ਬਲਾਚੌਰ, 18 ਸਤੰਬਰ (ਵਿਸ਼ਵ ਵਾਰਤਾ, ਰਮਨਦੀਪ ਸਿੰਘ ਬਹਿਲ ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਚੌਰ ਵੱਲੋਂ ਤਹਿਸੀਲ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਆਯੋਜਨ ਐਮ. ਆਰ. ਸਿਟੀ ਸਕੂਲ, ਬਲਾਚੌਰ ਵਿਖੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਵਿਧਾਇਕ ਮੰਗੂਪੁਰ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਸਾਰਾ ਦੇਸ਼ ਇਸ ਵੇਲੇ ਕੋਰੋਨਾ ਮਹਾਮਾਰੀ ਨਾਲ ਲੜ ਰਿਹਾ ਹੈ, ਉਥੇ ਕਿਸਾਨ ਹਿਤੈਸ਼ੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਦੇ ਸਮੂਹ ਜ਼ਿਲੇ ਅਤੇ ਤਹਿਸੀਲ ਪੱਧਰ ’ਤੇ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਵਰਚੁਅਲ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਕਿਸਾਨ, ਖੇਤੀ ਮਾਹਿਰਾਂ ਵੱਲੋਂ ਨਵੀਨਤਮ ਤਕਨੀਕਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨਾਂ ਕਿਹਾ ਕਿ ਇਸ ਨਾਲ ਕਿਸਾਨ ਖੇਤੀ ਲਾਗਤ ਵਿਚ ਕਟੌਤੀ ਕਰ ਕੇ ਆਮਦਨ ਵਿਚ ਵਾਧਾ ਕਰ ਸਕਦੇ ਹਨ। ਉਨਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਕਿਸਾਨਾਂ ਲਈ ਵਰਦਾਨ ਸਾਬਿਤ ਹੋਣਗੇ।
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ
ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ 'ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ...