ਮਾਨਸਾ, 9 ਸਤੰਬਰ (ਵਿਸ਼ਵ ਵਾਰਤਾ)-ਕਰੋਨਾ ਦੀ ਆੜ ਹੇਠ ਕੇਂਦਰ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਮੜ੍ਹੇ ਜਾ ਰਹੇ ਤਿੰਨ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਾਉਣ ਸਮੇਤ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ 7 ਸਤੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਜਿਲ੍ਹਾ ਪੱਧਰੇ ਜੇਲ੍ਹ ਭਰੋ ਅੰਦੋਲਨ ਦੀ ਹਮਾਇਤ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜਿਲ੍ਹਾ ਪੱਧਰੇ ਤਾਲਮੇਲਵੇਂ ਧਰਨਿਆਂ ਮੌਕੇ ਮਾਨਸਾ ਅਤੇ ਫਾਜ਼ਿਲਕਾ ਪੁਲਿਸ ਦੁਆਰਾ ਸਥਾਨਕ ਕਿਸਾਨ ਆਗੂਆਂ ਤੇ ਆਮ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਝੂਠੇ ਕੇਸਾਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਇਹ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਅੱਜ ਇੱਥੇ ਇਸ ਸੰਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਗਿਆ ਹੈ ਕਿ ਲਗਾਤਾਰ ਜਾਰੀ ਇਹ ਜਾਬਰ ਸਿਲਸਿਲਾ ਅਸਲ ਵਿੱਚ ਕਰੋਨਾ ਦੀ ਆੜ ਹੇਠ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਸ਼ਾਸਨ ਨੂੰ ਦਿੱਤੀ ਗਈ ਹੱਲਾਸ਼ੇਰੀ ਦਾ ਨਤੀਜਾ ਹੈ। ਉਹਨਾਂ ਦਾਅਵਾ ਕੀਤਾ ਕਿ ਅਜਿਹੇ ਜਾਬਰ ਕਦਮ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ‘ਤੇ ਤੁਲੀ ਮੋਦੀ ਹਕੂਮਤ ਦੇ ਜਾਬਰ ਕਦਮਾਂ ਨਾਲ ਤਾਲਮੇਲਵੇਂ ਸਿਆਸੀ ਕਦਮ ਹਨ। ਪਰ ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ ‘ਚ ਕੋਈ ਨਿਰਾਸ਼ਤਾ ਪੈਦਾ ਕਰਨ ਦੀ ਬਜਾਏ ਸਗੋਂ ਉਹਨਾਂ ਦਾ ਰੋਹ ਪ੍ਰਚੰਡ ਕਰਨ ਦਾ ਸਬੱਬ ਬਣ ਰਹੇ ਹਨ। ਆਮ ਕਿਸਾਨ ਵੀ ਜਾਣ ਗਏ ਹਨ ਕਿ ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਮਤੇ ਸਿਆਸੀ ਡਰਾਮੇਬਾਜ਼ੀ ਤੋਂ ਵੱਧ ਕੁੱਝ ਵੀ ਨਹੀਂ। ਕਿਸਾਨ ਆਗੂਆਂ ਅਨੁਸਾਰ ਜਥੇਬੰਦੀ ਵੱਲੋਂ ਇਹਨਾਂ ਭਖਦੇ ਕਿਸਾਨੀ ਮਸਲਿਆਂ ‘ਤੇ ਘੋਲ਼ ਅੰਤਿਮ ਜਿੱਤ ਤੱਕ ਜਾਰੀ ਰੱਖਿਆ ਜਾਵੇਗਾ। ਉਹਨਾਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਸੰਘਰਸ਼ ਦੇ ਅਗਲੇ ਪੜਾਅ ‘ਤੇ ਹੁਣ 15 ਤੋਂ 20 ਸਤੰਬਰ ਤੱਕ ਬਾਦਲ ਪਿੰਡ ਅਤੇ ਪਟਿਆਲਾ ਪੁੱਡਾ ਗ੍ਰਾਊਂਡ ਵਿਖੇ ਲਾਏ ਜਾ ਰਹੇ ਪੱਕੇ ਮੋਰਚਿਆਂ ਵਿੱਚ ਲੋੜੀਂਦਾ ਰਾਸ਼ਨ ਲੈ ਕੇ ਪਰਵਾਰਾਂ ਸਮੇਤ ਹਜ਼ਾਰਾਂ ਦੀ ਤਾਦਾਦ ‘ਚ ਪਹੁੰਚਣ ਲਈ ਲਾਮਬੰਦੀਆਂ ਵਧਾਊ ਤਾਣ ਜੁਟਾਇਆ ਜਾਵੇ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























