ਚੰਡੀਗੜ, 18 ਅਗਸਤ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਸੂਬੇ ਦੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਾਲ 2020-2021 ਦੌਰਾਨ 1127.75 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਹੈ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਪਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋਂ) ਨੇ ਸਾਲ 2020-21 ਦੌਰਾਨ ਐਨ.ਬੀ.ਸੀ. ਸਕੀਮ ਅਧੀਨ 751 ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ ਹੈ। ਇਸੇ ਤਹਿਤ 31 ਜੁਲਾਈ, 2020 ਤੱਕ 65 ਲਾਭਪਾਤਰੀਆਂ ਨੂੰ 109.60 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਿੱਧਾ ਕਰਜ਼ਾ ਸਕੀਮ ਅਧੀਨ 3 ਲਾਭਪਾਤਰੀਆਂ ਨੂੰ 5.50 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਸਾਲ 2016-17 ਤੋਂ ਸਾਲ 2019-2020 ਤੱਕ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਸਕੀਮ ਤਹਿਤ ਕੁੱਲ 1459 ਲਾਭਪਾਤਰੀਆਂ ਨੂੰ 2433.86 ਲੱਖ ਦੇ ਕਰਜੇ ਲੋੜਵੰਦ ਨੌਜਵਾਨਾਂ ਨੂੰ ਵੰਡੇ ਜਾ ਚੁੱਕੇ ਹਨ।
























