
ਅੰਮ੍ਰਿਤਸਰ (ਵਿਸ਼ਵ ਵਾਰਤਾ ) ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਕੈਬਨਿਟ ਦਾ ਵਿਸਥਾਰ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮ੍ਰਿਤਸਰ ਵਿਚ ਕੀਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ‘ਚ 17 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੇ। ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਜ਼ਨ ਡਾਕਿਊਮੈਂਟ ਜਾਰੀ ਕੀਤਾ।