• Latest
  • Trending

ਮੁੱਖ ਮੰਤਰੀ ਵੱਲੋਂ ਹਰੇਕ ਜ਼ਿਲ•ੇ ਵਿੱਚ ਪ੍ਰਵਾਨਿਤ ਵਿਕਰੇਤਾਵਾਂ ਰਾਹੀਂ 514 ਰੁਪਏ ‘ਚ ਆਕਸੀਮੀਟਰ ਮੁਹੱਈਆ ਕਰਵਾਉਣ ਦਾ ਐਲਾਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

6 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

7 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

7 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

7 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

7 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

7 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

8 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਹਰੇਕ ਜ਼ਿਲ•ੇ ਵਿੱਚ ਪ੍ਰਵਾਨਿਤ ਵਿਕਰੇਤਾਵਾਂ ਰਾਹੀਂ 514 ਰੁਪਏ ‘ਚ ਆਕਸੀਮੀਟਰ ਮੁਹੱਈਆ ਕਰਵਾਉਣ ਦਾ ਐਲਾਨ

September 11, 2020
in ਖਬਰਾਂ, ਪੰਜਾਬ

ਚੰਡੀਗੜ•, 11 ਸਤੰਬਰ( ਵਿਸ਼ਵ ਵਾਰਤਾ)- ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਹਰੇਕ ਜ਼ਿਲ•ੇ ਵਿੱਚ ਪ੍ਰਵਾਨਿਤ ਵਿਕਰੇਤਾਵਾਂ ਰਾਹੀਂ 514 ਰੁਪਏ ਦੀ ਵਾਜਬ ਕੀਮਤ ‘ਤੇ ਆਕਸੀਮੀਟਰ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।
ਆਪਣੇ ਫੇਸਬੁੱਕ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੀ 17ਵੀਂ ਲੜੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਇਕ ਹਫ਼ਤੇ ਵਿੱਚ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਉਨ•ਾਂ ਦੱਸਿਆ ਕਿ ਵਿਭਾਗ ਵੱਲੋਂ ਸਿਹਤ ਕਾਮਿਆਂ ਲਈ ਇਹ ਆਕਸੀਮੀਟਿਰ 514 ਰੁਪਏ ਦੀ ਕੀਮਤ ‘ਤੇ ਖਰੀਦਿਆ ਜਾ ਰਿਹਾ ਹੈ ਅਤੇ ਇਨ•ਾਂ ਆਕਸੀਮੀਟਰਾਂ ਨੂੰ ਹੁਣ ‘ਕੋਈ ਲਾਭ ਨਹੀਂ, ਕੋਈ ਘਾਟਾ ਨਹੀਂ’ ਦੇ ਆਧਾਰ ‘ਤੇ ਆਮ ਲੋਕਾਂ ਲਈ ਵੀ ਅਧਿਕਾਰਤ ਵਿਕਰੇਤਾਵਾਂ ਰਾਹੀਂ ਮੁਹੱਈਆ ਕਰਵਾ ਦਿੱਤਾ ਜਾਵੇਗਾ।
ਰਾਏਕੋਟ ਦੇ ਇਕ ਵਸਨੀਕ ਨੇ ਸੁਝਾਅ ਦਿੱਤਾ ਸੀ ਕਿ ਸਰਕਾਰ ਵੱਲੋਂ ਹਰੇਕ ਘਰ ਵਿੱਚ ਸਸਤੀ ਕੀਮਤ ‘ਤੇ ਆਕਸੀਮੀਟਿਰ ਅਤੇ ਥਰਮੋਮੀਟਰ ਦਿੱਤੇ ਜਾਣੇ ਚਾਹੀਦੇ ਹਨ ਜਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਸਰਕਾਰ ਵੱਲੋਂ 50,000 ਕੋਵਿਡ ਕੇਅਰ ਕਿੱਟਾਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਇਨ•ਾਂ ਕਿੱਟਾਂ ਵਿੱਚ ਆਕਸੀਮੀਟਰ ਅਤੇ ਥਰਮੋਮੀਟਰ ਤੋਂ ਇਲਾਵਾ ਹੋਰ ਜ਼ਰੂਰੀ ਵਸਤਾਂ ਵੀ ਸ਼ਾਮਲ ਹਨ।
ਗੁਰਦਾਸਪੁਰ ਦੇ ਇਕ ਵਸਨੀਕ ਦੇ ਡਰ ਨੂੰ ਦੂਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਹ ਕਰੋਨਾ ਪਾਜ਼ੇਟਿਵ ਆ ਜਾਂਦੇ ਹਨ ਤਾਂ ਉਨ•ਾਂ ਨੂੰ ਹਸਪਤਾਲ ਵਿੱਚ ਨਹੀਂ ਰੱਖਿਆ ਜਾਵੇਗਾ ਪਰ ਘਰੇਲੂ ਏਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ‘ਤੇ ਨਿਰੰਤਰ ਨਜ਼ਰ ਰੱਖਦਿਆਂ ਦੇਖ-ਭਾਲ ਕਰਨ ਲਈ ਕਿਹਾ ਜਾਵੇਗਾ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਏਕਾਂਤਵਾਸ ਲਈ ਲੋੜ ਪੈਣ ‘ਤੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਘਰੇਲੂ ਏਕਾਂਤਵਾਸ ਦੀ ਨਿਗਰਾਨੀ ਕਰਨ ਵਾਲੀਆਂ ਟੀਮਾਂ ਪਾਜ਼ੇਟਿਵ ਮਰੀਜ਼ਾਂ ਦੇ ਘਰ 10 ਦਿਨਾਂ ਵਿੱਚ ਤਿੰਨ ਵਾਰ ਦੌਰਾ ਕਰਕੇ ਸਿਹਤ ਬਾਰੇ ਜਾਂਚ ਕਰਦੀਆਂ ਹਨ ਅਤੇ ਮਰੀਜ਼ ਦੀ ਦੇਖਭਾਲ ਕਰਨ ਵਾਲੇ ਨੂੰ ਲੋੜੀਂਦੀ ਸਲਾਹ ਵੀ ਦਿੰਦੀਆਂ ਹਨ। ਇਨ•ਾਂ ਟੀਮਾਂ ਵੱਲੋਂ ਸਲਾਹ ਮੁਤਾਬਕ ਥਰਮੋਮੀਟਰ, ਪਲਸ ਆਕਸੀਮੀਟਰ, ਵਿਟਾਮਿਨ-ਸੀ ਅਤੇ ਜ਼ਿੰਕ ਦੀਆਂ ਗੋਲੀਆਂ ਦੀ ਉਪਲਬਧਤਾ ਵੀ ਪੁੱਛੀ ਜਾਂਦੀ ਹੈ। ਟੀਮ ਵੱਲੋਂ ਮਰੀਜ਼ ਦੇ ਦੇਖਭਾਲ ਕਰਨ ਵਾਲੇ ਨੂੰ ਫੋਨ ਕਰਕੇ ਵੀ ਪੁੱਛਿਆ ਜਾਂਦਾ ਹੈ।
ਸੂਬੇ ਵਿੱਚ ਮੌਤ ਦੀ ਵਧਦੀ ਦਰ, ਜਿਸ ਦਾ ਕਾਰਨ ਹਸਪਤਾਲਾਂ ਵਿਚ ਇਲਾਜ ਲਈ ਦੇਰੀ ਨਾਲ ਪਹੁੰਚਣਾ ਹੈ, ਵੱਲ ਇਸ਼ਾਰਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਲੱਛਣਾਂ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕਰਕੇ ਇਸ ਬਿਮਾਰੀ ਦਾ ਮੂੰਹ ਮੋੜਨ ਵਿੱਚ ਉਨ•ਾਂ ਅਤੇ ਉਨ•ਾਂ ਦੀ ਸਰਕਾਰ ਦੀ ਮਦਦ ਕੀਤੀ ਜਾਵੇ ਅਤੇ ਸਮੇਂ ਸਿਰ ਆਪਣੀ ਜਾਂਚ ਅਤੇ ਹਸਪਤਾਲਾਂ ਵਿੱਚ ਭਰਤੀ ਹੋਇਆ ਜਾਵੇ ਕਿਉਂ ਜੋ ਜ਼ਿਆਦਾਤਰ ਮੌਤਾਂ ਲੈਵਲ-3 ਪੱਧਰ ਉੱਤੇ ਹੋ ਰਹੀਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ ਅਤੇ ਉਨ•ਾਂ ਦੀ ਸਰਕਾਰ ਦੁਆਰਾ ਸਹੂਲਤਾਂ ਵਿਚ ਵਾਧਾ ਕਰਨ ਉੱਤੇ ਕਾਫੀ ਰਕਮ ਖਰਚ ਕੀਤੀ ਗਈ ਹੈ ਤੇ ਉਨ•ਾਂ ਵੱਲੋਂ ਆਪਣੇ ਮੰਤਰੀਆਂ ਨੂੰ ਉਨ•ਾਂ ਦੀ ਨਿਗਰਾਨੀ ਹੇਠਲੇ ਜ਼ਿਲਿ•ਆਂ ਵਿਚ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਹਿੱਤ ਦੌਰੇ ਕਰਨ ਲਈ ਵੀ ਕਿਹਾ ਗਿਆ ਹੈ।
ਮਾਈਕ ਰਾਹੀਂ ਬੋਲਦੇ ਸਮੇਂ ਸਮਾਗਮਾਂ ਅਤੇ ਇਕੱਠਾਂ ਦੌਰਾਨ ਕੀ ਮਾਸਕ ਹਟਾਏ ਜਾ ਸਕਦੇ ਹਨ, ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੇ ਸਮਾਜਿਕ ਇਕੱਠ ਵਿਚ ਉੱਕਾ ਹੀ ਸ਼ਾਮਲ ਨਾ ਹੋਣ ਦੀ ਸਲਾਹ ਦਿੱਤੀ ਗਈ ਹੈ ਪਰ ਜੇਕਰ ਬਹੁਤ ਹੀ ਜ਼ਰੂਰੀ ਹੋਵੇ ਤਾਂ ਹਰ ਸਮੇਂ ਸਮੂਹ ਪ੍ਰੋਟੋਕਾਲਾਂ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਮੁੱਚੇ ਤੌਰ ‘ਤੇ ਦੇਖਿਆ ਜਾਵੇ ਤਾਂ ਦੇਸ਼ ਅਤੇ ਵਿਸ਼ਵ ਵਿੱਚ ਸਥਿਤੀ ਚੰਗੀ ਨਹੀਂ ਹੈ ਅਤੇ ਪੰਜਾਬ ਵੀ ਇਸ ਤੋਂ ਅਛੂਤਾ ਨਹੀਂ ਹੈ ਪਰ ਹਰੇਕ ਪੰਜਾਬੀ ਦੀ ਜ਼ਿੰਦਗੀ ਉਨ•ਾਂ ਲਈ ਬੇਹੱਦ ਮਹੱਤਵਪੂਰਨ ਹੈ।
ਖਡੂਰ ਸਾਹਿਬ ਦੇ ਇੱਕ ਵਸਨੀਕ ਵੱਲੋਂ ਦਿੱਤੇ ਗਏ ਸੁਝਾਅ ਕਿ ਪੰਜਾਬ ਸਰਕਾਰ ਵੱਲੋਂ ਆਂਧਰਾ ਪ੍ਰਦੇਸ਼ ਦੀ ਤਰਜ਼ ‘ਤੇ ਪਲਾਜ਼ਮਾ ਦਾਨ ਕਰਨ ਵਾਲਿਆਂ ਨੂੰ ਵਿੱਤੀ ਲਾਭ ਦੇਣਾ ਚਾਹੀਦਾ ਹੈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ, ”ਅਸੀਂ ਪੰਜਾਬੀ ਬਹੁਤ ਹੀ ਖੁੱਲ•ੇ ਦਿਲ ਵਾਲੇ ਹਾਂ ਅਤੇ ਕੋਈ ਪੰਜਾਬੀ ਪਲਾਜ਼ਮਾ ਅਤੇ ਖੂਨਦਾਨ ਕਰਨ ਦੇ ਇਵਜ਼ਾਨੇ ਵਜੋਂ ਪੈਸੇ ਕਿਉਂ ਲਵੇਗਾ, ਇਹ ਸਾਡੇ ਸੱਭਿਆਚਾਰ ਦਾ ਹਿੱਸਾ ਹੀ ਨਹੀਂ ਹੈ।”
ਐਨ.ਐਚ.ਐਮ. ਵਰਕਰ, ਜੋ ਕਿ ਬੀਤੇ 10 ਸਾਲਾਂ ਤੋਂ ਨਿਗੂਣੀ ਜਿਹੀ ਤਨਖਾਹ ‘ਤੇ ਗੁਜ਼ਾਰਾ ਕਰ ਰਹੇ ਹਨ, ਬਾਵਜੂਦ ਇਸ ਦੇ ਕਿ ਉਹ ਕੋਵਿਡ ਦੀ ਜੰਗ ਵਿਚ ਮੋਹਰੀ ਯੋਧੇ ਹਨ, ਕੀਤੀ ਇੱਕ ਬੇਨਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਪਹਿਲਾਂ ਹੀ ਸੂਬੇ ਵਿਚ ਠੇਕੇ ਉੱਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਸਲੇ ਉੱਤੇ ਵਿਚਾਰ ਕਰਨ ਲਈ ਇੱਕ ਕੈਬਨਿਟ ਸਬ ਕਮੇਟੀ ਗਠਿਤ ਕੀਤੀ ਹੋਈ ਹੈ। ਫਰੀਦਕੋਟ ਦੇ ਇੱਕ ਨਿਵਾਸੀ ਨੂੰ ਅਜਿਹਾ ਹੀ ਯਕੀਨ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਸਿਹਤ ਵਰਕਰਾਂ ਖਾਸ ਕਰਕੇ ਜੋ ਕੋਵਿਡ ਦੀ ਡਿਊਟੀ ਨਿਭਾ ਰਹੇ ਹਨ, ਦੀ ਸੰਭਾਲ ਲਈ ਵਚਨਬੱਧ ਹੈ।
ਵਧੇ ਹੋਏ ਬਿਜਲੀ ਬਿਲਾਂ ਬਾਰੇ ਕਈ ਸ਼ਿਕਾਇਤਾਂ ਵੱਲ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਕਾਰਨ ਮੀਟਰ ਰੀਡਿੰਗ ਨਹੀਂ ਸੀ ਕੀਤੀ ਜਾ ਰਹੀ ਪਰ ਹੁਣ ਉਨ•ਾਂ ਨੇ ਇਸ ਦੇ ਹੁਕਮ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਅਸਲ ਖਪਤ ਦੇ ਹਿਸਾਬ ਨਾਲ ਬਿਲ ਆ ਸਕਣ। ਜੇਕਰ ਵਧੀ ਹੋਈ ਰਕਮ ਪਹਿਲਾਂ ਹੀ ਅਦਾ ਕੀਤੀ ਜਾ ਚੁੱਕੀ ਹੈ ਤਾਂ ਇਸ ਨੂੰ ਇਕਸਾਰ ਕਰ ਲਿਆ ਜਾਵੇਗਾ।
——–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
1 week ago
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 