• Latest
  • Trending
90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

6 years ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

19 minutes ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

56 minutes ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

1 hour ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

2 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

3 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

4 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

4 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

4 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

5 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

5 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

September 15, 2020
in ਚੰਡੀਗੜ੍ਹ
90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

ਕੋਵਿਡ ਕਰਕੇ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਉਦਯੋਗਾਂ ਨੂੰ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ)-ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਚੁੱਕੇ ਗਏ ਅਹਿਮ ਕਦਮਾਂ ਸਦਕਾ ਕੁੱਲ 2.6 ਲੱਖ ਇਕਾਈਆਂ ਜਿਨ੍ਹਾਂ ਵਿੱਚ 15.78 ਲੱਖ ਕਰਮਚਾਰੀ ਕੰਮ ਕਰਦੇ ਹਨ, ਵਿੱਚੋਂ 2,34,072 ਇਕਾਈਆਂ ਨੇ ਆਪਣਾ ਕੰਮਕਾਜ ਅਤੇ ਆਰਥਿਕ ਗਤੀਵਿਧੀਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ।ਇਹ ਜਾਣਕਾਰੀ ਅੱਜ ਇੱਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।

ਸ੍ਰੀ ਅਰੋੜਾ ਨੇ ਦੱਸਿਆ ਕਿ 90% ਤੋਂ ਵੱਧ ਇਕਾਈਆਂ ਨੇ ਪਹਿਲਾਂ ਹੀ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਉਦਯੋਗਾਂ ਨੂੰ ਕੋਵਿਡ-19 ਕਰਕੇ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਕੋਵਿਡ ਦੌਰਾਨ ਸਰਕਾਰ ਵੱਲੋਂ ਚੁੱਕੇ ਗਏ ਵੱਖ ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੀਐਸਆਈਈਸੀ ਨੇ ਅਮਨੈਸਟੀ ਸਕੀਮ ਦੀ ਸਮਾਂ-ਸੀਮਾ ਵਧਾਉਣ ਦੇ ਨਾਲ ਨਾਲ ਪੀਐਸਆਈਡੀਸੀ ਅਤੇ ਪੀਐਫਸੀ ਦੀਆਂ ਓਟੀਐਸ ਸਕੀਮਾਂ ਦਾ ਐਲਾਨ ਕੀਤਾ ਸੀ।

ਪੀਐਸਆਈਡੀਸੀ ਅਤੇ ਪੀਐਫਸੀ ਦੀਆਂ ਕਰਜ਼ਦਾਰ / ਪ੍ਰਮੋਟਡ ਕੰਪਨੀਆਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਪੰਜਾਬ ਵਿੱਚ ਉਦਯੋਗਾਂ ਦੇ ਸਰਬਪੱਖੀ ਵਿਕਾਸ ਦੀ ਸਹੂਲਤ ਲਈ ਰਾਜ ਸਰਕਾਰ ਨੇ ਇਕਵਿਟੀ ਅਤੇ ਲੋਨ-2018 ਜਿਸਨੂੰ ਕਿ ਮੰਤਰੀ ਮੰਡਲ ਵੱਲੋਂ ਆਪਣੀ 3.12.2018 ਨੂੰ ਹੋਈ ਆਪਣੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ, ਲਈ ਇਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐੱਸ.) ਨੂੰ 31.12.2020 ਤੱਕ ਵਧਾ ਦਿੱਤਾ ਹੈ। ਹੋਰ ਵੱਖ ਵੱਖ ਨੀਤੀਆਂ ਅਧੀਨ ਵਿੱਤੀ ਰਿਆਇਤਾਂ : ਆਈ.ਬੀ.ਡੀ.ਪੀ. -2017, ਵਿੱਚ 5844.87 ਕਰੋੜ ਰੁਪਏ ਦੇ ਨਿਵੇਸ਼ ਵਾਲੇ 56 ਵੱਡੇ ਅਤੇ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਵਿਚਾਰਿਆ ਗਿਆ ਅਤੇ 1090.41 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦਿੱਤੀਆਂ ਗਈਆਂ।

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ, 2013 ਦੀ ਉਦਯੋਗਿਕ ਨੀਤੀ ਤਹਿਤ 468.02 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ 12 ਉਦਯੋਗਿਕ ਇਕਾਈਆਂ ਨੂੰ 478.91 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦਿੱਤੀਆਂ ਗਈਆਂ। 1989, 1992, 1996 ਅਤੇ 2003 ਦੀਆਂ ਪੁਰਾਣੀਆਂ ਨੀਤੀਆਂ ਤਹਿਤ 168 ਇਕਾਈਆਂ ਨੂੰ 26.01 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਗਈਆਂ। ਪੀਐਸਪੀਸੀਐਲ ਨੂੰ 3522.41 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਬਾਇਲਰਜ਼ ਲਈ ਇਕਮੁਸ਼ਤ ਅਮਨੈਸਟੀ ਸਕੀਮ ਵੀ ਲੈ ਕੇ ਆਏ ਹਾਂ ਜੋ ਬਾਇਲਰਜ਼ ਐਕਟ, 1923 ਅਤੇ ਇੰਡੀਅਨ ਬਾਇਲਰ ਰੈਗੂਲੇਸ਼ਨਜ਼, 1950 ਵਿਚ ਦਰਜ ਧਾਰਾਵਾਂ ਦੀ ਪਾਲਣਾ ਕੀਤੇ ਬਿਨਾਂ ਅਤੇ ਸੂਬੇ ਦੀ ਬਿਨਾਂ ਮਨਜ਼ੂਰੀ ਦੇ ਕੰਮ ਕਰ ਰਹੇ ਹਨ ਅਤੇ ਵਿਭਾਗ ਨਾਲ ਰੈਗੂਲਰ ਹੋਣ ਲਈ ਪਹੁੰਚ ਕਰ ਰਹੇ ਹਨ।

ਕਿਰਤ ਵਿਭਾਗ ਦੁਆਰਾ ਐਲਾਨੇ ਵੱਖ-ਵੱਖ ਕਿਰਤ ਸੁਧਾਰਾਂ ਦਾ ਜ਼ਿਕਰ ਕਰਦਿਆਂ, ਅਰੋੜਾ ਨੇ ਕਿਹਾ ਕਿ ਉਦਯੋਗਾਂ ਅਤੇ ਕਾਮਿਆਂ ਦੇ ਫਾਇਦੇ ਲਈ ਫਿਕਸਡ ਟਰਮ ਇੰਮਪਲਾਇਮੈਂਟ ਦੀ ਆਗਿਆ ਤੋਂ ਇਲਾਵਾ ਇੰਡਸਟਰੀਅਲ ਇੰਮਪਲਾਇਮੈਂਟ (ਸਟੈਂਡਿੰਗ ਆਰਡਰਜ਼) ਐਕਟ, 1946 ਤਹਿਤ 100 ਕਰਮਚਾਰੀਆਂ ਤੱਕ ਵਾਲੀਆਂ ਸਾਰੀਆਂ ਐਮ.ਐਸ.ਐਮ.ਈਜ਼ ਅਤੇ ਉਦਯੋਗਿਕ ਇਕਾਈਆਂ ਲਈ ਰਿਆਇਤਾਂ ਦੀ ਆਗਿਆ ਦਿੱਤੀ ਗਈ ਹੈ।

ਇਕ ਹਜ਼ਾਰ ਤੱਕ ਕਰਮਚਾਰੀਆਂ ਨਾਲ ਕੰਮ ਕਰਦੀਆਂ ਇਕਾਈਆਂ ਲਈ ਐਂਬੂਲੈਂਸ ਰੂਮ ਦੀਆਂ ਜ਼ਰੂਰਤਾਂ ਪੂਰਾ ਕਰਨ ਤੋਂ ਛੋਟ ਦੇਣ ਅਤੇ ਕਿਸੇ ਵੀ ਫੈਕਟਰੀ ਨੂੰ ਐਂਬੂਲੈਂਸ ਰੂਮ ਦੀ ਜ਼ਰੂਰਤ ਤੋਂ ਛੋਟ ਦੇਣ ਲਈ ਫੈਕਟਰੀ ਨਿਯਮਾਂ ਵਿੱਚ ਸੋਧ ਕੀਤੀ ਗਈ ਬਸ਼ਰਤੇ ਫੈਕਟਰੀ ਤੋਂ 2 ਕਿਲੋਮੀਟਰ ਤੱਕ ਦੀ ਦੂਰੀ `ਤੇ ਸੂਚੀਬੱਧ ਹਸਪਤਾਲ ਜਾਂ ਨਰਸਿੰਗ ਹੋਮ ਹੋਵੇ ਅਤੇ ਫੈਕਟਰੀ ਵਿੱਚ ਐਂਬੂਲੈਂਸ ਵੈਨ ਦੀ ਵਿਵਸਥਾ ਹੋਵੇ।

ਸੂਬੇ ਵਿੱਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਣ ਤੋਂ ਬਾਅਦ ਪੰਜਾਬ ਨੂੰ ਸਾਲ 2012-2017 ਵਿੱਚ 31,323 ਕਰੋੜ ਰੁਪਏ ਦੇ ਮੁਕਾਬਲੇ ਸਾਲ 2017-2020 ਦੌਰਾਨ 67,985 ਕਰੋੜ ਰੁਪਏ ਦਾ ਨਵਾਂ ਨਿਵੇਸ਼ ਪ੍ਰਾਪਤ ਹੋਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2017 ਦੀ ਨੀਤੀ ਤਹਿਤ ਉਦਯੋਗਿਕ ਇਕਾਈਆਂ ਨੂੰ 1090 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਗਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਿਕ ਇਕਾਈਆਂ ਨੂੰ 2920 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਵੀ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਉਦਯੋਗਿਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ 525 ਕਰੋੜ ਰੁਪਏ ਖ਼ਰਚੇ ਗਏ ਹਨ।

ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ 89.16 ਕਰੋੜ ਰੁਪਏ ਦੇ ਨਿਵੇਸ਼ ਵਾਲੇ 6 ਉਦਯੋਗਿਕ ਕਲੱਸਟਰਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਜਦਕਿ ਪਿਛਲੀ ਸਰਕਾਰ ਵੱਲੋਂ 14.07 ਕਰੋੜ ਰੁਪਏ ਦੇ ਨਿਵੇਸ਼ ਨਾਲ ਸਿਰਫ਼ ਇੱਕ ਕਲੱਸਟਰ ਸਥਾਪਤ ਕੀਤਾ ਗਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

by Ranjit Singh
July 5, 2026
0

Big News: ਜੰਮੂ-ਕਸ਼ਮੀਰ 'ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ - ਅੱਤਵਾਦੀ ਹਾਫਿਜ਼ ਸਈਦ...

Most Popular

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

by Ranjit Singh
6 hours ago
0

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ - ਆਮਿਰ ਖਾਨ ਅੱਜ ਕਰਨ ਜਾ ਰਹੇ ਨੇ ਤੀਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 