ਹੁਸ਼ਿਆਰਪੁਰ / ਮਾਹਿਲਪੁਰ, 18 ਸਤੰਬਰ (ਵਿਸ਼ਵ ਵਾਰਤਾ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਐੱਸਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਸਬੰਧੀ ਪਿਛਲੇ ਦਿਨ੍ਹੀਂ ਭੇਜੀ ਗਏ ਇਕ ਲੱਖ ਪੰਤਾਲੀ ਹਜ਼ਾਰ ਅੱਠ ਸੌ ਰੁਪਏ ਦੀ ਵਜ਼ੀਫ਼ਾ ਰਾਸ਼ੀ ਕਾਲਜ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਤਕਸੀਮ ਕੀਤੀ ਗਈ। ਇਸ ਸਬੰਧੀ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਅੱਜ ਕਰਵਾਏ ਸਮਾਰੋਹ ਮੌਕੇ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਆਪਣੇ ਸੰਬੋਧਨ ਵਿੱਚ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਸਾਲਾਨਾ ਵਿੱਤੀ ਸਹਾਇਤਾ ‘ਤੇ ਐੱਸਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸੀਨੀਅਰ ਮੀਤ ਪ੍ਰਧਾਨ ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਜ਼ੀਫ਼ਾ ਰਾਸ਼ੀ ਲਈ ਚੁਣੇ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਸਬੰਧੀ ਕੌਂਸਲ ਦੇ ਹੋਰ ਅਹੁਦੇਦਾਰਾਂ ਵਿੱਚ ਗੁਰਮੇਲ ਸਿੰਘ ਗਿੱਲ ਖੜੌਦੀ, ਕਰਨਲ ਸੁਰਿੰਦਰ ਸਿੰਘ ਬੈਂਸ, ਪ੍ਰੋ ਕਮਲ, ਜਸਵਿੰਦਰ ਸਿੰਘ ਸਹੋਤਾ, ਸਰਪੰਚ ਕੁਲਵਿੰਦਰ ਸਿੰਘ, ਵੀਰਇੰਦਰ ਸ਼ਰਮਾ, ਸਤਵੀਰ ਸਿੰਘ ਬੈਂਸ, ਸਮੇਤ ਹੋਰ ਅਹੁਦੇਦਾਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਕੈਪਸ਼ਨ-ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਤਕਸੀਮ ਕਰਨ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਹੋਰ ਪਤਵੰਤੇ। ਫੋਟੋ ਸੇਖੋਂ
ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਰੋਹ ਮੌਕੇ ਕਮੇਟੀ ਦੇ ਸਮੂੰਹ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਆਪਣੇ ਸੰਬੋਧਨ ਵਿੱਚ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਸਾਲਾਨਾ ਵਿੱਤੀ ਸਹਾਇਤਾ ‘ਤੇ ਐੱਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸੀਨੀਅਰ ਮੀਤ ਪ੍ਰਧਾਨ ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਜ਼ੀਫ਼ਾ ਰਾਸ਼ੀ ਲਈ ਚੁਣੇ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਸਬੰਧੀ ਕੌਂਸਲ ਦੇ ਹੋਰ ਅਹੁਦੇਦਾਰਾਂ ਵਿੱਚ ਗੁਰਮੇਲ ਸਿੰਘ ਗਿੱਲ ਖੜੌਦੀ, ਕਰਨਲ ਸੁਰਿੰਦਰ ਸਿੰਘ ਬੈਂਸ, ਪ੍ਰੋ ਕਮਲ, ਜਸਵਿੰਦਰ ਸਿੰਘ ਸਹੋਤਾ, ਸਰਪੰਚ ਕੁਲਵਿੰਦਰ ਸਿੰਘ, ਵੀਰਇੰਦਰ ਸ਼ਰਮਾ, ਸਤਵੀਰ ਸਿੰਘ ਬੈਂਸ, ਸਮੇਤ ਹੋਰ ਅਹੁਦੇਦਾਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।























