ਚੰਡੀਗੜ, 15 ਸਤੰਬਰ (ਵਿਸ਼ਵ ਵਾਰਤਾ )- ਸੀਨੀਅਰ ਸਿੱਖ ਆਗੂ ਅਤੇ ਪੰਜਾਬ ਮੰਡਲੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਸਿੱਖ ਸੰਗਤ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵੱਲੋਂ ਕੀਤੇ ਹਿੰਸਕ ਹਮਲੇ ਅਤੇ ਮੰਦੀ ਭਾਸ਼ਾ ਦੀ ਵਰਤੋਂ ਗਾਲ਼ੀ ਗਲੋਚ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ।ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਅਤੇ ਗੁਨਾਹਗਾਰਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਦਾ ਪ੍ਰਗਟਾਵਾ ਕਰ ਰਹੀ ਸੀ।
ਬਡਹੇੜੀ ਨੇ ਕਿਹਾ ਕਿ ਇਸ ਘਿਨਾਉਣੀ ਕਰਤੂਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦਬਾਅ ਹੇਠ ਟਾਸਕ ਫੋਰਸ ਨੂੰ ਸਿੱਖ ਸੰਗਤ ਨੂੰ ਨਿਸ਼ਾਨਾ ਬਣਾਉਣ ਲਈ ਉਕਸਾ ਰਹੇ ਹਨ।ਬਾਦਲ ਪਰਵਾਰ ਦੀ ਅਗਵਾਈ ਵਾਲਾ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਦੀ ਹੋਈ ਹਾਰ ਤੋਂ ਬੁਖਲਾਹਟ ਅਤੇ ਬਰਗਾੜੀ ਕੋਟਕਪੂਰਾ ਘਟਨਾਵਾਂ ਵਿੱਚ ਨਾਮ ਆਉਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਗਲਤੀ ਕਰ ਰਿਹਾ ਹੈ।
ਇਸ ਘਿਨਾਉਣੀ ਕਾਰਵਾਈ ਨੂੰ ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲਾ ਅਤੇ ਨਾਮੁਆਫੀ ਯੋਗ ਗੁਨਾਹ ਦੱਸਿਆ। ਉਨ੍ਹਾਂ ਕਿਹਾ ਕਿ ਇਥੋਂ ਤੱਕ ਟਾਸਕ ਫੋਰਸ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਕਰਮੀਆਂ ਨੂੰ ਵੀ ਨਿਸ਼ਾਨਾ ਬਣਾਇਆ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਬਾਦਲਾਂ ਦੇ ਗੁਨਾਹਾਂ ਭਰੇ ਕਾਲੇ ਕਾਰਨਾਮਿਆਂ ਵਿੱਚ ਇਕ ਹੋਰ ਨਵਾਂ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਾਦਲਾਂ ਦੇ ਰਾਜ ਵਿੱਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਫੇਰ ਬੇਅਦਬੀ ਖਿਲਾਫ ਸ਼ਾਂਤਮਈ ਰੋਸ ਕਰ ਰਹੀ ਸਿੱਖ ਸੰਗਤ ਉਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਬਾਦਲਾਂ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਵਾਪਰੇ ਗੋਲੀ ਕਾਂਡ ਤੋਂ ਵੀ ਕੋਈ ਸਬਕ ਨਹੀਂ ਸਿੱਖਿਆ ਹੈ। ਬਾਦਲਾਂ ਦਾ ਦੋਗਲਾ ਟੋਲਾ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਬਜਾਏ ਜ਼ੋਰ ਜ਼ਬਰਦਸਤੀ ਕਰਕੇ ਡਰਾਉਣਾ ਚਾਹੁੰਦਾ ਹੈ ਜੋ ਹੋਰ ਵੀ ਵੱਡੀ ਗ਼ਲਤ-ਫ਼ਹਿਮੀ ਹੈ ਸਿੱਖ ਕੌਮ ਬਾਦਲਾਂ ਨੂੰ ਸਮਝ ਚੁੱਕੀ ਹੈ ਹੁਣ ਬਾਦਲ ਪਰਵਾਰ ਨੂੰ ਮੂੰਹ ਦੀ ਖਾਣੀ ਪਵੇਗੀ ।
ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਦਾ ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ
ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਦਾ ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ ਸਾਬਕਾ ਰਾਸ਼ਟਰਪਤੀ ਨੇ ਕੀਤੀ ਸ਼ਿਰਕਤ ਚੰਡੀਗੜ੍ਹ,26ਅਪ੍ਰੈਲ(ਵਿਸ਼ਵ ਵਾਰਤਾ)- : ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਪਹਿਲਾ...