ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਹੋਰਨਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਮੁਹਾਲੀ 18 ਸਤੰਬਰ ( ਵਿਸ਼ਵ ਵਾਰਤਾ)- ਉੱਘੇ ਸੋਸ਼ਲ ਵਰਕਰ ਅੱਗੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਗੁਰਸ਼ਰਨ ਸਿੰਘ ਰਿਆੜ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਅਮਰਜੀਤ ਕੌਰ ਅਕਾਲ ਚਲਾਣਾ ਕਰ ਗਏ।
ਸਰਦਾਰਨੀ ਅਮਰਜੀਤ ਕੌਰ ਜਿਨ੍ਹਾਂ ਨੇ ਆਪਣੀ ਸਾਰੀ ਉਮਰ ਹੀ ਲੋੜਵੰਦਾਂ ਦੀ ਮਦਦ ਦੇ ਲੇਖੇ ਹੀ ਲਾਈ ਰੱਖੀ । ਉਨਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਥੇ ਸਮਾਜ ਨੂੰ ਵੀ ਇਕ ਉਘੇ ਸਮਾਜ ਸੇਵਕਾ ਤੋਂ ਵਾਂਝੇ ਹੋਣਾ ਪਿਆ ਹੈ। ਪੰਜਾਬ ਦੇ ਸਿਹਤ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਅਤੇ ਹੋਰਨਾਂ ਦੋਸਤਾਂ-ਰਿਸ਼ਤੇਦਾਰਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਇਸ ਮਹਾਨ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ























