ਹੁਸ਼ਿਆਰਪੁਰ 19 ਸਤੰਬਰ ( ਵਿਸ਼ਵ ਵਾਰਤਾ )-ਕੇਂਦਰ ਸਰਕਾਰ ਦੇ ਖੇਤੀ ਆਰਡੀਨੈੱਸ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇ ਕੇ ਜਿੱਥੇ ਕਿਸਾਨੀ ਦੇ ਹਿੱਤਾਂ ਲਈ ਪਹਿਰਾ ਦਿੱਤਾ ਹੈ ਉੱਥੇ ਕੇਂਦਰ ਸਰਕਾਰ ਨੂੰ ਇੱਕ ਮਜਬੂਤ ਸੁਨੇਹਾ ਵੀ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਹੈ ਤੇ ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਕੋਈ ਵੀ ਕੁਰਬਾਨੀ ਦੇ ਸਕਦਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਮਠਾਰੂ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਕੀਤਾ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੇ ਆਪਣਾ ਇਸ ਬਿੱਲ ਦਾ ਵਿਰੋਧ ਜਤਾਉਂਦੇ ਹੋਏ ਆਪਣੀ ਕੈਬਨਿਟ ਮੰਤਰੀ ਦੇ ਅਹੁਦੇ ਤੂੰ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਹੀ ਕਿਸਾਨਾਂ ਮਜ਼ਦੂਰਾਂ ਅਤੇ ਹਰ ਵਰਗ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲੀ ਪਾਰਟੀ ਹੈ । ਉਨ੍ਹਾਂ ਕਿਹਾ ਕਿ ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕੇਂਦਰੀ ਮੰਤਰੀ ਮੰਡਲ ਚੋਂ ਅਸਤੀਫਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਫਰਜ਼ ਨਿਭਾਇਆ ਹੈ ਜਿਸ ਨਾਲ ਸਮੁੱਚੇ ਕਿਸਾਨ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ ਉਕਤ ਆਰਡੀਨੈਸ ਦੇ ਵਿਰੋਧ ਵਿੱਚ ਭਾਵੇਂ ਵੱਖ ਵੱਖ ਕਿਸਾਨ ਜਥੇਬੰਦੀਆਂ ਸੜਕਾਂ ਤੇ ਉਤਰੀਆਂ ਹੋਈਆਂ ਹਨ ਉੱਥੇ ਨਾਲ ਹੀ ਕਿਸਾਨਾ ਕਿਸਾਨਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਬਤੌਰ ਸੰਸਦ ਮੈਂਬਰ ਵਲੋ ਇਸ ਆਰਡੀਨੈੱਸ ਦਾ ਵੱਡੇ ਪੱਧਰ ਵਿਰੋਧ ਕੀਤਾ ਗਿਆ ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਕਿਸਾਨ ਹਿੱਤਾਂ ਨਾਲ ਖੇਡ ਰਹੀਆਂ ਹਨ ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਆਰਡੀਨੈੱਸ ਕੈਪਟਨ ਸਰਕਾਰ ਅਗਸਤ 2017 ਵਿੱਚ ਹੀ ਪਾਸ ਕਰਕੇ ਕਾਨੂੰਨ ਬਣਾ ਚੁੱਕੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ 2017 ਦੀਆ ਚੋਣਾਂ ਵਿੱਚ ਇਹ ਕਾਂਗਰਸ ਦੇ ਮੈਨੀਫੈਸਟੋ ਵਿੱਚ ਵੀ ਦਰਜ ਹੈ ਕਿ ਸਰਕਾਰ ਬਣਦੇ ਹੀ ਏ ਪੀ ਐੱਮ ਸੀ ਐਕਟ ਖਤਮ ਕਰਨ ਵੱਲ ਵਧਾ ਵਧਾਂਗੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹਿੱਤਾਂ ਦੀ ਪੂਰਤੀ ਲਈ ਸਖਤ ਸਟੈਂਡ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਪ੍ਰਤੀ ਕਿੰਨਾ ਸੁਹਿਰਦ ਹੈ ਤੇ ਕਿਸਾਨਾਂ ਦੇ ਹਿੱਤਾਂ ਦੀ ਪੂਰਤੀ ਲਈ ਉਹ ਕੇਂਦਰ ਸਰਕਾਰ ਦੀ ਵਜੀਰੀ ਵੀ ਛੱਡ ਸਕਦੇ ਹਨ
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















