ਪਟਿਆਲਾ, 7 ਸਤੰਬਰ (ਵਿਸ਼ਵ ਵਾਰਤਾ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 2 ਨਵੰਬਰ 2020 ਤੱਕ ਲਾਗੂ ਰਹਿਣਗੇ। ਇਹ ਹੁਕਮ ਅੰਗਹੀਣ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ।
ਸ੍ਰੋਮਣੀ ਅਕਾਲੀ ਦਲ (ਅ) ਨੇ ਗੁਰਦਾਸਪੁਰ ਸੀਟ ਤੋ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਅਤੇ ਖਡੂਰ ਸਾਹਿਬ ਤੋ ਭਾਈ ਅੰਮ੍ਰਿਤਪਾਲ ਸਿੰਘ ਨੁੰ ਦਿੱਤਾ ਸਮਰਥਨ
ਸ੍ਰੋਮਣੀ ਅਕਾਲੀ ਦਲ (ਅ) ਨੇ ਗੁਰਦਾਸਪੁਰ ਸੀਟ ਤੋ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਅਤੇ ਖਡੂਰ...