
ਪੰਚਕੂਲਾ, 7 ਦਸੰਬਰ : ਡੇਰਾ ਸਿਰਸਾ ਮੁਖੀ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੀ ਅੱਜ ਪੰਚਕੂਲਾ ਦੀ ਜਿਲ੍ਹਾ ਕੋਰਟ ਵਿਚ ਪੇਸ਼ੀ ਹੋਈ| ਇਸ ਦੌਰਾਨ ਹਨੀਪ੍ਰੀਤ ਨੂੰ ਚਾਰਜਸ਼ੀਟ ਦੀ ਕਾਪੀ ਸੌਂਪੀ ਗਈ|
ਇਸ ਤੋਂ ਪਹਿਲਾ ਸਖਤ ਸੁਰੱਖਿਆ ਹੇਠ ਹਨੀਪ੍ਰੀਤ ਨੂੰ ਪੰਚਕੂਲਾ ਅਦਾਲਤ ਵਿਚ ਪੇਸ਼ ਕੀਤਾ ਗਿਆ| ਇਸ ਤੋਂ ਪਹਿਲਾਂ ਹਨੀਪ੍ਰੀਤ ਦੀ ਵੀਡੀਓ ਕਾਨਫਰੈਂਸਿੰਗ ਦੁਆਰਾ ਪੇਸ਼ੀ ਹੁੰਦੀ ਆਈ ਹੈ| ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਨੂੰ ਹੋਵੇਗੀ, ਜਿਥੇ ਸਾਰੇ ਦੋਸ਼ੀਆਂ ਨੂੰ ਪੇਸ਼ ਕੀਤਾ ਜਾਵੇਗੀ|
ਦੱਸਣਯੋਗ ਹੈ ਕਿ ਹਨੀਪ੍ਰੀਤ ਨੂੰ ਪੰਚਕੂਲਾਂ ਵਿਚ ਹਿੰਸਾ ਭੜਕਾਉਣ ਅਤੇ ਦੇਸ਼ਧ੍ਰੋਹ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਹੈ| ਹਨੀਪ੍ਰੀਤ ਨੂੰ ਪੁਲਿਸ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਸੀ|
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...





















