• Latest
  • Trending
ਪੰਜਾਬ ਦੇ ਮੁੱਖ ਮੰਤਰੀ ਨੂੰ ਖੁੱਲੀ ਚਿੱਠੀ ਲਿਖਕੇ ਬੁਢਲਾਡਾ ਸ਼ਹਿਰ ਦੀ ਵਿਥਿਆ ਦੱਸੇਗੀ ਨਗਰ ਸੁਧਾਰ ਸਭਾ

ਪੰਜਾਬ ਦੇ ਮੁੱਖ ਮੰਤਰੀ ਨੂੰ ਖੁੱਲੀ ਚਿੱਠੀ ਲਿਖਕੇ ਬੁਢਲਾਡਾ ਸ਼ਹਿਰ ਦੀ ਵਿਥਿਆ ਦੱਸੇਗੀ ਨਗਰ ਸੁਧਾਰ ਸਭਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

4 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

5 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

5 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

6 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Thursday, November 19, 2026
No Result
View All Result
16 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਮੁੱਖ ਮੰਤਰੀ ਨੂੰ ਖੁੱਲੀ ਚਿੱਠੀ ਲਿਖਕੇ ਬੁਢਲਾਡਾ ਸ਼ਹਿਰ ਦੀ ਵਿਥਿਆ ਦੱਸੇਗੀ ਨਗਰ ਸੁਧਾਰ ਸਭਾ

September 4, 2020
in ਖਬਰਾਂ, ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਨੂੰ ਖੁੱਲੀ ਚਿੱਠੀ ਲਿਖਕੇ ਬੁਢਲਾਡਾ ਸ਼ਹਿਰ ਦੀ ਵਿਥਿਆ ਦੱਸੇਗੀ ਨਗਰ ਸੁਧਾਰ ਸਭਾ

ਕੌਣ ਹੈ ਵਾਲੀਵਾਰਸ ਸ਼ਹਿਰ ਦਾ ,

ਗੱਲ ਸੁਣਨ ਲੲੀ ਨਹੀਂ ਤਿਆਰ ਕੋਈ ਅਧਿਕਾਰੀ – ਸ਼ਹਿਰੀ ਹਾਲੋਂ -ਬੇਹਾਲ 

ਬੁਢਲਾਡਾ – 4 ਸਤੰਬਰ – (ਵਿਸ਼ਵ ਵਾਰਤਾ ) – ਸ਼ਹਿਰ ਦੀ ਸੰਸਥਾ ਨਗਰ ਸੁਧਾਰ ਸਭਾ ਬੁਢਲਾਡਾ ਨੇ ਜਿਲਾ ਪ੍ਰਸ਼ਾਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਕੀ ਬੁਢਲਾਡਾ ਸ਼ਹਿਰ ਦਾ ਕੋਈ ਵਾਲੀਵਾਰਸ ਹੈ ? ਸ਼ਹਿਰ ਦੇ ਲੋਕਾਂ ਦੀ ਗੱਲ ਸੁਣਨ ਲਈ ਕੋਈ ਅਧਿਕਾਰੀ ਹੱਥ ਪੱਲਾ ਨਹੀਂ ਫੜਾ ਰਿਹਾ , ਸ਼ਹਿਰਵਾਸੀ ਹਾਲੋਂ ਬੇਹਾਲ ਹੋਏ ਪੲੇ ਹਨ।
ਸੰਸਥਾ ਨੇ ਫੈਸਲਾ ਕੀਤਾ ਹੈ ਕਿ ਨਗਰ ਸੁਧਾਰ ਸਭਾ ਬੁਢਲਾਡਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਖੁੱਲੀ ਚਿੱਠੀ ਲਿਖਕੇ ਸ਼ਹਿਰ ਦੀ ਸਾਰੀ ਵਿਥਿਆ ਦੱਸੀ ਜਾਵੇਗੀ ।
ਇਹ ਫੈਸਲਾ ਬੀਤੀ ਕੱਲ ਸੰਸਥਾ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਨਗਰ ਸੁਧਾਰ ਸਭਾ ਦੇ ਪ੍ਰਧਾਨ ਸ: ਪਰੇਮ ਸਿੰਘ ਦੋਦੜਾ ਨੇ ਕੀਤੀ ।
ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਸਭਾ ਬੁਢਲਾਡਾ ਦੇ ਜਨਰਲ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਮਨੋਰਥ ਬੁਢਲਾਡਾ ਸ਼ਹਿਰ ਨੂੰ ਖੂਬਸੂਰਤ ਬਣਾਉਣਾ , ਵਿਕਾਸ ਦੇ ਰਾਹ ‘ਤੇ ਤੋਰਨਾ , ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਨੂੰ ਖਤਮ ਕਰਨਾ ਤੋਂ ਬਿਨਾਂ ਸ਼ਹਿਰਵਾਸੀਆਂ ਦੀ ਇੱਕਜੁੱਟਤਾ ਨੂੰ ਮਜਬੂਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸੰਸਥਾ ਨੇ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ ਕਰਕੇ ਅਤੇ ਨਿੱਜੀ ਰੂਪ ਵਿੱਚ ਉਪਰਾਲੇ ਕਰਕੇ ਨਜਾਇਜ਼ ਕਬਜਿਆਂ/ਉਸਾਰੀਆਂ ਦੇ ਮਾਮਲੇ ਵਿੱਚ ਆਪਣਾ ਰੋਲ ਅਦਾ ਕੀਤਾ ਹੈ।
ਸੰਸਥਾ ਨੇ ਕਿਹਾ ਕਿ ਪਰ ਅਫਸੋਸ ਦੀ ਗੱਲ ਹੈ ਕਿ ਲਗਭਗ 15-20 ਦਿਨ ਬੀਤ ਜਾਣ ਦੇ ਬਾਵਜੂਦ ਸਥਾਨਕ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਹਾਲਾਂ ਤੱਕ ਕਿਸੇ ਕਿਸਮ ਦੇ ਦਿਸ਼ਾ ਨਿਰਦੇਸ਼ ਸ਼ਹਿਰਵਾਸੀਆਂ ਨਾਲ ਸਾਂਝੇ ਨਹੀਂ ਕੀਤੇ ਗਏ ਜਿਸ ਕਾਰਨ ਸ਼ਹਿਰਵਾਸੀ ਖਾਸ ਕਰਕੇ ਦੁਕਾਨਦਾਰ ਅਤੇ ਵਪਾਰੀ ਵਰਗ ਸਸੋਪੰਜ ਵਿੱਚ ਪੲੇ ਹੋਏ ਹਨ । ਉਨ੍ਹਾਂ ਵੱਲੋਂ ਖੁਦ ਢਾਅ-ਢਹਾਈ ਕਰਨ ਦੇ ਬਾਵਜੂਦ ਪੱਲੇ ਕੁੱਝ ਨਹੀਂ ਪੈ ਰਿਹਾ , ਸਗੋਂ ਇਸ ਦੇ ਉਲਟ ਗੈਰ-ਜਿੰਮੇਵਾਰਾਨਾ ਢੰਗ ਨਾਲ ਬਜਾਏ ਤਾਲਮੇਲ ਦੇ , ਪੀਲੇ ਪੰਜੇ ਵਾਲੀ ਜੇ ਸੀ ਬੀ ਮਸ਼ੀਨ ਰਾਹੀਂ ਖੌਫ਼ ਪੈਦਾ ਕੀਤਾ ਜਾ ਰਿਹਾ ਹੈ , ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ੇ ਤੋਂ ਇਨਕਾਰੀ ਨਹੀਂ ਹੋਇਆ ਜਾ ਸਕਦਾ।
ਉਕਤ ਆਗੂ ਨੇ ਕਿਹਾ ਕਿ ਸ਼ਹਿਰ ਦੇ ਦੁਕਾਨਦਾਰ ਅਤੇ ਵਪਾਰੀ ਤਬਕਾ ਕੲੀ ਪੁੜਾਂ ਵਿਚਾਲੇ ਪਿਸ ਰਿਹਾ ਹੈ , ਕੋਰੋਨਾ ਮਹਾਂਮਾਰੀ ਕਾਰਨ ਕਾਰੋਬਾਰ ਬਰਬਾਦੀ ਦੀ ਕੰਢੇ ‘ਤੇ ਹੈ , ਆਰਥਿਕਤਾ ਬੁਰੀ ਤਰ੍ਹਾਂ ਲੜਖੜਾ ਗੲੀ ਹੈ। ਢਾਅ ਢਹਾਈ ਅਤੇ ਮੁੜ ਉਸਾਰੀ ‘ਤੇ ਲੱਖਾਂ ਰੁਪਏ ਖਰਚ ਹੋ ਰਹੇ ਹਨ। ਪ੍ਰਸ਼ਾਸਨ ਅਤੇ ਨਗਰ ਕੌਂਸਲ ਕੋਲ ਸਿਵਾਏ ਦਬਕੇ ਅਤੇ ਡੰਡੇ ਤੋਂ ਹੋਰ ਕੁੱਝ ਦਿਖਾਈ ਨਹੀਂ ਦੇ ਰਿਹਾ । ਜੋ ਵਪਾਰ – ਕਾਰੋਬਾਰ ਨੇ ਥੋੜੀ-ਬਹੁਤੀ ਗਤੀ ਫੜੀ ਸੀ , ਢੋਅ ਢਹਾਈ ਦੇ ਕੰਮ ਨੇ ਠੱਪ ਕਰਕੇ ਰੱਖ ਦਿੱਤੀ ਹੈ।
ਸ਼ਹਿਰ ਵਿੱਚ ਇਹ ਵੀ ਚਰਚਾ ਹੈ ਕਿ ਰੇਲਵੇ ਰੋਡ ਨੂੰ ਪਾਮ ਸਟਰੀਟ ਬਣਾਉਣਾ ਅਤੇ ਹੋਰ ਕਾਰਜਾਂ ਦੀਆਂ ਗੱਲਾਂ ਸਿਰਫ ਹਵਾਈ ਅਤੇ ਸੋਸ਼ੇਵਾਜ਼ੀ ਤੱਕ ਸੀਮਤ ਹਨ ਕਿਉਂਕਿ ਜੋ ਪੰਜਾਬ ਸਰਕਾਰ ਡੂੰਘੇ ਆਰਥਿਕ ਸੰਕਟ ਵਿੱਚੋਂ ਲੰਘ ਰਹੀ ਹੈ, ਉਹ ਸਰਕਾਰ ਲੰਬੇ ਅਰਸੇ ਤੋਂ ਅਣਗੋਲੇ ਇਸ ਸ਼ਹਿਰ ਬੁਢਲਾਡਾ ਨੂੰ ਕਰੋੜਾਂ ਦੀਆਂ ਗਰਾਂਟਾਂ ਦੇ ਗੱਫੇ ਦੇਵੇਗੀ, ਇਹ ਗੱਲ ਸ਼ਹਿਰ ਦੇ ਲੋਕਾਂ ਨੂੰ ਹਜ਼ਮ ਨਹੀਂ ਹੋ ਰਹੀ।
ਉਕਤ ਆਗੂ ਨੇ ਦੱਸਿਆ ਕਿ ਅੱਜ ਸ਼ਹਿਰ ਦੇ ਲੋਕਾਂ ਦੀ ਹਾਲਤ ਇਹ ਬਣੀ ਹੋਈ ਹੈ ਕਿ ਸ਼ਹਿਰ ਦੇ ਲੋਕ ਨਗਰ ਕੌਂਸਲ ਅਤੇ ਐਸ ਡੀ ਐਮ ਦਫਤਰ ਗੇੜੇ ਮਾਰ – ਮਾਰ ਕੇ ਥੱਕ ਚੁੱਕੇ ਹਨ , ਉਨ੍ਹਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ । ਇੱਥੋਂ ਤੱਕ ਕਿ ਨਗਰ ਸੁਧਾਰ ਸਭਾ ਅਤੇ ਸ਼ਹਿਰ ਦੀਆਂ ਹੋਰ ਐਸੋਸੀਏਸ਼ਨਾਂ ਦੇ ਵੀ ਪੱਲੇ ਨਾ ਨਗਰ ਕੌਂਸਲ ਦੇ ਅਧਿਕਾਰੀ ਕੁੱਝ ਪਾਉਂਦੇ ਹਨ ਨਾ ਹੀ ਪ੍ਰਸ਼ਾਸਨਿਕ ਅਧਿਕਾਰੀ। ਸਿੱਤਮ ਦੀ ਗੱਲ ਤਾਂ ਇਹ ਹੈ ਕਿ ਅਫਸਰਸ਼ਾਹੀ ਫੋਨ ਚੁੱਕਣ ਦੀ ਜਹਿਮਤ ਵੀ ਨਹੀਂ ਉਠਾ ਰਹੀ , ਜਿਸ ਕਾਰਨ ਸ਼ਹਿਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਸਭਾ ਬੁਢਲਾਡਾ ਮਹਿਸੂਸ ਕਰਦੀ ਹੈ ਕਿ ਪੰਜਾਬ ਸਰਕਾਰ ਨੂੰ ਫੌਰੀ ਦਖਲਅੰਦਾਜ਼ੀ ਦੇ ਕੇ ਕਿਸੇ ਤਜਰਬੇਕਾਰ ਅਤੇ ਕਾਬਲ ਪ੍ਰਸ਼ਾਸਨਿਕ ਅਧਿਕਾਰੀ ਦੀਆਂ ਸੇਵਾਵਾਂ ਲੈਣੀਆਂ ਚਾਹੀਦੀਆਂ ਹਨ , ਇਸ ਸੰਵੇਦਨਸ਼ੀਲ ਮਾਮਲੇ ਨੂੰ ਮੌਜੂਦਾ ਹਾਲਤਾਂ ਵਿੱਚ ਸੁਖਾਵੇਂ ਢੰਗ ਨਾਲ ਤਾਲਮੇਲ ਕਰਕੇ ਇਸ ਕਾਰਜ ਨੂੰ ਨੇਪਰੇ ਚਾੜ੍ਹਨਾ ਚਾਹੀਦਾ ਹੈ।
ਐਡਵੋਕੇਟ ਦਲਿਓ ਨੇ ਦੱਸਿਆ ਕਿ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਜਿਵੇਂ ਪੀਣ ਵਾਲੇ ਪਾਣੀ ਵਿੱਚ ਗੰਦੇ ਪਾਣੀ ਦੀ ਮਿਕਸ ਹੋ ਕੇ ਹੋ ਰਹੀ ਸਪਲਾਈ , ਬਾਰਿਸ਼ਾਂ ਅਤੇ ਗੰਦੇ ਪਾਣੀ ਦੀ ਨਿਕਾਸੀ , ਸ਼ਹਿਰ ਦੀ ਸਫ਼ਾਈ , ਅਵਾਰਾ ਪਸ਼ੂਆਂ ਦੀ ਸਮੱਸਿਆ ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ ਦਾ ਨਿਰਮਾਣ ਕਰਨਾ , ਰੇਲਵੇ ਰੋਡ ਸੜਕ ਦੇ ਨਿਰਮਾਣ ਸਮੇਂ ਵੱਡੇ ਪੱਧਰ ‘ਤੇ ਹੋਈ ਘਪਲੇਬਾਜ਼ੀ ਦੀ ਜਾਂਚ ਜਲਦੀ ਮੁਕੰਮਲ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨਾ ਆਦਿ ਜਿਉਂ ਦੀ ਤਿਉਂ ਬਰਕਰਾਰ ਹਨ , ਇੰਨਾਂ ਸਮੱਸਿਆਵਾਂ ਨੂੰ ਫੌਰੀ ਅਤੇ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਚਾਹੀਦਾ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਤਪਾਲ ਸਿੰਘ ਕਟੌਦੀਆ , ਐਡਵੋਕੇਟ ਸੁਸ਼ੀਲ ਕੁਮਾਰ ਬਾਂਸਲ , ਸੁਰਜੀਤ ਸਿੰਘ ਟੀਟਾ , ਅਵਤਾਰ ਸਿੰਘ ਸੇਵਾਮੁਕਤ ਹੌਲਦਾਰ , ਰਾਜਿੰਦਰ ਸਿੰਘ ਸੋਨੂੰ ਕੋਹਲੀ , ਵਿਸ਼ਾਲ ਰਿਸ਼ੀ , ਅਮਿਤ ਕੁਮਾਰ ਜਿੰਦਲ ਆਦਿ ਨੇ ਵੀ ਵਿਚਾਰ ਪੇਸ਼ ਕੀਤੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
1 week ago
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 