ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਵਧਵਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਚੰਡੀਗੜ੍ਹ, 2 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਸਿੰਘ ਵਧਵਾ ਦੇ ਪਿਤਾ ਸ. ਅਤਰ ਸਿੰਘ ਵਧਵਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਸ. ਅਤਰ ਸਿੰਘ ਵਧਵਾ ਨੇ ਅੱਜ ਵੱਡੇ ਤੜਕੇ ਬੁਲੰਦਸ਼ਹਿਰ (ਉਤਰ ਪ੍ਰਦੇਸ਼) ਵਿਖੇ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਹ 60 ਵਰ੍ਹਿਆਂ ਦੇ ਸਨ ਅਤੇ ਉਹ ਆਪਣੇ ਪਿੱਛੇ ਪਤਨੀ, ਪੁੱਤਰ ਤੇ ਦੋ ਬੇਟੀਆਂ ਛੱਡ ਗਏ।
ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਨਵਨੀਤ ਸਿੰਘ ਵਧਵਾ, ਉਸ ਦੇ ਪਰਿਵਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ. ਅਤਰ ਸਿੰਘ ਵਧਵਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
——
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਪਾਕਿਸਤਾਨ 'ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ ਇਸਲਾਮਾਬਾਦ, 20 ਅਪ੍ਰੈਲ (IANS,ਵਿਸ਼ਵ ਵਾਰਤਾ)-ਪਾਕਿਸਤਾਨ 'ਚ ਪਿਛਲੇ ਹਫ਼ਤੇ...