ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਐਲ. ਆਈ. ਸੀ ਵਿਖੇ ਪਲੇਸਮੈਂਟ ਕੈਂਪ ਅੱਜ ਤੋਂ

Advertisement

ਨਵਾਂਸ਼ਹਿਰ, 15 ਸਤੰਬਰ ( ਵਿਸ਼ਵ ਵਾਰਤਾ )-ਕੋਰੋਨਾ ਮਹਾਮਾਰੀ ਕਾਰਨ ਬੇਰੋਜ਼ਗਾਰ ਹੋਏ ਜਾਂ ਘਰਾਂ ਵਿਚ ਵਿਹਲੇ ਬੈਠੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 16, 18, 21, 23 ਅਤੇ 25 ਸਤੰਬਰ ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 2 ਵਜੇ ਤੱਕ ਐਲ. ਆਈ. ਸੀ ਦਫ਼ਤਰ, ਨਵਾਂਸ਼ਹਿਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਨਾਂ ਪਲੇਸਮੈਂਟ ਕੈਂਪਾਂ ਦੌਰਾਨ ਐਲ. ਆਈ. ਸੀ ਵਿਚ ਫੀਲਡ ਏਜੰਟਾਂ ਦੀਆਂ 100 ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਨਾਂ ਕੈਪਾਂ ਵਿਚ ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ ਬੇਰੋਜ਼ਗਾਰ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਕੋਲ ਯੋਗਤਾ ਸਰਟੀਫਿਕੇਟ, ਇਕ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਕਾਰਡ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਇੰਟਰਵਿਊ ਵਿਚ ਮਾਸਕ ਪਾਉਣਾ ਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।