• Latest
  • Trending
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ’ਚ ਰਾਤ 9 ਵਜੇ ਤੱਕ ਛੋਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ’ਚ ਰਾਤ 9 ਵਜੇ ਤੱਕ ਛੋਟ

6 years ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

5 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

6 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

6 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

6 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

7 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

7 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

7 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

7 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

8 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

8 hours ago
Hindi News
English News
Friday, November 20, 2026
No Result
View All Result
13 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ’ਚ ਰਾਤ 9 ਵਜੇ ਤੱਕ ਛੋਟ

September 7, 2020
in ਖਬਰਾਂ, ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ’ਚ ਰਾਤ 9 ਵਜੇ ਤੱਕ ਛੋਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ’ਚ ਰਾਤ 9 ਵਜੇ ਤੱਕ ਛੋਟ

ਹੋਟਲ ਤੇ ਰੈਸਟੋਰੈਂਟ ਸਾਰੇ 7 ਦਿਨ ਖੁੱਲੇ ਰਹਿਣਗੇ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ
ਮੁੱਖ ਮੰਤਰੀ ਨੇ ਬਿਜਲੀ ਵਿਭਾਗ ਨੂੰ ਸਿਰਫ ਅਸਲ ਬਿੱਲ ਭੇਜਣ ਲਈ ਕਿਹਾ, ਕੋਵਿਡ ਪੀੜਤ ਉਸਾਰੀ ਕਾਮਿਆਂ ਲਈ 1500 ਰੁਪਏ ਨਕਦ ਮੁਆਵਜ਼ਾ ਐਲਾਨਿਆ
ਚੰਡੀਗੜ, 7 ਸਤੰਬਰ:ਕਾਂਗਰਸ ਦੇ ਕਈ ਵਿਧਾਇਕਾਂ ਅਤੇ ਮੈਡੀਕਲ ਮਾਹਿਰਾਂ ਦੁਆਰਾ ਦਿੱਤੇ ਗਏ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸ਼ਹਿਰੀ ਖੇਤਰਾਂ ਵਿੱਚ ਕੁਝ ਛੋਟਾਂ ਦਾ ਐਲਾਨ ਕੀਤਾ ਹੈ ਜਿਨਾਂ ਵਿੱਚ ਸ਼ਨਿੱਚਰਵਾਰ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲਣਾ ਤੇ ਸੋਮਵਾਰ ਤੋਂ ਲੈ ਕੇ ਸ਼ਨਿੱਚਰਵਾਰ ਤੱਕ ਰਾਤ 9 ਵਜੇ ਤੱਕ ਉਨਾਂ ਨੂੰ ਸਮੇਂ ਵਿੱਚ ਛੋਟ ਦੇਣਾ ਸ਼ਾਮਲ ਹੈ। ਸੋਧੇ ਗਏ ਫੈਸਲੇ ਅਨੁਸਾਰ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਹੁਣ ਰਾਤ 9:30 ਤੋਂ ਲੈ ਕੇ ਸਵੇਰੇ 5:00 ਵਜੇ ਤੱਕ ਕਰਫਿਊ ਰਹੇਗਾ।
ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਦਿਨਾਂ ਦੌਰਾਨ ਜਿਨਾਂ ਵਿੱਚ ਐਤਵਾਰ ਵੀ ਸ਼ਾਮਲ ਹੋਵੇਗਾ, ਰਾਤ 9:00 ਵਜੇ ਤੱਕ ਖੁੱਲੇ ਰਹਿਣ ਦੀ ਇਜਾਜ਼ਤ ਹੋਵੇਗੀ ਅਤੇ ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਮੇਂ ਤੋਂ ਬਾਅਦ ਖਾਣੇ ਦੀ ਹੋਮ ਡਿਲੀਵਰੀ ਦੀ ਇਜਾਜ਼ਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਮੋਹਾਲੀ ਵਿੱਚ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦੇ ਖੋਲੇ ਜਾਣ ਨੂੰ ਬਾਕੀ ਦੀ ਟ੍ਰਾਈਸਿਟੀ ਭਾਵ ਚੰਡੀਗੜ ਅਤੇ ਪੰਚਕੂਲਾ ਨਾਲ ਜੋੜਿਆ ਜਾਵੇ।
ਇਨਾਂ ਫੈਸਲਿਆਂ ਦਾ ਐਲਾਨ ਮੁੱਖ ਮੰਤਰੀ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਵਰਚੁਅਲ ਮੀਟਿੰਗ ਦੇ ਦੂਜੇ ਦੌਰ ਮੌਕੇ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਮੌਕੇ ਦੱਸਿਆ ਕਿ ਡਾ. ਕੇ.ਕੇ. ਤਲਵਾੜ, ਜੋ ਕਿ ਕੋਵਿਡ ਸਬੰਧੀ ਸੂਬਾ ਸਰਕਾਰ ਦੇ ਮਾਹਿਰ ਗਰੁੱਪ ਦੇ ਮੁਖੀ ਹਨ, ਨੇ ਸਮੂਹ ਸਾਵਧਾਨੀਆਂ ਨਾਲ ਇਹ ਛੋਟਾਂ ਦੇਣ ਦੀ ਸਲਾਹ ਦਿੱਤੀ ਹੈ।
ਦੁਕਾਨਦਾਰਾਂ ਵੱਲੋਂ ਕਾਫੀ ਲੰਮੇ ਸਮੇਂ ਲਈ ਉਨਾਂ ਦੀਆਂ ਦੁਕਾਨਾਂ ਬੰਦ ਰਹਿਣ ਦੇ ਬਾਵਜੂਦ ਭਾਰੀ ਬਿੱਲ ਆਉਣ ਦੀਆਂ ਸ਼ਿਕਾਇਤਾਂ ਬਾਰੇ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਬਿਜਲੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੀਤੇ ਵਰੇ ਦੀ ਔਸਤ ਦੇ ਹਿਸਾਬ ਨਾਲ ਬਿੱਲ ਨਾ ਲਏ ਜਾਣ ਸਗੋਂ ਅਸਲ ਬਿੱਲ ਭੇਜੇ ਜਾਣ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਪਾਜ਼ੇਟਿਵ ਆਉਣ ਵਾਲੇ ਉਸਾਰੀ ਖੇਤਰ ਦੇ ਕਾਮਿਆਂ ਲਈ ਜਾਂ ਜਿਨਾਂ ਦੇ ਨਜ਼ਦੀਕੀ ਪਰਿਵਾਰ ਵੀ ਪਾਜ਼ੇਟਿਵ ਹਨ ਅਤੇ ਕੁਆਰੰਟੀਨ ਕੀਤੇ ਗਏ ਹਨ, ਲਈ 1500 ਰੁਪਏ ਦੇ ਨਕਦ ਮੁਆਵਜ਼ੇ ਦਾ ਐਲਾਨ ਵੀ ਕੀਤਾ। ਉਨਾਂ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਉਹ ਪਾਜ਼ੇਟਿਵ ਆਏ ਗ਼ਰੀਬ ਮਰੀਜ਼ਾਂ ਨੂੰ ਖਾਣੇ ਦੇ ਪੈਕੇਟ ਮੁਫਤ ਵੰਡਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਘਰੇਲੂ ਇਕਾਂਤਵਾਸ ਦੌਰਾਨ ਘੱਟੋ-ਘੱਟ 7-10 ਦਿਨ ਲਈ ਉਨਾਂ ਕੋਲ ਭਰਪੂਰ ਮਾਤਰਾ ਵਿੱਚ ਰਾਸ਼ਨ ਹੋਵੇ।
ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤੇ ਕਿ ਕੁਝ ਸਮਾਜ ਵਿਰੋਧੀ ਤੱਤਾਂ ਅਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਕੋਵਿਡ ਟੈਸਟਿੰਗ ਅਤੇ ਅੰਗਾਂ ਨੂੰ ਕੱਢੇ ਜਾਣ ਸਬੰਧੀ ਕੀਤੇ ਜਾ ਰਹੇ ਨਕਾਰਾਤਮਕ ਪ੍ਰਚਾਰ ਦਾ ਠੋਕਵਾਂ ਜਵਾਬ ਦਿੱਤਾ ਜਾਵੇ। ਉਨਾਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਹ ਵੀ ਕਿਹਾ ਕਿ ਉਹ ਆਪੋ ਆਪਣੇ ਹਲਕਿਆਂ ਵਿੱਚ ਵਰਕਰਾਂ ਅਤੇ ਸਰਪੰਚਾਂ ਆਦਿ ਰਾਹੀਂ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਸਿਹਤ ਸਬੰਧੀ ਸਮੂਹ ਸਾਵਧਾਨੀਆਂ ਦਾ ਇੰਨ-ਬਿੰਨ ਪਾਲਣ ਕਰਨ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਹਿੱਤ ਸਰਪੰਚਾਂ ਨੂੰ ਮੋਹਰੀ ਹੋ ਕੇ ਮਿਸਾਲੀ ਕਿਰਦਾਰ ਨਿਭਾਉਣ ਲਈ ਕਿਹਾ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਉਨਾਂ ਦੀ ਸਰਕਾਰ ਪੰਜਾਬ ਵਿਰੋਧੀ ਤੇ ਪੰਜਾਬੀ ਵਿਰੋਧੀ ਪ੍ਰਚਾਰ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਉਨਾਂ ਪੁਲਿਸ ਨੂੰ ਅਜਿਹੇ ਤੱਤਾਂ ਉਤੇ ਸ਼ਿਕੰਜਾ ਕਸਣ ਲਈ ਕਿਹਾ ਹੈ।
ਉਨਾਂ ਕਿਹਾ ਕਿ ਲੋਕਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਉਨਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਔਕਸੀਮੀਟਰ ਟੈਸਟਾਂ ਦਾ ਬਦਲ ਨਹੀਂ ਹਨ ਅਤੇ ਟੈਸਟ ਵਿੱਚ ਦੇਰੀ ਮੌਤ ਦਰ ਨੂੰ ਵਧਾਉਦੀ ਹੈ। ਔਕਸੀਮੀਟਰ ਸਿਰਫ ਇਕ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਹੋਣ ਲਈ ਸੇਧ ਦੇ ਸਕਦੇ ਹਨ ਜਦੋਂ ਆਕਸੀਜਨ ਦਾ ਪੱਧਰ ਘੱਟ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ 50,000 ਹੋਰ ਔਕਸੀਮੀਟਰ ਖਰੀਦ ਕੇ ਸਿਹਤ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਦੇ ਰਹੀ ਹੈ ਅਤੇ ਕੁਝ ਘਰੇਲੂ ਏਕਾਂਤਵਾਸ ਮਰੀਜ਼ਾਂ ਨੂੰ ਵੀ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਲੋਕਾਂ ਵਿਚਾਲੇ ਬਿਹਤਰ ਤਾਲਮੇਲ ਵਧਾਉਣ ਅਤੇ ਉਨਾਂ ਦਾ ਹੌਸਲਾ ਵਧਾਉਣ ਲਈ ਆਪਣੇ ਹਲਕੇ ਅਤੇ ਹਸਪਤਾਲਾਂ ਦਾ ਨਿਰੰਤਰ ਦੌਰਾ ਕਰਦੇ ਰਹਿਣ।
ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਦੇ ਨਾਲ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਸ਼ਾਮਿਲ ਹੋਏ ਵਿਧਾਇਕਾਂ ਵਿੱਚ ਜੋਗਿੰਦਰ ਪਾਲ (ਭੋਆ), ਅਮਿਤ ਵਿਜ (ਪਠਾਨਕੋਟ), ਹਰਪ੍ਰਤਾਪ ਸਿੰਘ ਅਜਨਾਲਾ (ਅਜਨਾਲਾ), ਸੁਖਵਿੰਦਰ ਸਿੰਘ ਡੈਨੀ (ਜੰਡਿਆਲਾ), ਸੁਨੀਲ ਦੱਤੀ (ਅੰਮਿ੍ਰਤਸਰ ਉੱਤਰੀ), ਰਾਜ ਕੁਮਾਰ ਵੇਰਕਾ (ਅੰਮਿ੍ਰਤਸਰ ਪੱਛਮੀ), ਇੰਦਰਬੀਰ ਸਿੰਘ ਬੁਲਾਰੀਆ (ਅੰਮਿ੍ਰਤਸਰ ਦੱਖਣੀ), ਤਰਸੇਮ ਸਿੰਘ ਡੀ.ਸੀ. (ਅਟਾਰੀ), ਹਰਦੇਵ ਸਿੰਘ ਲਾਡੀ (ਸ਼ਾਹਕੋਟ), ਚੌਧਰੀ ਸੁਰਿੰਦਰ ਸਿੰਘ (ਕਰਤਾਰਪੁਰ), ਸੁਸ਼ੀਲ ਕੁਮਾਰ ਰਿੰਕੂ (ਜਲੰਧਰ ਪੱਛਮੀ), ਰਜਿੰਦਰ ਬੇਰੀ (ਜਲੰਧਰ ਸੈਂਟਰਲ), ਅਵਤਾਰ ਸਿੰਘ ਸੰਘੇੜਾ ਜੂਨੀਅਰ (ਜਲੰਧਰ ਉੱਤਰੀ), ਪ੍ਰਗਟ ਸਿੰਘ (ਜਲੰਧਰ ਕੈਂਟ), ਗੁਰਕੀਰਤ ਸਿੰਘ (ਖੰਨਾ), ਅਮਰੀਕ ਸਿੰਘ ਢਿੱਲੋਂ (ਸਮਰਾਲਾ), ਸੰਜੀਵ ਤਲਵਾੜ (ਲੁਧਿਆਣਾ ਪੂਰਬੀ), ਸੁਰਿੰਦਰ ਸਿੰਘ ਡਾਵਰ (ਲੁਧਿਆਣਾ ਕੇਂਦਰੀ), ਰਾਕੇਸ਼ ਪਾਂਡੇ (ਲੁਧਿਆਣਾ ਉੱਤਰੀ), ਕੁਲਦੀਪ ਸਿੰਘ ਵੈਦ (ਗਿੱਲ), ਲਖਵੀਰ ਸਿੰਘ ਲੱਖਾ (ਪਾਇਲ), ਮਦਨ ਲਾਲ ਜਲਾਲਪੁਰ (ਘਨੌਰ), ਰਾਜਿੰਦਰ ਸਿੰਘ (ਸਮਾਣਾ), ਨਿਰਮਲ ਸਿੰਘ (ਸ਼ੁਤਰਾਣਾ) ਅਤੇ ਪ੍ਰੀਤਮ ਸਿੰਘ ਕੋਟਭਾਈ (ਭੁੱਚੋਮੰਡੀ) ਸ਼ਾਮਿਲ ਸਨ।
—————-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
5 days ago
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 