ਲਧਿਆਣਾ: ਪੰਜਾਬ ਦੇ ਟਾਰਗੇਟ ਕਿਲਿੰਗ ਮਾਮਲਿਆਂ ਵਿੱਚ ਮੁੱਖ ਮੁਲਜ਼ਮ ਹਰਦੀਪ ਸਿੰਘ ਸ਼ੇਰਾ ਤੇ ਤਲਜੀਤ ਸਿੰਘ ਜਿੰਮੀ ਨੂੰ ਪੁਲਿਸ ਨੇ ਖੰਨਾ ਦੀ ਪਾਇਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਥਾਣਾ ਮਲੌਦ ਅਧੀਨ ਪੈਂਦੇ ਜਗੇੜਾ ਪਿੰਡ ਦੇ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਵਿੱਚ ਕੰਟੀਨ ਚਲਾਉਂਦੇ ਪਿਉ-ਪੁੱਤ ਦੇ ਕਤਲ ਮਾਮਲੇ ‘ਚ ਪੁੱਛ-ਪੜਤਾਲ ਲਈ 2 ਦਿਨਾਂ ਰਿਮਾਂਡ ਹਾਸਲ ਕਰ ਲਿਆ ਹੈ।ਇਹ ਕਤਲ ਦੀ ਘਟਨਾ 25 ਫਰਵਰੀ 2017 ਨੂੰ ਸਾਹਮਣੇ ਆਈ ਸੀ।
ਇਸ ਸਮੇਂ ਪਾਇਲ ਦੇ ਡੀ.ਐਸ.ਪੀ. ਰਛਪਾਲ ਸਿੰਘ ਢੀਂਗਰਾ ਨੇ ਦੱਸਿਆ ਕਿ ਪੁਲਿਸ ਨੂੰ ਇਸ ਕਤਲ ਕਾਂਡ ਨਾਲ ਜੁੜੇ ਅਹਿਮ ਸੁਰਾਗ ਲੱਭਣ ਲਈ ਦੋਵਾਂ ਦਾ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁੱਛ-ਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...