• Latest
  • Trending
ਪੰਜਾਬ ਪੁਲੀਸ ਨੇ ਦਿੱਲੀ ਤੋਂ ਪਿਓ-ਪੁੱਤ ਦੀ ਗ੍ਰਿਫ਼ਤਾਰੀ ਨਾਲ ਦੇਸ਼ ਵਿੱਚ ਗੈਰਕਾਨੂੰਨੀ ਫਾਰਮਾਸੂਟੀਕਲ ਡਰੱਗਜ਼ (ਓਪੀਓਡਸ) ਦੇ ਵੱਡੇ ਨਿਰਮਾਤਾ ਅਤੇ ਸਪਲਾਇਰਾਂ ਨੂੰ ਦਬੋਚਿਆ

ਪੰਜਾਬ ਪੁਲੀਸ ਨੇ ਦਿੱਲੀ ਤੋਂ ਪਿਓ-ਪੁੱਤ ਦੀ ਗ੍ਰਿਫ਼ਤਾਰੀ ਨਾਲ ਦੇਸ਼ ਵਿੱਚ ਗੈਰਕਾਨੂੰਨੀ ਫਾਰਮਾਸੂਟੀਕਲ ਡਰੱਗਜ਼ (ਓਪੀਓਡਸ) ਦੇ ਵੱਡੇ ਨਿਰਮਾਤਾ ਅਤੇ ਸਪਲਾਇਰਾਂ ਨੂੰ ਦਬੋਚਿਆ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

2 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

3 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

3 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

4 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Wednesday, November 18, 2026
No Result
View All Result
14 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲੀਸ ਨੇ ਦਿੱਲੀ ਤੋਂ ਪਿਓ-ਪੁੱਤ ਦੀ ਗ੍ਰਿਫ਼ਤਾਰੀ ਨਾਲ ਦੇਸ਼ ਵਿੱਚ ਗੈਰਕਾਨੂੰਨੀ ਫਾਰਮਾਸੂਟੀਕਲ ਡਰੱਗਜ਼ (ਓਪੀਓਡਸ) ਦੇ ਵੱਡੇ ਨਿਰਮਾਤਾ ਅਤੇ ਸਪਲਾਇਰਾਂ ਨੂੰ ਦਬੋਚਿਆ

August 28, 2020
in ਖਬਰਾਂ, ਪੰਜਾਬ
ਪੰਜਾਬ ਪੁਲੀਸ ਨੇ ਦਿੱਲੀ ਤੋਂ ਪਿਓ-ਪੁੱਤ ਦੀ ਗ੍ਰਿਫ਼ਤਾਰੀ ਨਾਲ ਦੇਸ਼ ਵਿੱਚ ਗੈਰਕਾਨੂੰਨੀ ਫਾਰਮਾਸੂਟੀਕਲ ਡਰੱਗਜ਼ (ਓਪੀਓਡਸ) ਦੇ ਵੱਡੇ ਨਿਰਮਾਤਾ ਅਤੇ ਸਪਲਾਇਰਾਂ ਨੂੰ ਦਬੋਚਿਆ

ਹਰੇਕ ਮਹੀਨੇ ਤਕਰੀਬਨ 18-20 ਕਰੋੜ ਗੋਲੀਆਂ, ਕੈਪਸੂਲ ਅਤੇ ਸਿਰਪ ਜੋ ਤਕਰੀਬਨ 70-80 ਕਰੋੜ ਰੁਪਏ ਦੇ ਬਣਦੇ ਹਨ, ਦੇਸ਼ ਦੇ 17 ਰਾਜਾਂ ਵਿੱਚ ਕੀਤੇ ਜਾ ਰਹੇ ਸਨ ਸਪਲਾਈ

ਚੰਡੀਗੜ੍ਹ, 28 ਅਗਸਤ( ਵਿਸ਼ਵ ਵਾਰਤਾ )-ਦੇਸ਼ ਵਿਚ ਫਾਰਮਾਸਿਟੀਕਲ ਓਪੀਓਡਜ਼ ਦੇ ਗੈਰਕਾਨੂੰਨੀ ਨਿਰਮਾਣ ਅਤੇ ਸਪਲਾਈ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕ੍ਰਿਸ਼ਨ ਕੁਮਾਰ ਅਰੋੜਾ ਉਰਫ਼ ਕਲੋਵਿਡੋਲ ਬਾਦਸ਼ਾਹ ਅਤੇ ਉਸ ਦੇ ਬੇਟੇ ਗੌਰਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਿਉਟੈਕ ਹੈਲਥਕੇਅਰ ਪ੍ਰਾਈਵੇਟ ਲਿਮਟਡ, ਨਰੇਲਾ, ਦਿੱਲੀ ਨਾਲ ਸਬੰਧਤ ਹਨ।
ਡੀ.ਜੀ.ਪੀ. ਸ੍ਰੀ ਦਿਨਦਰ ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਓ-ਪੁੱਤ ਦੀ ਜੋੜੀ ਦੇਸ਼ ਵਿਚ ਵੱਖ-ਵੱਖ ਕਿਸਮਾਂ ਦੇ ਫਾਰਮਾਸੂਟੀਕਲ ਓਪੀਓਡਜ਼ ਦੇ ਸਭ ਤੋਂ ਵੱਡੇ ਨਿਰਮਾਤਾ ਅਤੇ ਸਪਲਾਇਰ ਸਨ ਅਤੇ ਹਰਕੇ ਮਹੀਨੇ ਦੇਸ਼ ਦੇ 17 ਰਾਜਾਂ ਵਿਚ ਮਥੁਰਾ ਗੈਂਗ ਅਤੇ ਆਗਰਾ ਗੈਂਗ ਸਮੇਤ ਕਈ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਗਿਰੋਹਾਂ, ਜਿਲ੍ਹਾਂ ਦਾ ਪੰਜਾਬ ਪੁਲੀਸ ਵੱਲੋਂ ਹਾਲ ਹੀ ਵਿੱਚ ਪਰਦਾਫਾਸ਼ ਕੀਤਾ ਗਿਆ ਹੈ, ਜ਼ਰੀਏ ਲਗਭਗ 18-20 ਕਰੋੜ ਗੋਲੀਆਂ, ਕੈਪਸੂਲ ਅਤੇ ਸਿਰਪ, ਜੋ ਤਕਰੀਬਨ 70-80 ਕਰੋੜ ਰੁਪਏ ਦੇ ਬਣਦੇ ਹਨ, ਗੈਰ ਕਾਨੂੰਨੀ ਢੰਗ ਨਾਲ ਸਪਲਾਈ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਹ ਜੋੜੀ ‘ਫਾਰਮਾ ਡਰੱਗ ਕਾਰਟਲ’ ਦੇ ਮਾਸਟਰਮਾਈਂਡ ਸਨ, ਜੋ ਕੁੱਲ ਨਾਜਾਇਜ਼ ਫਾਰਮਾ ਦੇ ਓਪੀਓਡ ਡਰੱਗ ਕਾਰੋਬਾਰ ਦਾ ਵੱਡਾ ਹਿੱਸਾ (ਲਗਭਗ 60-70%) ਕੰਟਰੋਲ ਕਰਦਾ ਹੈ। ਇੰਨਾ ਦੋਵਾਂ ਨੂੰ ਰਾਜੌਰੀ ਗਾਰਡਨ ਦਿੱਲੀ ਤੋਂ ਐਸਸਐਸਪੀ ਬਰਨਾਲਾ ਸ਼੍ਰੀ ਸੰਦੀਪ ਗੋਇਲ ਦੀ ਨਿਗਰਾਨੀ ਵਾਲੀ ਬਰਨਾਲਾ ਪੁਲਿਸ ਟੀਮ ਨੇ ਗ੍ਰਿਫਤਾਰ ਕੀਤਾ ਸੀ, ਜਿਸ ਵਿੱਚ ਆਈਪੀਐਸ ਡਾ. ਪ੍ਰਗਿਆ ਜੈਨ ਏਐਸਪੀ ਮਹਿਲ ਕਲਾਂ ਅਤੇ ਬਲਜੀਤ ਸਿੰਘ ਆਈ/ਸੀ ਸੀਆਈਏ ਵੀ ਸ਼ਾਮਲ ਸਨ।
ਡੀਜੀਪੀ ਨੇ ਅੱਗੇ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਫਰਵਰੀ 2020 ਵਿੱਚ ਮਥੁਰਾ ਗਿਰੋਹ ਅਤੇ ਆਗਰਾ ਗਿਰੋਹ ਦਾ ਪਰਦਾਫਾਸ਼ ਕਰਨ ਨਾਲ ਪੂਰੇ ਨੈਟਵਰਕ ਤੋਂ ਪਰਦਾ ਉੱਠਣਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਮਈ ਅਤੇ ਜੁਲਾਈ 2020 ਵਿਚ 73 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ / ਕੈਪਸੂਲ / ਸਿਰਪ, 2.26 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਅਤੇ ਹੁਣ ਤੱਕ 5 ਰਾਜਾਂ ਤੋਂ 36 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।
ਨਿਰੰਤਰ ਅਤੇ ਠੋਸ ਕਾਰਵਾਈਆਂ ਸਦਕਾ ਇਸ ਗੱਠਜੋੜ ਦੇ ਸਾਰੇ ਅਗਲੇ ਪਿਛਲੇ ਸੰਪਰਕਾਂ ਤੋਂ ਪਰਦਾ ਉੱਠਿਆ ਅਤੇ ਅੱਗੇ ਨਿਉਟੈਕ ਫਾਰਮਾਸੂਟੀਕਲ ਪ੍ਰਾਈਵੇਟ ਲਿਮਟਡ, ਨਰੇਲਾ, ਦਿੱਲੀ ਜੋ ਐਨਆਰਐਕਸ ਕਲੋਵਿਡੋਲ 100 ਐਸ.ਆਰ., ਟ੍ਰਾਇਓ ਐਸ.ਆਰ., ਸਿੰਪਲੈਕਸ ਸੀ +, ਸਿੰਪਲੇਕਸ +, ਟ੍ਰਿਡੋਲ, ਫੋਰਿਡੋਲ, ਪ੍ਰੋਜੋਲਮ, ਅਲਪ੍ਰਜ਼ੋਲਮ ਆਦਿ ਦੇ ਸਭ ਤੋਂ ਵੱਡੇ ਨਿਰਮਾਤਾਵਾਂ ਵਿਚੋਂ ਇਕ ਹੈ, ਸਮੇਤ ਵੱਖ ਵੱਖ ਫਾਰਮਾਸਿਟੀਕਲ ਮੈਨੂਫੈਕਚਰਿੰਗ ਕੰਪਨੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਇਨ੍ਹਾਂ ਡਰੱਗਜ਼ ਨੂੰ ਦੇਸ਼ ਭਰ ਵਿੱਚ ਨਸ਼ਾ ਪੀੜਤਾਂ ਦੁਆਰਾ ਵੱਡੇ ਪੱਧਰ `ਤੇ ਫਾਰਮਾ ਓਪੀਓਡਜ਼ ਵਜੋਂ ਸੇਵਨ ਕੀਤਾ ਜਾਂਦਾ ਹੈ।
ਸ੍ਰੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਕ੍ਰਿਸ਼ਨ ਅਰੋੜਾ ਅਤੇ ਗੌਰਵ ਅਰੋੜਾ, ਫਾਰਮਾ ਨਸ਼ੀਲੇ ਪਦਾਰਥਾਂ ਦੇ ਧੰਦੇ ਦੀਆਂ ਵੱਡੀਆਂ ਮੱਛੀਆਂ ਹਨ। ਇਹ ਦੋਸ਼ੀ ਗੁਪਤ ਤਰੀਕੇ ਨਾਲ ਨਿਰਧਾਰਤ ਕੋਟੇ ਤੋਂ ਵਾਧੂ ਨਸ਼ੀਲੇ ਪਦਾਰਥਾਂ ਦੇ ਨਿਰਮਾਣ ‘ਚ ਲੱਗੇ ਹੋਏ ਸਨ ਅਤੇ ਇਨ੍ਹਾਂ ਦਾ ਇੱਕੋ-ਇੱਕ ਮਕਸਦ ਥੋਕ ਤੇ ਪ੍ਰਚੂਨ ਫਾਰਮਾਸੀਉਟੀਕਲ ਫਰਮਾਂ ਬਣਾ ਕੇ ਆਪਣੇ ਕਈ ਸਾਥੀਆਂ ਦੀ ਆਪਸੀ ਮਿਲੀਭੁਗਤ ਨਾਲ ਫਾਰਮਾਸੀਉਟੀਕਲ (ਓਪੀਓਡ) ਨਸ਼ੀਲੇ ਪਦਾਰਥਾਂ ਨੂੰ ਗ਼ੈਰਕਾਨੂੰਨੀ ਨਸ਼ਿਆਂ ਦੀ ਗਲ਼ਤ ਤਰੀਕੇ ਨਾਲ ਫਾਰਮਾਸੀਉਟੀਕਲ ਓਪੀਓਡ ਵਜੋਂ ਖਰੀਦ ਤੇ ਵੇਚ ਦਰਸਾ ਕੇ ਇਸ ਕਾਲੇ ਧੰਦੇ ਨੂੰ ਜਾਰੀ ਰੱਖ ਰਹੇ ਸੀ। ਪਰਦੇ ਵਜੋਂ ਇਹ ਫਰਜ਼ੀ ਫਰਮਾਂ ਮੁੱਖ ਤੌਰ ‘ਤੇ ਐਨ.ਆਰ.ਐਕਸ (ਪਰਚੀ ਰਾਹੀ) ਛੋਟੀ ਮਾਤਰਾ ‘ਚ ਜੈਨਰਿਕ ਦਵਾਈਆਂ ਦੀ ਖਰੀਦ ਤੇ ਵੇਚ ‘ਚ ਲੱਗੀਆਂ ਹੋਈਆਂ ਸਨ। ਇਨ੍ਹਾਂ ਵਿੱਚੋਂ ਕੁਝ ਫਰਮਾਂ ਜਿਵੇਂ ਕਿ ਸੰਤੋਸ਼ੀ ਫਾਰਮਾ, ਜਗਦੀਸ਼ ਫਾਰਮਾ, ਐਸ.ਐਯ. ਏਜੰਸੀ, ਜੈ ਹਨੂਮਾਨ ਫਾਰਮਾ, ਮਿਯੰਕ ਡਰੱਗ ਹਾਊਸ ਆਦਿ ਮੁੱਖ ਹਨ। ਇਹ ਮੂਹਰਲੀਆਂ ਫਰਮਾਂ 3-4 ਮਹੀਨਿਆਂ ਬਾਅਦ ਅਕਸਰ ਬੰਦ ਰੱਖੀਆਂ ਜਾਂਦੀਆਂ ਸਨ ਤਾਂ ਕਿ ਕਾਨੂੰਨੀ ਏਜੰਸੀਆਂ ਤੋਂ ਬਚਿਆ ਜਾ ਸਕੇ।
ਇਨ੍ਹਾਂ ਫ਼ਰਮਾਂ ਦਾ ਟਰਾਂਸਪੋਰਟਰਜ/ਕੋਰੀਅਰਸ ਨਾਲ ਵਿਸਥਾਰਤ ਨੈਟਵਰਕ ਹੈ, ਜਿਸ ‘ਚ ਸ੍ਰੀ ਰਾਮ ਟਰਾਂਸਪੋਰਟ, ਟਰੇਲਾ ਟਰਾਂਸਪੋਰਟ, ਅਨੂ ਰੋਡ ਕੈਰੀਅਰ, ਮਲਿਕ ਟਰਾਂਸਪੋਰਟ, ਦਿੱਲੀ ਪੰਜਾਬ ਟਰਾਂਸਪੋਰਟ (ਸਾਰੇ ਦਿੱਲੀ ‘ਚ) ਅਤੇ ਜੈ ਭੋਲੇ ਟਰਾਂਸਪੋਰਟ, ਅਲੀਗੜ੍ਹ ਹਾਥਰਸ, ਦੇਵੇਸ਼ ਟਰਾਂਸਪੋਰਟ, ਲਾਂਬਾ ਟੀ, ਰਾਧਾ ਕ੍ਰਿਸ਼ਨ ਟਰਾਂਸਪੋਰਟ, ਸ਼ਰੀਜੀ ਰੋਡਲਾਈਨਜ (ਸਾਰੇ ਆਗਰਾ ‘ਚ) ਸ਼ਾਮਲ ਹਨ, ਜਿਹੜੇ ਕਿ ਦੇਸ਼ ਭਰ ‘ਚ ਫਾਰਮਾਸੀਉਟੀਕਲ ਨਸ਼ਿਆਂ ਦੀ ਸਪਲਾਈ ਕਰਦੇ ਸਨ।
ਜਿਆਦਾਤਰ ਮਾਮਲਿਆਂ ‘ਚ ਨਸ਼ਿਆਂ ਦੀ ਖੇਪ ਬਹੁਤੀਆਂ ਥਾਵਾਂ ‘ਤੇ ਬਿਨ੍ਹਾਂ ਬਿਲਾਂ ਤੋਂ ਹੀ ਪਹੁੰਚਾਈ ਜਾਂਦੀ ਸੀ ਅਤੇ ਟਰਾਂਸਪੋਰਟਰਾਂ ਨੂੰ ਮੁਆਵਜੇ ਵਜੋਂ ਆਮ ਕਿਰਾਏ ਤੋਂ 3 ਤੋਂ 4 ਗੁਣਾ ਵਾਧੂ ਭਾੜਾ ਦਿੱਤਾ ਜਾਂਦਾ ਸੀ ਜਦੋਂਕਿ ਹੋਰਨਾਂ ਮਾਮਲਿਆਂ ‘ਚ ਇਹ ਨਸ਼ਿਆਂ ਦੀਆਂ ਖੇਪਾਂ ਨੂੰ ਅਸਲੀ ਫਾਰਮਾਸੀਉਟੀਕਲ ਫਰਮਾਂ ਦੀਆਂ ਫਰਜੀ ਇਨਵੋਆਇਸ ਰਾਹੀਂ ਪਹੁੰਚਾਈ ਜਾਂਦੀ ਸੀ, ਜਿਨ੍ਹਾਂ ‘ਚ ਕੇਰਲਾ ਮੈਡੀਕੋਜ, ਜਨਤਾ ਮੈਡੀਕੋਜ, ਜੇਐਮਡੀ ਫਾਰਮਾ, ਮੈਡਸਟੋਨ ਐਸਲੀਪਸ (ਸਾਰੀਆਂ ਦਿੱਲੀ ‘ਚ) ਅਤੇ ਵੀਆਰ ਇੰਟਰਪ੍ਰਾਈਜਜ, ਸ੍ਰੀ ਕੈਲਾ ਦੇਵੀ ਇੰਟਰਪ੍ਰਾਈਜਜ, ਜੈ ਹਨੂਮਾਨ ਫਾਰਮਾ (ਸਾਰੇ ਆਗਰਾ ‘ਚ) ਆਦਿ। ਪੁਲਿਸ ਅਤੇ ਹੋਰ ਕਾਨੂੰਨੀ ਏਜੰਸੀਆਂ ਤੋਂ ਬਚਣ ਲਈ ਇਨ੍ਹਾਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ‘ਤੇ ‘ਸਰਜੀਕਲ ਸਾਜੋ ਸਮਾਨ’ ਦਾ ਮਾਰਕਾ ਲਾਇਆ ਜਾਂਦਾ ਸੀ। ਨਸ਼ਿਆਂ ਦੀਆਂ ਖੇਪਾਂ ਪਹੁੰਚਾਉਣ ਲਈ ਨੈਕਟਰ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਦੇ ਆਪਣੇ ਵਹੀਕਲਾਂ ਨੂੰ ਵਾਧੂ ਤੌਰ ‘ਤੇ ਵਰਤਿਆ ਜਾਂਦਾ ਸੀ। ਨਿਊਟੈਕ ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਨੇ ਆਪਣੇ ਏਜੰਟਾਂ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਆਪਣੇ ਨਸ਼ੀਲੇ ਪਦਾਰਥਾਂ ਨੂੰ ਰੱਖਣ ਅਤੇ ਇੱਥੋਂ ਅਗਲੇ ਟਿਕਾਣਿਆਂ ‘ਤੇ ਪੁੱਜਦਾ ਕਰਨ ਲਈ ਗੌਦਾਮ ਕਿਰਾਏ ‘ਤੇ ਲਏ ਹੋਏ ਸਨ। ਪੈਸਿਆਂ ਦੀ ਅਦਾਇਗੀ ਅਤੇ ਤਬਾਦਲਾ ਹਵਾਲਾ ਚੈਨਲਾਂ ਰਾਹੀਂ ਹੁੰਦਾ ਸੀ ਅਤੇ ਇਸ ਲਈ ਨਗ਼ਦੀ ਸਮੇਤ ਅਜਿਹੇ ਕੰਮਾਂ ਲਈ ਬਣਾਈਆਂ ਫਰਜੀ ਫਰਮਾਂ ਦੇ ਨਾਮ ‘ਤੇ ਬੈਂਕ ਖਾਤਿਆਂ ਦੀ ਵਰਤੋਂ ਵੀ ਕੀਤੀ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਇਹਨਾਂ ਦਵਾਈਆਂ ਦੇ ਉਤਪਾਦਾਂ ਦੀ ਵਰਤੋਂ ਦਾ ਬਹੁਤ ਮਹੱਤਵ ਹੈ ਹਾਲਾਂਕਿ, ਇਨ੍ਹਾਂ ਉਤਪਾਦਾਂ ਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦੇ ਵੈਧ ਮੈਡੀਕਲ ਨੁਸਖੇ ਤੋਂ ਬਿਨਾਂ ਨਹੀਂ ਵੇਚਿਆ ਜਾ ਸਕਦਾ। ਇਹ ਫਾਰਮਾਸਿਊਟੀਕਲ ਨਸ਼ੀਲੀਆਂ ਦਵਾਈਆਂ, ਜੋ ਜ਼ਿਆਦਾਤਰ ਦਰਦ ਤੋਂ ਰਾਹਤ ਅਤੇ ਡਾਕਟਰੀ ਇਲਾਜ ਲਈ ਵਰਤੀਆਂ ਜਾਂਦੀਆਂ ਹਨ, ਨੂੰ ਨਸ਼ਾ ਅਤੇ ਨਸ਼ੇ ਦੀ ਆਦਤ ਲਈ ਵੀ ਵਰਤਿਆ ਜਾ ਰਿਹਾ ਹੈ, ਜਿਸ ਨਾਲ ਅਕਸਰ ਨਸ਼ਿਆਂ ਦੀ ਜ਼ਿਆਦਾ ਮਾਤਰਾ ਵਿੱਚ ਵਰਤੋਂ ਕਰਨ ਨਾਲ ਮੌਤ ਵੀ ਹੋ ਜਾਂਦੀ ਹੈ।
ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇਹ ਵੱਡੀ ਕਾਰਵਾਈ ਦੌਰਾਨ ਪੰਜਾਬ ਵਿੱਚ ਫਾਰਮਾ ਨਸ਼ਿਆਂ ਦੀ ਸਪਲਾਈ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਸੋਸ਼ਲ ਜਸਟਿਸ ਐਂਡ ਸਸ਼ਕਤੀਕਰਨ, ਭਾਰਤ ਸਰਕਾਰ, ਨਵੀਂ ਦਿੱਲੀ ਵੱਲੋਂ ਮੈਗਨੀਟਿਊਡ ਆਫ ਸਬਸਟਾਂਨਸ ਯੂਜ਼ ਇਨ ਇੰਡੀਆ -2019’ ਰਾਹੀਂ ਕੀਤੇ ਗਏ ਅਧਿਐਨ ਵਿੱਚ ਵੀ ਮੰਨਿਆਂ ਗਿਆ ਹੈ ਕਿ ਹੈਰੋਇਨ ਤੋਂ ਬਾਅਦ ਭਾਰਤ ਵਿਚ ਦੂਸਰੇ ਸਭ ਤੋਂ ਵੱਧ ਫਾਰਮਾਸਿਊਟੀਕਲ ਓਪੀਓਡਜ਼ (ਜਿਸ ਵਿਚ ਕਈ ਕਿਸਮਾਂ ਦੀਆਂ ਦਵਾਈਆਂ ਵੀ ਸ਼ਾਮਲ ਹਨ) ਵਰਤੇ (0.96%) ਜਾਂਦੇ ਹਨ ਜਦਕਿ ਹੈਰੋਇਨ 1.14% ਵਰਤਿਆ ਜਾਂਦਾ ਹੈ। ਇਹ ਵੀ ਅੰਦਾਜ਼ਾ ਲਗਾਇਆ ਗਿਆ ਹੈ ਕਿ ਫਾਰਮਾਸਿਊਟੀਕਲ ਨਸ਼ਿਆਂ ਦੀ ਨੁਕਸਾਨਦੇਹ ਨਿਰਭਰਤਾ/ਵਰਤੋਂ ਰਾਜ ਵਿਚ ਨਸ਼ੇ ਦੀ ਸਮੱਸਿਆ ਦਾ ਤਕਰੀਬਨ 40% ਹੈ। ਉਨਾ ਕਿਹਾ ਕਿ ਕੁੱਲ ਨਾਜਾਇਜ਼ ਫਾਰਮਾਕੋਲੋਜੀਕਲ ਨਸ਼ੀਲੀਆਂ ਦਵਾਈਆਂ ਦੇ 60-70% ਕਾਰੋਬਾਰ ਨੂੰ ਨਿਯੰਤਰਿਤ ਕਰਨ ਵਾਲੇ ਸਰਗਣੇ ਦੀ ਗ੍ਰਿਫਤਾਰੀ ਦੇ ਨਾਲ, ਫਾਰਮਾ ਨਸ਼ਿਆਂ ਦੇ ਨਿਰਮਾਣ ਅਤੇ ਵਿਕਰੀ ਦੇ ਅੰਤਰ-ਰਾਸ਼ਟਰੀ ਨੈਟਵਰਕ ਨੂੰ ਵੱਡੀ ਸੱਟ ਮਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

by Jaspreet Kaur
3 weeks ago
0

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ - ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 