ਹੁਸ਼ਿਆਰਪੁਰ 7 ਸਤੰਬਰ (ਵਿਸ਼ਵ ਵਾਰਤਾ)- ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ,ਸੰਤ ਸਰਵਣ ਦਾਸ ਸਲੇਮਟਾਵਰੀ ਪ੍ਰਧਾਨ ਆਦਿ ਧਰਮ ਸਾਧੂ ਸਮਾਜ,ਸੀਨੀਅਰ ਮੀਤ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਇਟੀ (ਰਜਿ.) ਪੰਜਾਬ ਅਤੇ ਸੰਤ ਮਹਿੰਦਰ ਪਾਲ ਪੰਡਵਾਂ ਚੇਅਰਮੈਨ,ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੀ ਅਗਵਾਈ ਹੇਠ ਸੰਤ ਸਮਾਜ ਦਾ ਵਫਦ ਐਸ.ਐਸ.ਪੀ.ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਨੂੰ ਮਿਲਿਆ।ਵਫਦ ਵਿੱਚ ਵਿਸ਼ੇਸ਼ ਤੌਰ ਤੇ ਸੰਤ ਜਸਵਿੰਦਰ ਸਿੰਘ ,ਸੰਤ ਸੀਤਲ ਦਾਸ ਕਾਲੇਵਾਲ ਭਗਤਾਂ,ਸੰਤ ਹਰੀ ਰਾਮ ਮਾਹਿਲਪੁਰ,ਸੰਤ ਟਹਿਲ ਦਾਸ ਫਗਵਾੜਾ ਵੀ ਹਾਜਰ ਸਨ।ਇਸ ਸਮੇਂ ਸੰਤ ਸਮਾਜ ਵਲੋਂ ਐਸ.ਐਸ.ਪੀ.ਹੁਸ਼ਿਆਰਪੁਰ ਨੂੰ ਇੱਕ ਲਿਖਤੀ ਦਰਖਾਸਤ ਦਿੱਤੀ ਗਈ ਜਿਸ ਵਿੱਚ ਕਿਸੇ ਸ਼ਰਾਰਤੀ ਅਨਸਰ ਵਲੋਂ ਸੰਤ ਸਤਵਿੰਦਰ ਹੀਰਾ ਦੇ ਜਾਅਲੀ ਦਸਤਤੱਖ ਕਰਕੇ ਸੰਤ ਜਸਵਿੰਦਰ ਸਿੰਘ ਡਾਂਡੀਆਂ ਵਾਲਿਆਂ ਖਿਲਾਫ ਕਾਰਵਾਈ ਲਈ ਪੁਲਸ ਉੱਚ ਅਫਸਰਾਂ ਨੂੰ ਦਰਖਾਸਤਾਂ ਭੇਜੀਆਂ ਜਾ ਰਹੀਆਂ ਹਨ।ਸੰਤ ਸਮਾਜ ਨੇ ਪੁਲਿਸ ਮੁੱਖੀ ਤੋਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਜੋ ਕਿ ਸੰਤ ਸਮਾਜ,ਆਲ ਇੰਡੀਆ ਆਦਿ ਧਰਮ ਮਿਸ਼ਨ,ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਵਿੱਚ ਫੁੱਟ ਪਾਉਣ ਦੇ ਯਤਨ ਕਰ ਰਹੇ ਹਨ ,ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਸਖਤ ਕਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਮੇਂ ਸੰਤ ਸਤਵਿੰਦਰ ਹੀਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੈਂ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦਾ ਰਾਸ਼ਟਰੀ ਪ੍ਰਧਾਨ ਹੋਣ ਨਾਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਖੁਰਾਲਗੜ ਸਾਹਿਬ ਵਿਖੇ ਰਹਿ ਕੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਸਹਿਣੋਗ ਨਾਲ ਸਾਰੇ ਭਾਰਤ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਿਹਾ ਹਾਂ।ਕਿਸੇ ਸ਼ਰਾਰਤੀ ਅਨਸਰ ਵਲੋਂ ਆਦਿ ਧਰਮ ਮਿਸ਼ਨ ਨੂੰ ਬਦਨਾਮ ਕਰਨ ਲਈ ਮੇਰੇ ਜਾਅਲੀ ਦਸਤਤਖ ਕਰਕੇ ਸੰਤ ਜਸਵਿੰਦਰ ਸਿੰਘ ਡਾਂਡੀਆਂ ਖਿਲਾਫ ਉੱਚ ਅਫਸਰਾਂ ਨੂੰ ਝੂਠੀਆਂ ਦਰਖਾਸਤਾਂ ਭੇਜੀਆਂ ਗਈਆਂ ਹਨ।ਸੰਤ ਜਸਵਿੰਦਰ ਸਿੰਘ ਵੀ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੇ ਹਨ,ਜਿਸ ਕਰਕੇ ਸੰਤ ਜਸਵਿੰਦਰ ਸਿੰਘ ਨਾਲ ਸਾਡੇ ਬਹੁਤ ਹੀ ਚੰਗੇ ਸੰਬੰਧ ਹਨ।ਕਿਸੇ ਸ਼ਰਾਰਤੀ ਅਨਸਰ ਨੇ ਜਾਅਲੀ ਦਸਤਤਖ ਕਰਕੇ ਸੰਤ ਸਮਾਜ ਵਿੱਚ ਫੁੱਟ ਪਾਉਣ ਅਤੇ ਨਫਰਤ ਦੇ ਬੀਜ ਬੀਜਣ ਦਾ ਕੰੰਮ ਕੀਤਾ ਹੈ।ਅਜਿਹੇ ਸਮਾਜ ਵਿਰੋਧੀ ਅਨਸਰ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖਤ ਕਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...