ਚੰਡੀਗੜ੍ਹ 17 ਸਤੰਬਰ ( ਵਿਸ਼ਵ ਵਾਰਤਾ)-ਉੱਘੇ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਦਿੱਤੇ ਅਸਤੀਫੇ ਨੂੰ ਬਾਦਲ ਦਲ ਵੱਲੋਂ ਰਚੇ ਜਾ ਰਹੇ ਡਰਾਮਿਆਂ ਦੀ ਲੜੀ ਦਾ ਇਕ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬਿੱਲਾਂ ਉਤੇ ਕੇਂਦਰ ਸਰਕਾਰ ਵੱਲੋਂ ਅਕਾਲੀਆਂ ਦੇ ਮੂੰਹ ‘ਤੇ ਤਮਾਚਾ ਮਾਰਨ ਦੇ ਬਾਵਜੂਦ ਅਕਾਲੀ ਦਲ ਨੇ ਹਾਲੇ ਤੱਕ ਸੱਤਾਧਾਰੀ ਗਠਜੋੜ ਨਾਲੋਂ ਨਾਤਾ ਨਹੀਂ ਤੋੜਿਆ। ਬਾਦਲ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣੇ ਰਹਿਣ ਦੇ ਫੈਸਲੇ ਉਤੇ ਸਵਾਲ ਕਰਦਿਆਂ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਅਤੇ ਪੰਜਾਬੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਤੋਂ ਵੱਧ ਹੋਰ ਕੁੱਝ ਨਹੀਂ। ਉਨ੍ਹਾਂ ਕਿਹਾ, ”ਬਾਦਲ ਪਰਵਾਰ ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਵੇਗਾ ।” ਉਨ੍ਹਾਂ ਇਸ ਕਾਰਵਾਈ ਨੂੰ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ ਦੱਸਿਆ।ਬਡਹੇੜੀ ਨੇ ਕਿਹਾ ਕਿ ਹਰਸਿਮਰਤ ਦਾ ਕੇਂਦਰੀ ਕੈਬਨਿਟ ਵਿੱਚੋਂ ਅਸਤੀਫਾ ਬਹੁਤ ਦੇਰੀ ਨਾਲ ਲਿਆ ਫੈਸਲਾ ਹੈ ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਕਿਸੇ ਕਿਸਮ ਦੀ ਮੱਦਦ ਨਹੀਂ ਹੋਣੀ। ਉਨ੍ਹਾਂ ਕਿਹਾ ਕਿ ਜੇ ਬਾਦਲ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਸਟੈਂਡ ਲਿਆ ਹੁੰਦਾ ਅਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸੂਬਾ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਅਤੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਵਿੱਚ ਰੱਖਣ ਤੋਂ ਪਹਿਲਾਂ 100 ਵਾਰ ਸੋਚਣਾ ਪੈਂਦਾ। ਪਰ ਬਾਦਲ ਜੋੜੀ ਨੇ ਕੁਰਸੀ ਦੀ ਲਾਲਸਾ ਕਰਕੇ ਕਿਸਾਨਾਂ ਬਾਰੇ ਕੁੱਝ ਨਹੀਂ ਸੋਚਿਆ।
ਕਿਸਾਨ ਆਗੂ ਨੇ ਕਿਹਾ ਕਿ ਹਾਲੇ ਵੀ ਅਕਾਲੀ ਦਲ ਦਾ ਕੇਂਦਰੀ ਕੈਬਨਿਟ ਵਿੱਚੋਂ ਆਪਣੀ ਇਕਲੌਤੀ ਮੰਤਰੀ ਦਾ ਅਸਤੀਫਾ ਦਿਵਾਉਣ ਦੇ ਫੈਸਲਾ ਦਾ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਆਪਣੀ ਸਿਆਸੀ ਭਵਿੱਖ ਬਚਾਉਣ ਅਤੇ ਬਾਦਲਾਂ ਦੇ ਠੁੱਸ ਹੋ ਚੁੱਕੇ ਰਾਜਸੀ ਕਰੀਅਰ ਨੂੰ ਬਚਾਉਣ ਦੀ ਕਵਾਇਦ ਹੈ ਜਿਨ੍ਹਾਂ ਦੀ ਸ਼ਾਖ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿੱਚ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਘਾਤਕ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਮੈਦਾਨ ਵਿੱਚ ਨਿੱਤਰੇ ਕਿਸਾਨਾਂ ਦਾ ਰੋਸ ਅਤੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦਾ ਦਬਾਅ ਹੀ ਸੀ ਜਿਨ੍ਹਾਂ ਨੇ ਬਾਦਲਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪਲਟਣ ਲਈ ਮਜਬੂਰ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ, ”ਕੀ ਸੁਖਬੀਰ ਤੇ ਹਰਸਿਮਰਤ ਅਤੇ ਉਨ੍ਹਾਂ ਦੀ ਜੁੰਡਲੀ ਨੇ ਇਸ ਗੱਲ ਵੱਲ ਧਿਆਨ ਹੀ ਨਹੀਂ ਦਿੱਤਾ ਕਿ ਇਹ ਕਾਨੂੰਨ ਪੰਜਾਬ ਦੀ ਖੇਤੀ ਅਤੇ ਅਰਥਚਾਰੇ ਤੱਕ ਕਿਸ ਹੱਦ ਤੱਕ ਨੁਕਸਾਨ ਪਹੁੰਚਾ ਦੇਣਗੇ। ਸੱਤਾ ਦੀ ਲਾਲਸਾ ਵਿੱਚ ਉਹ ਇੰਨੇ ਅੰਨ੍ਹੇ ਹੋ ਗਏ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾਂ ਦੇ ਖਤਰਿਆਂ ਤੋਂ ਜਾਣਬੁੱਝ ਕੇ ਅੱਖਾਂ ਮੀਚ ਲਈਆਂ।”ਹੁਣ ਇਨ੍ਹਾਂ ਦੀ ਗਿਣੀਮਿੱਥੀ ਖੇਡ ਪੂਰੀ ਤਰ੍ਹਾਂ ਜੱਗ ਜ਼ਾਹਰ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਆਪਣਾ ਵੋਟ ਬੈਂਕ ਬਚਾਉਣ ਲਈ ਖੇਤੀ ਬਿੱਲਾਂ ਵਿਰੁੱਧ ਜਨਤਕ ਸਟੈਂਡ ਲੈਣ ਤੋਂ ਬਿਨਾਂ ਬਾਦਲਾਂ ਕੋਲ ਹੋਰ ਕੋਈ ਚਾਰਾ ਨਹੀਂ ਸੀ ਬਚਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਬਾਦਲ ਪਰਵਾਰ ਨੂੰ ਪਹਿਲਾਂ ਵੀ ਛੱਡ ਦਿੱਤਾ ਹੈ ਅਤੇ ਭਵਿੱਖ ਵਿੱਚ ਸਿੱਖ ਅਤੇ ਕਿਸਾਨ ਬਾਦਲਾਂ ਨੂੰ ਨੇੜੇ ਨਹੀਂ ਲਾਉਣਗੇ ਇਹ ਅਸਤੀਫ਼ਾ ਬਾਦਲ ਪਰਵਾਰ ਨੂੰ ਸੁਪਨਿਆਂ ਦੇ ਸੰਸਾਰ ਵਿੱਚ ਲੈ ਜਾਵੇਗਾ ਜਿਵੇਂ ਸ਼ੇਖਚਿੱਲੀ ਦੇ ਨਵਾਂ ਵਿਰਾਸਤ ਅੰਸ਼ ਵੰਸ਼ ਦੀ ਦੁਬਾਰਾ ਬੇਲ ਵਧੀ ਹੋਵੇ। ਹੁਣ ਬਾਦਲ ਰਾਜਸੀ ਦ੍ਰਿਸ਼ ਤੋਂ ਵੀ ਹਮੇਸ਼ਾ ਲਈ ਗਾਇਬ ਹੋ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...