ਨਵਾਂਸ਼ਹਿਰ, 16 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਛੇਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਸਬੰਧੀ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਦੱਸਿਆ ਕਿ ਆਡੀਓ ਸਿਸਟਮ ਨਾਲ ਲੈਸ ਇਹ ਜਾਗਰੂਕਤਾ ਵੈਨ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿਚ ਮੈਗਾ ਰੋਜ਼ਗਾਰ ਮੇਲੇ ਸਬੰਧੀ ਬੇਰੋਜ਼ਗਾਰ ਨੌਜਵਾਨਾਂ ਨੂੰ ਜਾਗਰੂਕ ਕਰੇਗੀ, ਤਾਂ ਜੋ ਉਹ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨਾਂ ਦੱਸਿਆ ਕਿ ਰੋਜ਼ਗਾਰ ਦੇ ਚਾਹਵਾਨ ਉਮੀਦਵਾਰ, ਰੋਜ਼ਗਾਰ ਵਿਭਾਗ ਦੇ ਪੋਰਟਲ www.pgrkam.com ਉੱਤੇ 17 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਜ਼ਿਲੇ ਦੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿਚ ਭਾਗ ਲੈਣ ਲਈ ਬੇਰੋਜ਼ਗਾਰ ਪ੍ਰਾਰਥੀਆਂ ਵੱਲੋਂ ਆਪਣੇ ਆਪ ਨੂੰ ਪੋਰਟਲ ’ਤੇ ਰਜਿਸਟਰਡ ਕਰਨਾ, ਆਪਣੀ ਪ੍ਰੋਫਾਈਲ ਅਪਡੇਟ ਕਰਨਾ ਅਤੇ ਆਪਣੀ ਯੋਗਤਾ ਨਾਲ ਸਬੰਧਤ ਅਸਾਮੀ ਅਪਲਾਈ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹੁਨਰ ਵਿਕਾਸ ਮਿਸ਼ਨ ਤੋਂ ਸ਼ੰਮੀ ਠਾਕੁਰ, ਰਾਜਕੁਮਾਰ ਅਤੇ ਹੋਰ ਹਾਜ਼ਰ ਸਨ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...