• Latest
  • Trending
ਪੰਜਾਬ ਵੱਲੋਂ ਉਚੇਰੀ ਸਿੱਖਿਆ ਦੇ ਪਸਾਰੇ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ ‘ਚ ਛੋਟ ਦਾ ਫੈਸਲਾ

ਪੰਜਾਬ ਵੱਲੋਂ ਉਚੇਰੀ ਸਿੱਖਿਆ ਦੇ ਪਸਾਰੇ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ ‘ਚ ਛੋਟ ਦਾ ਫੈਸਲਾ

6 years ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

3 minutes ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

2 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

2 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

2 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

3 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

3 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

4 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

5 hours ago
Hindi News
English News
Sunday, July 5, 2026
No Result
View All Result
40 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵੱਲੋਂ ਉਚੇਰੀ ਸਿੱਖਿਆ ਦੇ ਪਸਾਰੇ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ ‘ਚ ਛੋਟ ਦਾ ਫੈਸਲਾ

September 17, 2020
in ਚੰਡੀਗੜ੍ਹ
ਪੰਜਾਬ ਵੱਲੋਂ ਉਚੇਰੀ ਸਿੱਖਿਆ ਦੇ ਪਸਾਰੇ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ ‘ਚ ਛੋਟ ਦਾ ਫੈਸਲਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਲਿਆ ਫੈਸਲਾ ਸੂਬੇ ‘ਚ ਹੋਰ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ
ਕੈਬਨਿਟ ਵੱਲੋਂ ਪੰਜਾਬ ਕੋਆਪਰੇਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ)-ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧ ਚੜ੍ਹ ਕੇ ਪ੍ਰਚਾਰਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਬਹੁ-ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ 50000 ਵਰਗ ਮੀਟਰ ਤੋਂ ਘਟਾ ਕੇ 30000 ਵਰਗ ਮੀਟਰ ਅਤੇ ਇਕੋ ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ ਇਹ ਸ਼ਰਤ 20000 ਵਰਗ ਮੀਟਰ ਤੋਂ ਘਟਾ ਕੇ 10000 ਵਰਗ ਮੀਟਰ ਕੀਤੇ ਜਾਣ ਦਾ ਫੈਸਲਾ ਕਰ ਲਿਆ ਹੈ।
ਸਰਕਾਰੀ ਬੁਲਾਰੇ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸੇ ਲਈ ‘ਦਾ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ- 2010’ ਵਿੱਚ ਸੋਧ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।
ਇਹ ਫੈਸਲਾ ਮੁੱਖ ਮੰਤਰੀ ਦੀ ਮਨਜ਼ੂਰੀ ਨਾਲ ਉਚੇਰੀ ਸਿੱਖਿਆ ਵਿਭਾਗ ਵੱਲੋਂ ਮੁੱਖ ਸਕੱਤਰ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਕਮੇਟੀ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੀ ਲਿਆ ਗਿਆ ਹੈ ਤਾਂ ਜੋ ਸੂਬੇ ਵਿੱਚ ਨਵੀਆਂ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਵੱਖੋ-ਵੱਖ ਸਪਾਂਸਰ ਧਿਰਾਂ ਪਾਸੋਂ 2010 ਦੀ ਨੀਤੀ ਦੇ ਅਲੱਗ-ਅਲੱਗ ਪ੍ਰਾਵਧਾਨਾਂ ‘ਚ ਛੋਟ/ਸੋਧ ਹਿੱਤ ਪ੍ਰਾਪਤ ਹੋਈਆਂ ਪ੍ਰਤੀਬੇਨਤੀਆਂ ‘ਤੇ ਵਿਚਾਰ ਕੀਤਾ ਜਾ ਸਕੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਨੀਤੀ ਦੇ ਪ੍ਰਾਵਧਾਨ 4.5 (4) ਦੇ ਅਨੁਸਾਰ ਪੰਜਾਬ ਵਿੱਚ ਬਹੁ-ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਉਸਾਰੇ ਗਏ ਖੇਤਰ ਸਬੰਧੀ ਸ਼ਰਤ 50000 ਵਰਗ ਮੀਟਰ ਹੈ ਜੋ ਕਿ ਭਾਰਤ ਭਰ ਵਿੱਚ ਸਭ ਤੋਂ ਜ਼ਿਆਦਾ ਹੈ। ਇਸੇ ਲਈ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਨੀਤੀ ਦੇ ਮੌਜੂਦਾ ਪ੍ਰਾਵਧਾਨ 4.5 (ਏ) (4) ਵਿੱਚ ਸੋਧ ਕੀਤੀ ਜਾਵੇ ਤਾਂ ਜੋ ਉਸਾਰੇ ਦੇ ਖੇਤਰ ਦੀ ਸ਼ਰਤ ਨੂੰ ਘਟਾ ਕੇ ਬਹੁ-ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਪੱਖੋਂ 30000 ਵਰਗ ਮੀਟਰ ਅਤੇ ਇਕੋ ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ 15000 ਵਰਗ ਮੀਟਰ ਕੀਤਾ ਜਾ ਸਕੇ।
ਸੋਧੀ ਗਈ ਨੀਤੀ ਨਾਲ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਪੂੰਜੀ ਨਿਵੇਸ਼ ਨੂੰ ਹੁਲਾਰਾ ਮਿਲੇਗਾ ਅਤੇ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਦੋ ਹੋਰ ਯੂਨੀਵਰਸਿਟੀਆਂ, ਜੋ ਕਿ ਆਲਮੀ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਜੁੜੀਆਂ ਹੋਣਗੀਆਂ, ਵੱਲੋਂ ਪੰਜਾਬ ਵਿੱਚ ਆਪਣੇ ਕੈਂਪਸ ਸਥਾਪਿਤ ਕੀਤੇ ਜਾਣਗੇ।
ਕੈਬਨਿਟ ਵੱਲੋਂ 2010 ਦੀ ਨੀਤੀ ਦੇ ਮੌਜੂਦਾ ਪ੍ਰਾਵਧਾਨ 4.3 (ਜੀ) ਨੂੰ ਵੀ ਸੋਧਣ ਦਾ ਫੈਸਲਾ ਕੀਤਾ ਗਿਆ ਜਿਸ ਨਾਲ ਪ੍ਰਾਯੋਜਿਤ ਕਰਨ ਵਾਲੀ ਸੰਸਥਾ ਪੱਟੇ ਉੱਤੇ ਲਈ ਗਈ ਜ਼ਮੀਨ, ਕਿਸੇ ਸਰਕਾਰੀ ਅਥਾਰਿਟੀ ਜਾਂ ਗ੍ਰਾਮ ਪੰਚਾਇਤ ਪਾਸੋਂ ਲਈ ਗਈ ਹੋਵੇ, ਉੱਪਰ ਨਿੱਜੀ ਯੂਨੀਵਰਸਿਟੀ ਸਥਾਪਤ ਕਰਨ ਦੀ ਪਾਤਰ ਬਣ ਜਾਵੇਗੀ। ਬਸ਼ਰਤੇ ਕਿ ਇਹ ਪੱਟਾ ਜਾਂ ਲੀਜ਼ ਘੱਟੋ-ਘੱਟ 33 ਵਰ੍ਹਿਆਂ ਤੱਕ ਦੇ ਲੰਮੇ ਸਮੇਂ ਲਈ ਹੋਵੇ।
ਇਹ ਵੀ ਧਿਆਨ ਦੇਣ ਯੋਗ ਹੈ ਕਿ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ 2010 ਵਿੱਚ ਅਜਿਹਾ ਕੋਈ ਪ੍ਰਾਵਧਾਨ ਨਹੀਂ ਸੀ ਜਿਸ ਤਹਿਤ ਪੱਟੇ ਉੱਤੇ ਜ਼ਮੀਨ ਲੈ ਕੇ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇ ਜਦੋਂਕਿ ਭਾਰਤ ਦੇ ਕਾਫੀ ਸੂਬਿਆਂ ਵਿੱਚ ਜ਼ਮੀਨ ਦੀ ਲੋੜ ਸਬੰਧੀ ਅਜਿਹਾ ਪ੍ਰਾਵਧਾਨ ਹੈ।
ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ-2010, ਜਿਸ ਦਾ ਮਕਸਦ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ‘ਚ ਗੁਣਵੱਤਾ ਭਰਪੂਰ ਨਿੱਜੀ ਸਿੱਖਿਆ ਨੂੰ ਉਤਸ਼ਾਹਤ ਕਰਨਾ ਹੈ, ਤੇ ਤਹਿਤ ਸੂਬਾ ਸਰਕਾਰ ਨੇ ਅਜੇ ਤੱਕ 14 ਯੂਨੀਵਰਸਿਟੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਚਾਰ ਹੋਰ ਨਿੱਜੀ ਯੂਨੀਵਰਸਿਟੀਆਂ ਸਥਾਪਤ ਕਰਨ ਬਾਬਤ ਤਜਵੀਜ਼ਾਂ ਵਿਚਾਰ ਅਧੀਨ ਹਨ।
ਪੰਜਾਬ ਕੋਆਪਰੇਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼ ਵਿੱਚ ਹੋਵੇਗੀ ਸੋਧ
ਕੈਬਨਿਟ ਵੱਲੋਂ ‘ਦਾ ਪੰਜਾਬ ਕੋਆਪਰੇਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016’ ਨੂੰ ਸੋਧੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਇਸ ਤਹਿਤ ਸੀਨੀਅਰ ਸਹਾਇਕ (ਲੇਖਾ) ਦੀ ਅਸਾਮੀ ਨੂੰ ਸੀਨੀਅਰ ਸਹਾਇਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ ਤਾਂ ਜੋ ਸਹਿਕਾਰਤਾ ਵਿਭਾਗ ਦੇ ਆਡਿਟ ਵਿੰਗ ਵਿੱਚ ਕੰਮ ਕਰਦੇ ਸੀਨੀਅਰ ਸਹਾਇਕ (ਲੇਖਾ) ਦੀਆਂ ਤਰੱਕੀਆਂ ਦਾ ਰਾਹ ਪੱਧਰਾ ਹੋ ਸਕੇ। ਇਹ ਨਿਯਮ ਪੰਜਾਬ ਗਜ਼ਟ ਵਿੱਚ ਅਧਿਸੂਚਨਾ ਦੀ ਮਿਤੀ ਤੋਂ ਪ੍ਰਭਾਵੀ ਹੋਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

Most Popular

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

by Ankit
5 days ago
0

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ 'ਚ:  ਮਾਨਸੂਨ ਤੋਂ ਪਹਿਲਾਂ ਮੋਹਾਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਲਾਪਰਵਾਹੀ 'ਤੇ ਮੌਕੇ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 