• Latest
  • Trending
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

4 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

5 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

5 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

6 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
16 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

September 5, 2020
in ਪੰਜਾਬ
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ
-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਦੇ ਦਾਖਲਿਆਂ ‘ਚ 15 ਫ਼ੀਸਦੀ ਇਜ਼ਾਫ਼ਾ-ਵਿਜੈ ਇੰਦਰ ਸਿੰਗਲਾ
-ਕੋਵਿਡ ਦੀ ਚੁਣੌਤੀ ਦੇ ਬਾਵਜੂਦ ਅਧਿਆਪਕਾਂ ਨੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ-ਸਿੰਗਲਾ
-54 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਅਧਿਆਪਕਾਂ ਨੂੰ ਯੁਵਾ ਪੁਰਸਕਾਰ ਤੇ 10 ਨੂੰ ਵਧੀਆ ਪ੍ਰਬੰਧਕ ਪੁਰਸਕਾਰ ਮਿਲਣਗੇ
ਪਟਿਆਲਾ, 5 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਅਧਿਆਪਕ ਦਿਵਸ ਮੌਕੇ ਰਾਜ ਦੇ 74 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਵੈਬੀਨਾਰ ਰਾਹੀਂ ਰਾਜ ਭਰ ਦੇ ਪੁਰਸਕਾਰਾਂ ਲਈ ਚੁਣੇ ਗਏ ਮਾਣਮੱਤੇ 54 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਅਧਿਆਪਕਾਂ ਨੂੰ ਯੁਵਾ ਪੁਰਸਕਾਰ ਤੇ 10 ਸਕੂਲ ਮੁਖੀਆਂ/ਅਧਿਕਾਰੀਆਂ ਨੂੰ ਕੁਸ਼ਲ ਪ੍ਰਬੰਧਕ ਪੁਰਸਕਾਰ ਪ੍ਰਦਾਨ ਕੀਤੇ।
ਕੈਬਨਿਟ ਮੰਤਰੀ ਨੇ ਪਟਿਆਲਾ ਦੇ ਚਾਰ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਨਿਜੀ ਤੌਰ ‘ਤੇ ਸਨਮਾਨਤ ਕੀਤਾ ਜਦੋਂਕਿ ਬਾਕੀ ਦੇ 70 ਅਧਿਆਪਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਬਾਕੀ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਸਨਮਾਨਤ ਕੀਤਾ ਗਿਆ। ਇਹ ਸਮਾਗਮ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਕਰਦਿਆਂ ਸਾਦੇ ਰੂਪ ‘ਚ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਦਫ਼ਤਰ ਵਿਖੇ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੇਸ਼ ਦੇ ਮਰਹੂਮ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜਿਨ੍ਹਾਂ ਦਾ ਜਨਮ ਅੱਜ ਦੇ ਦਿਨ 1888 ਨੂੰ ਹੋਇਆ ਸੀ, ਨੂੰ ਆਪਣੀ ਸ਼ਰਧਾ ਤੇ ਸਤਿਕਾਰ ਵੀ ਭੇਟ ਕੀਤਾ। ਸ੍ਰੀ ਸਿੰਗਲਾ ਨੇ ਆਪਣੇ ਸੰਬੋਧਨ ‘ਚ ਰਾਜ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਹ ਕਿਸਮਤ ਵਾਲੇ ਹਨ ਕਿ ਉਹ ਕੌਮ ਦੀ ਨਿਰਮਾਤਾ ਅਧਿਆਪਕ ਜਮਾਤ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਨੇ ਜੋ ਤਰੱਕੀ ਕੀਤੀ ਹੈ ਉਸ ਲਈ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਕੂਲਾਂ ‘ਚ ਸੋਲਰ ਸਿਸਟਮ ਲਗਾਉਣ ਲਈ 70 ਕਰੋੜ ਰੁਪਏ ਦਾ ਪ੍ਰੋਜੈਕਟ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਾਸ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰਾਜ ਦੇ 45 ਫੀਸਦੀ ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਇੱਕ ਸਾਲ ਦੇ ਵਿੱਚ-ਵਿੱਚ ਰਾਜ ਦੇ ਸਾਰੇ ਸਕੂਲ ਸਮਾਰਟ ਸਕੂਲਾਂ ‘ਚ ਤਬਦੀਲ ਹੋ ਜਾਣਗੇ। ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਰਾਜ ਦੀ ਸਿੱਖਿਆ ਪ੍ਰਣਾਲੀ ‘ਚ ਸੁਧਾਰ ਲਿਆਉਣ ਲਈ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਬਾਕੀ ਅਮਲੇ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਉਸਾਰੀ ‘ਚ ਅਧਿਆਪਕਾਂ ਦੀ ਭੂਮਿਕਾ ਅਹਿਮ ਹੁੰਦੀ ਹੈ, ਜਿਸ ਲਈ ਉਹ ਅੱਜ ਅਧਿਆਪਕ ਦਿਵਸ ਮੌਕੇ ਨਿਜੀ ਤੌਰ ‘ਤੇ ਸਾਰੇ ਅਧਿਆਪਕਾਂ ਨੂੰ ਨਮਨ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਜ ਅੰਦਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕ ਅਣਥੱਕ ਸੇਵਾਵਾਂ ਨਿਭਾ ਰਹੇ ਹਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਦੀ ਸਮਰਪਿਤ ਭਾਵਨਾ ਕਰਕੇ ਰਾਜ ਅੰਦਰ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲਿਆਂ ‘ਚ 15 ਫ਼ੀਸਦੀ ਇਜ਼ਾਫ਼ਾ ਹੋਇਆ ਹੈ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਦੇ ਸਕੂਲ ਕਿੰਨੀ ਤਰੱਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ‘ਚ ਕਿਸੇ ਵੀ ਰਾਜ ਦੇ ਸਰਕਾਰੀ ਸਕੂਲਾਂ ‘ਚ ਇੰਨ੍ਹੀ ਵੱਡੀ ਗਿਣਤੀ ‘ਚ ਕਦੇ ਵੀ ਦਾਖਲਾ ਨਹੀਂ ਵਧਿਆ। ਇਸ ਤੋ ਬਿਨ੍ਹਾਂ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਨੇ ਨਿਜੀ ਸਕੂਲਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ, ਇਸ ਸਭ ਅਧਿਆਪਕਾਂ ਦੀ ਮਿਹਨਤ ਦਾ ਹੀ ਨਤੀਜਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਇਸ ਵਾਰ ਅਧਿਆਪਕਾਂ ਨੂੰ ਦਿੱਤੇ ਜਾਂਦੇ ਸਟੇਟ ਐਵਾਰਡਾਂ ‘ਚ ਵਾਧਾ ਕਰਦਿਆਂ ਯੁਵਾ ਅਧਿਆਪਕਾਂ, ਸਕੂਲ ਮੁਖੀਆਂ ਤੇ ਅਧਿਕਾਰੀਆਂ ਲਈ ਪੁਰਸਕਾਰ ਆਰੰਭ ਕੀਤੇ ਹਨ ਤਾਂ ਕਿ ਨੌਜਵਾਨ ਅਧਿਆਪਕਾਂ ਦੇ ਉਤਸ਼ਾਹ ਦਾ ਵੀ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਤਜਰਬੇ ਦੀ ਬਜਾਇ ਕਾਬਲੀਅਤ ਨੂੰ ਮੁੱਖ ਰੱਖਕੇ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਏ ਸਮਾਗਮ ਦੌਰਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਜਿਲ੍ਹੇ ਦੇ ਤਿੰਨ ਅਧਿਆਪਕਾਂ ਸ੍ਰੀ ਦਿਨੇਸ਼ ਕੁਮਾਰ ਵਿਕਟੋਰੀਆ ਸਕੂਲ, ਸ. ਬੇਅੰਤ ਸਿੰਘ ਹਾਮਝੇੜੀ, ਸ੍ਰੀਮਤੀ ਮਨੀਸ਼ਾ ਫੀਲਖਾਨਾ ਸਕੂਲ ਤੇ ਬੀ.ਪੀ.ਈ.ਓ. ਨੀਰੂ ਬਾਲਾ ਭੁੱਨਰਹੇੜੀ ਨੂੰ ਮੌਕੇ ‘ਤੇ ਹੀ ਰਾਜ ਪੁੁਰਸਕਾਰ ਪ੍ਰਦਾਨ ਕੀਤੇ।
ਇਸ ਮੌਕੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਤੇ ਅਧਿਆਪਕਾਂ ਦੇ ਉੱਦਮ ਸਦਕਾ ਕਰੋਨਾ ਵਰਗੀ ਮਹਾਂਮਾਰੀ ਦੌਰਾਨ ਵੀ ਰਾਜ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਨਲਾਈਨ ਵਿੱਦਿਆ, ਮੁਫਤ ਕਿਤਾਬਾਂ ਤੇ ਦੁਪਹਿਰ ਦੇ ਖਾਣੇ ਲਈ ਰਾਸ਼ਨ ਮੁਹਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਅਧਿਆਪਕਾਂ ਸਕਦਾ ਸਰਕਾਰੀ ਸਕੂਲਾਂ ਦੀ ਸਿੱਖਿਆ ‘ਚ ਗੁਣਵੱਤਾ ਆਈ ਹੈ ਅਤੇ ਸਵੈਇੱਛਾ ਨਾਲ ਸਮਾਰਟ ਸਕੂਲ ਮੁਹਿੰਮ ਲਈ ਅਧਿਆਪਕ ਮੋਹਰੀ ਭੂਮਿਕਾ ਨਿਭਾ ਰਹੇ ਹਨ। ਜਿਸ ਸਦਕਾ ਸਕੂਲਾਂ ਦੇ ਲਗਾਤਾਰ ਦੂਸਰੇ ਸਾਲ ਨਤੀਜੇ ਨਿੱਜੀ ਸਕੂਲਾਂ ਤੋਂ ਵਧੀਆ ਰਹੇ ਹਨ। ਇਸ ਤੋਂ ਪਹਿਲਾਡੀ.ਜੀ.ਐਸ.ਸੀ.ਸ੍ਰੀ ਮੁਹੰਮਦ ਤਇਅਬ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਡੀ.ਪੀ.ਆਈ. (ਐਲੀ.) ਸ੍ਰੀ ਲਲਿਤ ਕਿਸ਼ੋਰ ਘਈ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਡਿਪਟੀ ਡਾਇਰੈਕਟਰ (ਸਪੋਰਟਸ) ਸੁਨੀਲ ਭਾਰਦਵਾਜ, ਸਹਾਇਕ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਤੇ ਸੰਜੀਵ ਸ਼ਰਮਾ, ਜਿਲ੍ਹਾ ਸਿੱਖਿਆ ਅਫਸਰ (ਸੈ.) ਪਟਿਆਲਾ ਹਰਿੰਦਰ ਕੌਰ, ਡੀ.ਈ.ਓ. (ਐਲੀ.) ਇੰਜੀ. ਅਮਰਜੀਤ ਸਿੰਘ, ਡਿਪਟੀ ਡੀ.ਈ.ਓ. ਸੁਖਵਿੰਦਰ ਕੁਮਾਰ, ਮਧੂ ਬਰੂਆ ਤੇ ਮਾਨਵਿੰਦਰ ਕੌਰ ਭੁੱਲਰ ਸਮੇਤ ਵਿਭਾਗ ਦੀ ਤਕਨੀਕੀ ਟੀਮ ਹਾਜ਼ਰ ਸੀ।
ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ‘ਚ ਮੋਨਿਕਾ ਸੂਦ ਸ.ਸ.ਸ.ਸ. ਐਮ.ਐਸ.ਜੀ. ਰੋਡ, ਮੋਨਾ ਕੌਰ ਸ.ਸ.ਸ.ਸ. ਮਜੀਠਾ, ਰਣਜੀਤ ਸਿੰਘ ਸ.ਸ.ਸ.ਸ. ਬਾਲ ਕਲਾਂ, ਦਲਜਿੰਦਰ ਕੌਰ ਸ.ਸ.ਸ.ਸ. ਕੱਥੂ ਨੰਗਲ, (ਸਾਰੇ ਜਿਲ੍ਹਾ ਅੰਮ੍ਰਿਤਸਰ), ਰਾਕੇਸ਼ ਕੁਮਾਰ ਸ.ਸ.ਸ.ਸ. ਕੱਟੂ (ਜਿਲ੍ਹਾ ਬਰਨਾਲਾ), ਰਾਜਿੰਦਰ ਸਿੰਘ ਸ.ਪ.ਸ. ਕੋਠੇ ਇੰਦਰ ਸਿੰਘ (ਜਿਲ੍ਹਾ ਬਠਿੰਡਾ), ਹਰਿੰਦਰ ਕੌਰ ਸ.ਪ.ਸ. ਬਾੜਾ ਭਾਈਕਾ ਤੇ ਕੁਲਵੰਤ ਸਿੰਘ ਸ.ਪ.ਸ. ਲੰਭਵਾਲੀ (ਜਿਲ੍ਹਾ ਫਰੀਦਕੋਟ), ਚਮਕੌਰ ਸਿੰਘ ਸ.ਪ.ਸ. ਭਰਪੂਰਗੜ੍ਹ, ਸਰਬਜੀਤ ਸਿੰਘ ਸ.ਸ.ਸ.ਸ. ਸੰਗਤਪੁਰ ਸੋਢੀਆਂ ਤੇ ਡਾ. ਕੰਵਲਜੀਤ ਕੌਰ ਸ.ਸ.ਸ.ਸ. (ਲੜਕੇ) ਅਮਲੋਹ (ਜਿਲ੍ਹਾ ਫਤਿਹਗੜ੍ਹ ਸਾਹਿਬ), ਨੀਲਮ ਰਾਣੀ ਸ.ਸ.ਸ.ਸ. ਕਾਠਗੜ੍ਹ, ਮਮਤਾ ਸਚਦੇਵਾ ਸ.ਪ.ਸ. ਢਾਣੀ ਅਮਰਪੁਰਾ ਤੇ ਅਮਿਤ ਜੁਨੇਜਾ ਸ.ਸ.ਸ.ਸ. ਸਾਭੂਆਣਾ (ਸਾਰੇ ਫਾਜਿਲਕਾ), ਬਲਜਿੰਦਰ ਸਿੰਘ ਸ.ਪ.ਸ. ਅਤਲਾਂ ਕਲਾਂ, ਬਲਵਿੰਦਰ ਸਿੰਘ ਸ.ਸ.ਸ.ਸ. ਬੋਹਾ, ਸ਼ੁਸ਼ੀਲ ਕੁਮਾਰ ਸ.ਸ.ਸ.ਸ. (ਲੜਕੀਆਂ) ਮਾਨਸਾ (ਸਾਰੇ ਜਿਲ੍ਹਾ ਮਾਨਸਾ), ਸ਼ੰਕਰ ਕੁਮਾਰ ਸ.ਸ.ਸ.ਸ. ਗਿੱਦੜਬਾਹਾ, ਮਨਜੀਤ ਸਿੰਘ ਸ.ਸ.ਸ.ਸ. ਖੋਖਰ (ਸ੍ਰੀ ਮੁਕਤਸਰ ਸਾਹਿਬ), ਤੇਜਿੰਦਰ ਸਿੰਘ ਸ.ਸ.ਸ.ਸ. ਜਲਾਲਾਬਾਦ ਈਸਟ (ਸਾਰੇ ਜਿਲ੍ਹਾ ਮੋਗਾ), ਸੋਹਣ ਲਾਲ ਸ.ਪ.ਸ. ਪਪਿਆਲ (ਜਿਲ੍ਹਾ ਪਠਾਨਕੋਟ), ਬੇਅੰਤ ਸਿੰਘ ਸ.ਹ.ਸ. ਹਾਮਝੇੜੀ ਤੇ ਮੋਨੀਸ਼ਾ ਸ.ਸ.ਸ.ਸ. ਫੀਲਖਾਨਾ, ਦਿਨੇਸ਼ ਕੁਮਾਰ ਸ.ਸ.ਸ.ਸ. ਵਿਕਟੋਰੀਆ ਲੜਕੀਆਂ (ਜਿਲ੍ਹਾ ਪਟਿਆਲਾ), ਮਹਿਲ ਸਿੰਘ ਸ.ਪ.ਸ. ਭੰਗਰ ਤੇ ਜਗਤਾਰ ਸਿੰਘ ਸ.ਮ.ਸ. ਕਬਰ ਵੱਚਾ (ਸਾਰੇ ਜਿਲ੍ਹਾ ਫਿਰੋਜਪੁਰ), ਗੁਰਮੀਤ ਸਿੰਘ ਸ.ਸ.ਸ.ਸ. ਕਲਾਨੌਰ, ਸਤਿੰਦਰਜੀਤ ਕੌਰ ਸ.ਸ.ਸ.ਸ. (ਲੜਕੀਆਂ) ਕੈਂਪ ਬਟਾਲਾ, ਬਲਵਿੰਦਰ ਕੌਰ ਸ.ਸ.ਸ.ਸ. (ਲੜਕੀਆਂ) ਬਟਾਲਾ (ਸਾਰੇ ਜਿਲ੍ਹਾ ਗੁਰਦਾਸਪੁਰ), ਪਰਮਜੀਤ ਕੌਰ ਸ.ਪ.ਸ. ਸੁਸਾਨਾ, ਡਾ. ਜਸਵੰਤ ਰਾਏ ਸ.ਸ.ਸ.ਸ. ਨਸਰਾਲਾ (ਜਿਲ੍ਹਾ ਹੁਸ਼ਿਆਰਪੁਰ), ਅਮਨਪ੍ਰੀਤ ਕੌਰ ਸ.ਪ.ਸ. ਅਮਲਾਲਾ, ਕੁਲਜੀਤ ਕੌਰ ਸ.ਸ.ਸ.ਸ. (ਲੜਕੀਆਂ) ਕੁਰਾਲੀ ਤੇ ਸੰਧਿਆ ਸ਼ਰਮਾ ਸ.ਸ.ਸ.ਸ. ਗੋਬਿੰਦਗੜ੍ਹ (ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ), ਗੁਰਕ੍ਰਿਪਾਲ ਸਿੰਘ ਸ.ਐ.ਸ. (ਲੜਕੀਆਂ) ਕਾਈਰੌਨ ਤੇ ਗੁਰਮੀਤ ਸਿੰਘ ਸ.ਸ.ਸ.ਸ. ਪੰਡੋਰੀ ਗੋਲਾ (ਜਿਲ੍ਹਾ ਤਰਨਤਾਰਨ), ਦਿਲਬੀਰ ਕੌਰ ਸ.ਸ.ਸ.ਸ. ਰੰਧਾਵਾ ਮਸੰਦਾਂ, ਅਮਨਦੀਪ ਕੌਰ ਸ.ਪ.ਸ. ਸਿੰਧੜ, ਅਮਨਦੀਪ ਕੌਂਡਲ ਸ.ਸ.ਸ.ਸ. ਪੂਨੀਆਂ, ਬੂਟਾ ਰਾਮ ਸ.ਪ.ਸ. (ਲੜਕੀਆਂ) ਰੁੜਕਾਂ ਕਲਾਂ, ਨੀਲਮ ਬਾਲਾ ਸ.ਪ.ਸ. ਬਾਹਮਣੀਆਂ ਬਲਾਕ ਸ਼ਾਹਕੋਟ-1 (ਜਿਲ੍ਹਾ ਜਲੰਧਰ), ਜਤਿੰਦਰਪਾਲ ਸ਼ਰਮਾ ਸ.ਸ.ਸ.ਸ. ਸਿਆੜ, ਰਪਵਿੰਦਰ ਕੌਰ ਸ.ਸ.ਸ.ਸ. ਥਰੀਕੇ ਤੇ ਪਰਮਿੰਦਰ ਕੌਰ ਸ.ਪ.ਸ. ਜਰਗੜੀ (ਲੁਧਿਆਣਾ), ਕਵਿਤਾ ਸੱਭਰਵਾਲ ਸ.ਸ.ਸ.ਸ. ਰਾਹੋਂ (ਲੜਕੇ), ਪਰਮਾਨੰਦ ਸ.ਪ.ਸ. ਸਜਾਵਲਪੁਰ (ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ), ਤੇਜਿੰਦਰ ਕੌਰ ਸੋਹੀ ਸ.ਸ.ਸ.ਸ. (ਲੜਕੀਆਂ) ਮਾਲੇਰਕੋਟਲਾ, ਬਿਮਲਜੀਤ ਕੌਰ ਸ.ਪ.ਸ. ਲਿੱਧੜਾਂ, ਰਾਜੇਸ਼ ਕੁਮਾਰ ਦਾਨੀ ਸ.ਪ.ਸ. ਬੀਬੜੀ, ਜਸਵਿੰਦਰ ਕੌਰ ਸ.ਪ.ਸ. ਖੇੜੀ ਗਿੱਲਾਂ, ਸੁਖਵਿੰਦਰ ਸਿੰਘ ਸ.ਪ.ਸ. ਦੌਲਤਪੁਰ, ਪ੍ਰਿੰ. ਅਰਜੋਤ ਕੌਰ ਸ.ਸ.ਸ.ਸ. ਫੱਗੂਵਾਲਾ (ਜਿਲ੍ਹਾ ਸੰਗਰੂਰ), ਗੁਰਪ੍ਰੀਤ ਕੌਰ ਸ.ਪ.ਸ. ਪਾਸੀਵਾਲ (ਰੂਪਨਗਰ), ਗੁਰਵਿੰਦਰ ਕੌਰ ਸ.ਪ.ਸ. ਹਰਦਾਸਪੁਰ, (ਜਿਲ੍ਹਾ ਕਪੂਰਥਲਾ) ਸ਼ਾਮਲ ਹਨ।
ਯੰਗ ਟੀਚਰ ਐਵਾਰਡਜ਼ ਲਈ ਸ਼ਰਵਨ ਕੁਮਾਰ ਯਾਦਵ ਸ.ਸ.ਸ.ਸ. (ਲੜਕੇ) ਕਪੂਰਥਲਾ, ਪ੍ਰਿਤਪਾਲ ਸਿੰਘ ਸ.ਸ.ਸ.ਸ. ਰਾਜੋ ਕੇ ਉਸਪਾਰ ਗੱਟੀ ਰਾਜੋਕੇ (ਜਿਲ੍ਹਾ ਫਿਰੋਜਪੁਰ), ਰੁਪਿੰਦਰ ਸਿੰਘ ਸ.ਹ.ਸ. ਗੁਰਮ (ਜਿਲ੍ਹਾ ਬਰਨਾਲਾ), ਅਤੁਲ ਕੁਮਾਰ ਸ.ਹ.ਸ. ਸੂਰੇਵਾਲਾ, (ਸ੍ਰੀ ਮੁਕਤਸਰ ਸਾਹਿਬ), ਨਵਜੀਤ ਕੌਰ ਸ.ਸ.ਸ.ਸ. ਹੀਰਾਵਾਲੀ (ਰਮਸਾ) ਜਿਲ੍ਹਾ ਫਾਜਿਲਕਾ, ਮੋਨਿਕਾ ਸੋਨੀ ਸ.ਹ.ਸ. ਗੇਟ ਹਕੀਮਾਂ (ਸ੍ਰੀ ਅੰਮ੍ਰਿਸਤਰ), ਕੁਲਵਿੰਦਰ ਕੌਰ ਸ.ਪ.ਸ. ਤਲਵੰਡੀ ਨੌਬਹਾਰ, ਜਗਦੀਸ਼ ਸਿੰਘ ਸ.ਪ.ਸ. ਬਾਸੀਅਰਕ ਤੇ ਨਿਸ਼ਾ ਰਾਣੀ ਸ.ਪ.ਸ. ਹਰੀਪੁਰਾ, (ਜਿਲ੍ਹਾ ਸੰਗਰੂਰ) ਤੇ ਮਨਪ੍ਰੀਤ ਕੌਰ ਝੇਰਿਆਂ ਵਾਲੀ (ਜਿਲ੍ਹਾ ਮਾਨਸਾ) ਦੀ ਚੋਣ ਕੀਤੀ ਗਈ ਹੈ। ਪ੍ਰਬੰਧਕੀ ਪੁਰਸਕਾਰਾਂ ਲਈ ਨੀਰੂ ਬਾਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਭੁਨਰਹੇੜੀ-2 (ਜਿਲ੍ਹਾ ਪਟਿਆਲਾ), ਰਵਿੰਦਰਜੀਤ ਕੌਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅੰਮ੍ਰਿਤਸਰ-4 ਹਰਮੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਮਪੁਰਾ ਫੂਲ (ਜਿਲ੍ਹਾ ਬਠਿੰਡਾ) ਮਨਜੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਸੂਹਾ, ਬੋਧ ਰਾਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਾਸਪੁਰ-2, ਰਾਜਿੰਦਰ ਕੌਰ ਡੀ.ਈ.ਓ. (ਐਲੀ.) ਲੁਧਿਆਣਾ, ਸ਼ਿਵਪਾਲ ਡਿਪਟੀ ਡੀ.ਈ.ਓ. (ਐਲੀ.) ਬਠਿੰਡਾ, ਕੰਵਰਪ੍ਰਦੀਪ ਸਿੰਘ ਕਾਹਲੋਂ ਪ੍ਰਿੰਸੀਪਲ ਡਾਈਟ ਅੰਮ੍ਰਿਤਸਰ, ਸਵਰਨਜੀਤ ਕੌਰ ਡੀ.ਈ.ਓ. (ਸੈ.) ਲੁਧਿਆਣਾ ਤੇ ਬ੍ਰਿਜਮੋਹਨ ਬੇਦੀ ਡਿਪਟੀ ਡੀ.ਈ.ਓ. (ਸੈ.) ਫਾਜਿਲਕਾ ਸ਼ਾਮਲ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ

by Jaspreet Kaur
3 weeks ago
0

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਟੀਵੀ ਸ਼ੋਅ 'ਸੀਆਈਡੀ' ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 