ਮੁਲਤਾਨੀ ਕੇਸ ਵਿੱਚ ਸਾਬਕਾ ਡੀਜੀਪੀ ਸੈਣੀ ਕੇਸ ਦੇ ਜੱਜ ਨੇ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਚੰਡੀਗੜ੍ਹ 4 ਸਤੰਬਰ (ਵਿਸ਼ਵਵਰਤਾ): ਪੰਜਾਬ ਵਿੱਚ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੀ ਅਗਵਾ ਕਰਨ ਅਤੇ ਉਸਦੀ ਹੱਤਿਆ ਵਿੱਚ ਹੁਣ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੇ ਹਨ । ਕਿਉਂਕਿ ਅੱਜ ਹਾਈ ਕੋਰਟ ਦੇ ਜੱਜ ਸੁਵੀਰ ਸਹਿਗਲ ਨੇ ਆਪਣੇ ਆਪ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਗ੍ਰਿਫਤਾਰ ਕਰਨ ਲਈ ਡੀਐਸਪੀ ਬਿਕਰਮ ਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਜਾ ਰਹੀ ਹੈ।























