ਬਠਿੰਡਾ, 11 ਸਤੰਬਰ (ਕੁਲਬੀਰ ਬੀਰਾ): ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਸਕੀਮ ਅਧੀਨ ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਡਬਵਾਲੀ ਰੋਡ ਵਿਖੇ 24 ਅਤੇ 25 ਸਤੰਬਰ ਨੂੰ ਜ਼ਿਲਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਨਾਮੀ ਕੰਪਨੀਆਂ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਿਰਕਤ ਕਰ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼੍ਰੀ ਬੀ.ਸ੍ਰੀ ਨਿਵਾਸਨ ਨੇ ਸਾਂਝੀ ਕੀਤੀ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੈਗਾ ਰੁਜ਼ਗਾਰ ਮੇਲੇ ਵਿਚ ਮਾਇਕਰੋਸਾਫ਼ਟ, ਵਰਧਮਾਨ ਟੈਕਸਟਾਇਲ, ਇੰਡੀਆ ਜਾਬ ਕਾਰਟ ਤੇ ਟੈਲੀ ਪਰਫ਼ਾਰਮਸ ਆਦਿ ਕੰਪਨੀਆਂ ਭਾਗ ਲੈ ਰਹੀਆਂ ਹਨ। ਇਸ ਮੇਲੇ ਵਿੱਚ ਮਾਇਕਰੋਸਾਫ਼ਟ ਕੰਪਨੀ ਵਲੋਂ 12 ਲੱਖ ਰੁਪਏ ਸਲਾਨਾ ਤੋਂ ਲੈ ਕੇ 43 ਲੱਖ ਰੁਪਏ ਸਲਾਨਾ ਪੈਕਜ਼ ਤੱਕ ਦੀਆਂ ਨੌਜਵਾਨਾਂ ਨੂੰ ਨੌਕਰੀ ਲਈ ਚੋਣ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਪਣੇ ਸਬੰਧਤ ਕਾਲਜ ਦੇ ਟੇ੍ਰਨਿੰਗ ਤੇ ਪਲੇਸਮੈਂਟ ਅਫ਼ਸਰ ਨਾਲ ਸੰਪਰਕ ਕਰਕੇ ਇਸ ਸਬੰਧੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਨੌਜਵਾਨ ਆਪਣੇ ਆਪ ਨੂੰ www.pgrkam.com ਤੇ www.bathinda.nic.in ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 0164-2211171 ਅਤੇ 77196-81908 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।