ਮਾਨਸਾ 19 ਸਤੰਬਰ( ਵਿਸ਼ਵ ਵਾਰਤਾ)-ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦੇ ਜਿਹੜੇ ਬੁਜ਼ਰਗ ਕਿਸਾਨ ਪ੍ਰੀਤਮ ਸਿੰਘ ਨੇ ਬੀਤੀ ਕੱਲ੍ਹ ਪਿੰਡ ਬਾਦਲ ਵਿੱਚ ਬਾਦਲਾਂ ਦੇ ਘਰ ਮੁਹਰੇ ਸਲਫਾਸ ਖਾਂਧੀ ਸੀ, ਉਸਦੀ ਮੌਤ ਹੋ ਜਾਣ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਅਤੇ ਪੰਜਾਬ ਸਰਕਾਰ ਵਿਚਕਾਰ ਸਮਝੌਤਾ ਹੋ ਜਾਣ ਤੋਂ ਬਾਅਦ ਹੁਣ ਭਲਕੇ 20 ਸਤੰਬਰ ਨੂੰ ਉਸਦਾ ਸੰਸਕਾਰ ਪਿੰਡ ਅੱਕਾਂਵਾਲੀ ਵਿਖੇ ਕੀਤਾ ਜਾਵੇਗਾ।ਜਥੇਬੰਦੀ ਦੀ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਪੁੱਤਰ ਬਚਨ ਸਿੰਘ ਦੇ ਪਰਿਵਾਰ ਸਿਰ ਚੜ੍ਹਿਆ ਲਗਭਗ 12-13 ਲੱਖ ਰੁਪਏ ਦਾ ਸਾਰਾ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਮੁਆਫ਼ ਕਰਨ ਦਾ ਸਰਕਾਰ ਵੱਲੋਂ ਜਥੇਬੰਦਕ ਆਗੂਆਂ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਭਰੋਸਾ ਦਿੱਤਾ ਗਿਆ ਹੈ ।ਅਤੇ 3 ਲੱਖ ਰੁਪਏ ਦੀ ਐਕਸ ਗ੍ਰੇਸੀਆ ਗ੍ਰਾਂਟ ਦਾ ਚੈਕ ਜਥੇਬੰਦੀ ਨੂੰ ਸੌਂਪਿਆ ਗਿਆ,ਜਦੋਂ ਕਿ ਪਰਿਵਾਰ ਦੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ।ਕਿਸਾਨ ਆਗੂ ਨੇ ਕਿਹਾ ਕਿ ਹੁਣ ਭਲਕੇ ਮ੍ਰਿਤਕ ਪ੍ਰੀਤਮ ਸਿੰਘ ਦਾ ਅੰਤਿਮ ਸਸਕਾਰ ਉਸਦੇ ਪਿੰਡ ਅੱਕਾਵਾਲੀ ਵਿਖੇ 20 ਸਤੰਬਰ ਨੂੰ ਕੀਤਾ ਜਾ ਰਿਹਾ ਹੈ।