਲਈ ਕੋਰੋਨਾ ਨੂੰ ਇਕ ਬਹਾਨੇ ਵਜੋਂ ਵਰਤ ਰਹੀ ਹੈ।
ਰਾਜਪਾਲ  ਨੂੰ ਲਿਖੇ ਪੱਤਰ ਵਿਚ  ਸ੍ਰੀ ਸ਼ਰਨਜੀਤ ਸਿੰਘ ਢਿੱਲੋਂ  ਅਗਵਾਈ ਵਾਲੇ ਵਿਧਾਇਕ ਦਲ ਅਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਇਹ ਦਖਲ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਰਾਜ ਵਿਚ ਪਾਰਲੀਮਾਨੀ ਪ੍ਰਕਿਰਿਆ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਤੇ ਕਾਂਗਰਸ ਸਰਕਾਰ  ਨੂੰ ਲੋਕਤੰਤਰ ਦਾ ਮਖੌਲ ਉਡਾਉਣ ਤੋਂ ਰੋਕਣ ਲਈ ਦਰੁਸਤੀ ਭਰੇ ਕਦਮ ਜ਼ਰੂਰੀ ਹਨ।
ਵਿਧਾਇਕਾਂ ਨੇ ਰਾਜਪਾਲ ਦੇ ਨੋਟਿਸ ਵਿਚ ਵਿਧਾਨ ਸਭਾ ਦੇ ਸਪੀਕਰ ਅਤੇ ਕਾਂਗਰਸ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਜਬਰੀ ਤਰਕੀਬਾਂ ਵੀ ਲਿਆਂਦੀਆਂ ਤੇ ਦੱਸਿਆ ਕਿ ਕਿਵੇਂ ਚੰਡੀਗੜ੍ਹ ਪੁਲਿਸ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਰੋਕਾਂ ਲਗਾ ਦਿੱਤੀਆਂ ਤਾਂ ਕਿ ਉਹਨਾਂ  ਨੂੰ ਆਪਣੇ ਵਿਚੋਂ ਨਿਕਲਣ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ  ਚੁਣੇ ਹੋਏ ਉਹਨਾਂ ਪ੍ਰਤੀਨਿਧਾਂ ਨੂੰ ਰੋਕਣ ਦਾ ਯਤਨ ਨਹੀਂ ਹੋਇਆ ਜਿਹਨਾਂ ਨੇ ਐਲਾਨ ਕੀਤਾ ਸੀ ਕਿ ਉਹ ਉਹ ਜ਼ਿੰਮੇਵਾਰੀ ਨਾਲ ਪੇਸ਼ ਆਉਣਗੇ। ਉਹਨਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ  ਅਕਾਲੀ ਦਲ ਦੇ ਵਿਧਾਇਕਾਂ ਨੂੰ ਜਬਰੀ ਘਰ ਵਿਚ ਨਜ਼ਰਬੰਦ ਕਰਨ ਦੇ ਯਤਨਾਂ ਦੀ ਜਾਂਚ ਹੋਣੀ ਚਾਹੀਦੀ ਹੈ।
ਵਿਧਾਇਕ ਦਲ ਨੇ  ਰਾਜਪਾਲ ਨੂੰ ਇਹ ਵੀ ਕਿਹਾ ਕਿ ਵਿਧਾਨ ਸਭਾ ਲੋਕਤੰਤਰ ਦਾ ਮੰਦਿਰ ਹੁੰਦੀ ਹੈ ਤੇ ਕਿਸੇ ਵੀ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਨਹੀਂ ਕਰਨ ਦਿੱਤੀਆਂ ਜਾਣੀਆਂ ਚਾਹੀਦੀਆਂ ਜਿਸ ਨਾਲ ਇਸ ਸੰਸਥਾ ਦੀ ਪਵਿੱਤਰਤਾ ਭੰਗ ਹੁੰਦੀ ਹੋਵੇ।  ਇਸ ਵਿਚ ਕਿਹਾ ਗਿਆ ਕਿ ਸਰਕਾਰ ਵੱਲੋਂ ਅੱਜ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਪੂਰੀ ਕਰਨ ਲਈ ਇਕ ਘੰਟੇ ਦਾ ਇਜਲਾਸ ਸੱਦਿਆ ਜਾਣਾ ਲੋਕਤੰਤਰ ਦੀ ਭਾਵਨਾ  ਅਤੇ ਸੰਸਦੀ ਪ੍ਰਕਿਰਿਆ ਦੇ ਖਿਲਾਫ ਹੈ। ਵਿਧਾਇਕਾਂ ਨੇ ਕਿਹਾ ਕਿ ਹੋਰਨਾਂ ਰਾਜਾਂ ਦੀਆਂ ਵਿਧਾਨ ਸਭਾਵਾਂ ਅਤੇ ਸੰਸਦ ਦਾ ਇਜਲਾਸ ਵੀ ਦੋ ਹਫਤੇ ਵਾਸਤੇ ਸੱਦਿਆ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ਦਾ ਵੀ ਅਗਲੇ ਮਹੀਨੇ ਮੁੜ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿਚ ਛੇਤੀ ਤੋਂ ਛੇਤੀ ਰਾਜ  ਸਰਕਾਰ ਨੂੰ ਹਦਾਇਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਸਪੀਕਰ ਰਾਣਾ ਕੇ ਪੀ ਵੱਲੋਂ ਆਪਣੀ ਮਰਜ਼ੀ ਕਰਨ ਦੀ ਅਪਣਾਈ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕਾਂ ਨੇ ਕਿਹਾ ਕਿ ਸਪੀਕਰ ਨੇ ਜਾਣ ਬੁੱਝ ਕੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਇਕ ਘੰਟੇ ਦੇ ਇਜਲਾਸ ਵਿਚ ਆਉਣ ਲਈ ਅਯੋਗ ਬਣਾ ਦਿੱਤਾ। ਉਹਨਾਂ ਕਿਹਾ ਕਿ ਜੇਕਰ ਕੋਰੋਨਾ ਪਾਜ਼ੀਟਿਵ ਵਿਧਾਇਕ ਦੇ ਸੰਪਰਕ ਵਿਚ ਆਉਣਾ ਹੀ ਆਧਾਰ ਬਣਾਇਆ ਜਾਣਾ ਸੀ ਤਾਂ ਫਿਰ ਇਹਨਾਂ ਨਿਯਮਾਂ ਤਹਿਤ ਸਪੀਕਰ ਆਪ ਇਜਲਾਸ ’ਚ ਆਉਣ ਲਈ ਅਯੋਗ ਸਨ ਅਤੇ ਇਸੇ ਤਰੀਕੇ ਉਹ ਕਾਂਗਰਸੀ ਵਿਧਾਇਕ ਵੀ ਅਯੋਗ ਸਨ ਜੋ ਆਪਣੇ ਕੋਰੋਨਾ ਪਾਜ਼ੀਟਿਵ ਆਏ ਸਹਿਯੋਗੀਆਂ ਦੇ ਸੰਪਰਕ ਵਿਚ ਆਏ। ਵਿਧਾਇਕਾਂ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ  ਸਰਕਾਰ ਕੋਰੋਨਾ ਮਹਾਮਾਰੀ ਨੂੰ ਸਦਨ ਦਾ ਸਾਹਮਣਾ ਕਰਨ ਤੋਂ ਭੱਜਣ ਲਈ ਇਕ ਬਹਾਨੇ ਵਜੋਂ ਵਰਤ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਕਾਂਗਰਸ ਸਰਕਾਰ ਨੇ ਰਾਜਪਾਲ ਦੇ ਪਵਿੱਤਰ ਅਹੁਦੇ ਦੀ ਵੀ ਦੁਰਵਰਤੋਂ ਕੀਤੀ ਹੈ।
ਪੱਤਰ ਵਿਚ ਕਿਹਾ ਗਿਆ ਕਿ ਅਕਾਲੀ ਦਲ ਵਿਧਾਇਕ ਦਲ ਨੇ ਕੱਲ੍ਹ ਵਿਧਾਨ ਸਭਾ ਦੇ ਸਪੀਕਰ ਕੋਲ ਪਹੁੰਚ ਕਰ ਕੇ ਉਹਨਾਂ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਇਸਦੇ  ਵਿਧਾਇਕਾਂ ਦੀ ਮੀਟਿੰਗ ਸਾਰੇ ਇਤਿਹਾਤੀ ਕਦਮ ਚੁੱਕ ਕੇ ਕੀਤੀ ਗਈ ਸੀ। ਅਸੀਂ ਦੱਸਿਆ ਸੀ ਕਿ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਕੋਰੋਨਾ ਰਿਪੋਰਟ ਮੀਟਿੰਗ ਮਗਰੋਂ ਪ੍ਰਾਪਤ ਹੋਈ ਤੇ  ਬਾਕੀ ਸਾਰੇ ਅਕਾਲੀ ਵਿਧਾਇਕ ਜੋ ਮੀਟਿੰਗ ਵਿਚ ਸ਼ਾਮਲ ਸਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਹਨਾਂ ਕਿਹਾ ਕਿ ਅਸੀਂ ਸਪੀਕਰ ਨੂੰ ਇਹ ਵੀ ਕਿਹਾ ਸੀ ਕਿ ਜੇਕਰ ਉਹ ਮੁੜ ਰੈਪਿਡ ਟੈਸਟਿੰਗ ਕਿੱਟਾ ਨਾਲ ਸਾਡਾ ਟੈਸਟ ਕਰਵਾਉਣਾ ਚਾਹੁੰਦੇ ਸਨ ਤਾਂ ਕਰਵਾ ਸਕਦੇ ਹਨ। ਹਾਲਾਤ ਵੇਖ ਕੇ ਸਾਨੂੰ ਆਸ ਸੀ ਕਿ ਸਪੀਕਰ ਤਰਕਸੰਗਤ ਫੈਸਲਾ ਲੈਣਗੇ ਅਤੇ ਜੇਕਰ ਵਿਰੋਧੀ ਧਿਰ ਹੀ ਹਾਜ਼ਰ ਹੋਣਯੋਗ ਨਾ ਰਹੀ ਤਾਂ ਇਜਲਾਸ ਰੱਦ ਕਰ ਦਿੱਤਾ ਜਾਵੇਗਾ। ਪਰ ਸਾਨੂੰ ਇਹ ਵੇਖ ਕੇ ਹੈਰਾਨੀ ਹੋਈ ਕਿ ਸਪੀਕਰ ਨੇ  ਇਜਲਾਸ ਜਾਰੀ ਰੱਖਣ ਦਾ ਫੈਸਲਾ ਕੀਤਾ ਜਦਕਿ ਉਹ ਜਾਣਦੇ ਸਨ ਕਿ ਸਾਰੀ ਵਿਰੋਧੀ ਧਿਰ ਸਦਨ ਵਿਚ ਨਹੀਂ ਆ ਸਕੇਗੀ। ਇਸ ਤੋਂ ਵਿਰੋਧੀ ਧਿਰ ਨੂੰ ਵਿਧਾਨ ਸਭਾ ਵਿਚ ਸਰਕਾਰ ’ਤੇ ਸਵਾਲ ਖੜ੍ਹੇ ਕਰਨ ਦਾ ਮੌਕੇ ਦੇਣ ਤੋਂ ਰੋਕਣ ਦੀ ਸਾਜ਼ਿਸ਼ ਦੀ ਬਦਬੂ ਆ ਰਹੀ ਹੈ।  ਇਸਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ  ਸੂਬੇ ਦੇ ਲੋਕਾਂ ਨੂੰ ਦਰਪੇਸ਼ ਮਸਲਿਆਂ  ’ਤੇ ਚਰਚਾ ਤੋਂ ਭੱਜ ਰਹੀ ਹੈ ਅਤੇ ਲੋਕਾਂ ਦੀਆਂ ਤਕਲੀਫਾਂ ਤੋਂ ਅਣਜਾਣ ਹੈ।
ਵਿਧਾਇਕਾਂ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਇਹ ਪੰਜਾਬ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ ਕਿ ਦੋ ਹਫਤੇ ਬਲਕਿ ਤਿੰਨ ਹਫਤੇ ਦਾ ਇਜਲਾਸ ਸੱਦਿਆ ਜਾਵੇ ਤਾਂ ਜੋ ਸਿਆਸਤਦਾਨਾਂ ਤੇ ਪੁਲਿਸ ਵਿਚਕਾਰ ਗਠਜੋੜ ਜਿਸ ਕਾਰਨ ਸੂਬੇ ਦੇ ਖ਼ਜ਼ਾਨੇ ਨੂੰ 5600 ਕਰੋੜ ਰੁਪਏ ਦਾ ਘਾਟਾ ਪਿਆ ਤੇ 150 ਲੋਕਾਂ ਨੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਆਪਣੀ ਜਾਨ ਗੁਆ ਲਈ ਵਰਗੇ ਮਸਲਿਆਂ ’ਤੇ ਚਰਚਾ ਕੀਤੀ ਜਾ ਸਕੇ। ਇਸੇ ਤਰੀਕੇ ਕਾਂਗਰਸ ਦੇ ਵਿਧਾਇਕਾਂ ’ਤੇ ਰੇਤ ਮਾਫੀਆ ਚਲਾਉਣ ਦੇ ਦੋਸ਼ ਲੱਗ ਰਹੇ ਹਨ ਅਤੇ ਇਸ ਮਾਮਲੇ ਵਿਚ ਹਾਈ ਕੋਰਟ ਨੇ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਹਨ।
ਵਿਧਾਇਕਾਂ ਨੇ ਕਿਹਾ ਕਿ ਉਹ ਡਾਕਟਰਾਂ ਤੇ ਹੈਲਥ ਵਰਕਰਾਂ ਸਮੇਤ ਫਰੰਟਲਾਈਨ ਵਰਕਰਾਂ ਦਾ ਮੁੱਦਾ ਚੁੱਕਣਾ ਚਾਹੁੰਦੇ ਹਨ ਜਿਹਨਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਜਦਕਿ ਕੋਰੋਨਾ ਦੇ ਮਰੀਜ਼ ਕੁਝ ਪ੍ਰਾਈਵੇਟ ਹਸਪਤਾਲਾਂ ਵਿਚੋਂ ਭੱਜ ਗਏ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਿਸ਼ਨ ਫਤਿਹ ਪ੍ਰੋਗਰਾਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ।  ਉਹਨਾਂ ਕਿਹਾ ਕਿ ਉਹ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼ੇ੍ਰਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਐਸ ਸੀ ਸਕਾਲਰਸ਼ਿਪ ਦੇ 69 ਕਰੋੜ ਰੁਪੲੈ ਦੀ ਲੁੱਟ ਕੀਤੇ ਜਾਣ ਤੇ ਸਰਕਾਰ ਵੱਲੋਂ 50 ਹਜ਼ਾਰ ਆਸਾਮੀਆਂ ਖਤਮ ਕਰਨ ਤੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ 4000 ਕਰੋੜ ਰੁਪਏ ਨਾ ਦੇਣ ਦੇ ਮੁੱਦੇ ਵੀ ਚੁੱਕਣਾ ਚਾਹੁੰਦੇ ਹਨ।  ਉਹਨਾਂ ਕਿਹਾ ਕਿ ਅਸੀਂ ਉਹਨਾਂ ਸਕੂਲੀ ਵਿਦਿਆਰਥੀਆਂ ਦੀ ਹਾਲਤ ਬਾਰੇ ਵੀ ਦੱਸਣਾ ਚਾਹੁੰਦੇ ਹਾਂ ਜਿਹਨਾਂ ਦੇ ਮਾਪਿਆਂ ਦਾ ਕੋਰੋਨਾ ਹਾਲਾਤਾਂ ਕਾਰਨ ਰੋਜ਼ਗਾਰ ਚਲਾ ਗਿਆ ਤੇ ਉਹ ਫੀਸਾਂ ਭਰਨ ਤੋਂ ਅਸਮਰਥ ਹਨ ਜਦਕਿ ਇਸ ਤੋਂ ਇਲਾਵਾ ਮਨਰੇਗਾ ਫੰਡਾਂ ਵਿਚ ਹੋਏ ਘੁਟਾਲੇ ’ਤੇ ਵੀ ਚਰਚਾ ਚਾਹੁੰਦੇ ਹਾਂ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਇਹ ਮਤੇ ਪੇਸ਼ ਕੀਤੇ ਸਨ ਜਿਹਨਾਂ ’ਤੇ ਚਰਚਾ ਨਹੀਂ ਕੀਤੀ ਗਈ ਤੇ ਇਹਨਾਂ ਮਤਿਆਂ ਵਿਚ ਇਹ ਮੰਗ ਵੀ ਸ਼ਾਮਲ ਸੀ ਕਿ  ਪੰਜਾਬ ਸਰਕਾਰ ਮਤਾ ਲਿਆ ਕੇ ਇਹ ਐਲਾਨ ਕਰੇਗੀ ਕਿ ਉਹ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਇਪੇਰੀਅਨ ਸਿਧਾਂਤਾਂ ਦੀ ਉਲੰਘਣਾ ਵਾਲੇ ਕਿਸੇ ਵੀ ਫੈਸਲੇ ਜਾਂ ਹੱਲ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਦੁਆਉਣ ਲਈ  ਸੂਬੇ ਵਿਚ ਸਮੁੱਚੇ ਨਜਾਇਜ਼ ਸ਼ਰਾਬ ਕਾਰੋਬਾਰ ਦੀ ਸੀ ਬੀ ਆਈ ਜਾਂਚ ਹਾਈ ਕੋਰਟ ਕੋਲੋਂ ਜਾਂਚ ਕਰਵਾਏਗੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

by Jaspreet Kaur
4 weeks ago
0

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ 'ਤੇ ਕਾਰ ਵਿੱਚੋਂ ਮਿਲੀ ਲਾਸ਼ ਨਵੀ ਦਿੱਲੀ, 8 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA