ਮੁਹਾਲੀ 14 ਸਤੰਬਰ (ਵਿਸ਼ਵ ਵਾਰਤਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਵਾਇਰਸ ਰੂਪੀ ਮਹਾਂਮਾਰੀ ਦਾ ਸ਼ਿਕਾਰ ਅਤੇ ਮਰੀਜ਼ਾਂ ਦੀ ਸਾਂਭ ਸੰਭਾਲ ਵਿੱਚ ਲੱਗੇ ਵਿਅਕਤੀਆਂ ਨੂੰ ਮੈਡੀਕਲ ਕਿੱਟਾਂ ਦਿੱਤੀਆਂ ਗਈਆਂ ਹਨ ।ਉੱਥੇ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸਪੀ ਸਿੰਘ ਓਬਰਾਏ ਦੇ ਨਿਰਦੇਸ਼ਾਂ ਤੇ ਪੰਜਾਬ ਭਰ ਵਿੱਚ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਜਾ ਰਹੀਆਂ ਹਨ ।ਇਸ ਮਹੀਨੇ ਦੀਆਂ ਰਾਸ਼ਨ ਕਿੱਟਾਂ ਮੁਹਾਲੀ ਜ਼ਿਲ੍ਹੇ ਦੇ ਪ੍ਰਧਾਨ ਤੀਰਥ ਸਿੰਘ ਗੁਲਾਟੀ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਲੋੜਵੰਦਾਂ ਤੱਕ ਪਹੁੰਚਾਈਆਂ ਰਿਹਾ ਰਹੀਆਂ ਹਨ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੋਫੈਸਰ ਤੇਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਰਾਸ਼ਨ ਤਕਸੀਮ ਕਰਨ ਦੌਰਾਨ ਸਿਹਤ ਵਿਭਾਗ ਦੁਆਰਾ ਕਰੋਨਾ ਵਾਇਰਸ ਦੇ ਚੱਲਦਿਆਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੋਸ਼ਲ ਡਿਸਟੈਂਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਅਤੇ ਟਰੱਸਟ ਜ਼ਿਲ੍ਹਾ ਅਹੁਦੇਦਾਰ ਸੁੱਕਾ ਰਾਸ਼ਨ ਤਕਸੀਮ ਕਰਨ ਦੌਰਾਨ ਜਿੱਥੇ ਵਾਰ ਵਾਰ ਸੈਨੇਟਾਈਜ਼ਰ ਦੀ ਵਰਤੋਂ ਕਰਦੇ । ਉੱਥੇ ਸਾਰੇ ਅਹੁਦੇਦਾਰ ਬਕਾਇਦਾ ਮਾਸਕ ਪਹਿਨ ਕੇ ਹੀ ਲੋਕਾਂ ਤੱਕ ਪਹੁੰਚਦੇ ਹਨ। ਇਸ ਸਬੰਧੀ ਗੱਲਬਾਤ ਕਰਦੇ ਟਰੱਸਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਅਤੇ ਸਾਬਕਾ ਕੌਂਸਲਰ ਕਮਲਜੀਤ ਸਿੰਘ ਰੂਬੀ ਨੇ ਦੱਸਿਆ ਕਿ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ .ਐਸਪੀ ਸਿੰਘ ਓਬਰਾਏ ਵੱਲੋਂ ਰਾਸ਼ਨ ਤਕਸੀਮ ਕਰਨ ਦੌਰਾਨ ਵਿਸ਼ੇਸ਼ ਤੌਰ ਤੇ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ ,ਤਾਂ ਕਿ ਉਚਿਤ ਸਮੇਂ ਦੇ ਅੰਦਰ ਅੰਦਰੁ ਲੋੜਵੰਦ ਤੱਕ ਸੁੱਕਾ ਰਾਸ਼ਨ ਪਹੁੰਚਾ ਸਕੇ ।ਕਮਲਜੀਤ ਸਿੰਘ ਰੂਬੀ ਨੇ ਅੱਗੇ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਜਿੱਥੇ ਜ਼ਿਲ੍ਹੇ ਭਰ ਵਿੱਚ ਵੱਖ- ਵੱਖ ਗੁਰਦੁਆਰਾ ਸਾਹਿਬਾਨ ਅੰਦਰ ਪਾਠ ਕਰਨ ਵਾਲੇ ਅਤੇ ਰਾਗੀਆਂ ਨੂੰ ਵੀ ਸੁੱਕਾ ਰਾਸ਼ਨ ਦੀ ਚੌਥੀ ਖੇਪ ਦਿੱਤੀ ਗਈ ।ਸ:ਰੂਬੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਜ਼ਿਲ੍ਹੇ ਭਰ ਵਿੱਚ ਕਰੋਨਾ ਲੋੜਵੰਦਾਂ ਨੂੰ ਵੀ ਸੁੱਕਾ ਰਾਸ਼ਨ ਦਿੱਤਾ ਦਿੱਤਾ ਜਾਂਦਾ ਹੈ, ਇਸ ਦੇ ਨਾਲ ਕੀ ਇਹ ਵੇ ਦੱਸਿਆ ਗਿਆ ਹੈ ,ਕਿ ਜ਼ਿਲ੍ਹੇ ਭਰ ਵਿੱਚ 600 ਕਿੱਟਾਂ ਸੁੱਕੇ ਰਾਸ਼ਨ ਦੀਆਂ ਤਕਸੀਮ ਕੀਤੀਆਂ ਜਾ ਚੁੱਕੀਆਂ ਹਨ।






















