• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ‘ਸੰਘਰਸ਼’ ‘ਚ ਸ਼ਾਮਲ ਹੋਣ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ‘ਸੰਘਰਸ਼’ ‘ਚ ਸ਼ਾਮਲ ਹੋਣ ਦਾ ਸੱਦਾ

6 years ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

6 minutes ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

1 hour ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

1 hour ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

2 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

4 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

4 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

5 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

5 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

6 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Sunday, July 5, 2026
No Result
View All Result
37 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ‘ਸੰਘਰਸ਼’ ‘ਚ ਸ਼ਾਮਲ ਹੋਣ ਦਾ ਸੱਦਾ

September 19, 2020
in ਚੰਡੀਗੜ੍ਹ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ‘ਸੰਘਰਸ਼’ ‘ਚ ਸ਼ਾਮਲ ਹੋਣ ਦਾ ਸੱਦਾ

ਪ੍ਰੋ. ਚੰਦੂਮਾਜਰਾ ਨੇ ਕਿਹਾ ਲੋਕ ਸਭਾ ‘ਚ ਬਿੱਲ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਾਂਗਰਸ ਤੇ ਆਪ ਨੇ ਕਿਸਾਨਾਂ ਦੀ ਪਿੱਠ ‘ਚ ਛੁਰਾ ਮਾਰਿਆ, ਇਕਸੁਰਤਾ ਨਹੀਂ ਵਿਖਾਈ

ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਪਾਰਟੀ ਪ੍ਰੋਗਰਾਮ ਜਾਰੀ ਕਰੇਗਾ

ਚੰਡੀਗੜ•, 19 ਸਤੰਬਰ  (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ਸੰਘਰਸ਼ ਵਿਚ ਸ਼ਾਮਲ ਹੋਣ ਜਦਕਿ ਪਾਰਟੀ ਨੇ ਕਿਹਾ ਕਾਂਗਰਸ ਅਤੇ ਆਪ ਨੇ ਲੋਕ ਸਭਾ ਵਿਚ ਇਹਨਾਂ ਬਿੱਲਾਂ ਨੂੰ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਕਿਸਾਨ ਹਿੱਤਾਂ ਲਈ ਇਕਸੁਰਤਾ ਨਹੀਂ ਵਿਖਾਈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਿਦਆਂ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਮੁੱਦੇ ‘ਤੇ ਇਕ ਸੋਚ ਇਕ ਮੰਚ ਦਾ ਗਠਨ ਕਰਨ ਤੇ ਕਿਹਾ ਕਿ ਪੰਜਾਬ ਇਸ ਮਾਮਲੇ ‘ਤੇ ਕਿਸੇ ਵੀ ਤਰੀਕੇ ਦੀ ਵੰਡ ਨਹੀਂ ਸਹਿ ਸਕਦਾ। ਉਹਨਾਂ ਕਿਹਾ ਕਿ ਸਾਰੇ ਕਿਸਾਨ ਸੰਗਠਨਾਂ ਤੇ ਸਿਆਸੀ ਪਾਰਟੀਆਂ ਨੂੰ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਇਸ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਆਪਸੀ ਵੰਡੀਆਂ ਨੇ ਸੂਬੇ ਦਾ ਦਰਿਆਈ ਪਾਣੀਆਂ ਤੇ ਇਸਦੀ ਰਾਜਧਾਨੀ ਦੇ ਮਾਮਲੇ ਵਿਚ ਨੁਕਸਾਨ ਕੀਤਾ ਹੈ।

ਪ੍ਰੋ. ਚੰਦੂਮਾਜਰਾ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਬਿੱਲਾਂ ਖਿਲਾਫ ਪਾਰਟੀ ਦਾ ਇਕ ਪ੍ਰੋਗਰਾਮ ਜਾਰੀ ਕਰੇਗਾ। ਅਸੀਂ ਚੁੱਪ ਨਹੀਂ ਬੈਠਾਂਗੇ। ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਵਾਜ਼ ਚੁੱਕੀ ਹੈ ਤੇ ਹੁਣ ਵੀ ਆਪਣੀ ਪਾਰਟੀ ਦੇ ਅਮੀਰ ਤੇ ਗੌਰਵਮਈ ਇਤਿਹਾਸ ਅਨੁਸਾਰ ਚੁੱਕਦੇ ਰਹਾਂਗੇ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣ ਵਾਸਤੇ ‘ਸਾਂਝਾ ਮੰਚ’ ਬਣਾਉਣ ਲਈ ਤਿਆਰ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਤੇ ਆਪ ਨੂੰ ਵੀ ਦੋਗਲੀ ਦੀ ਖੇਡ ਖੇਡ ਕੇ ਕਿਸਾਨਾਂ ਨੂੰ ਧੋਖਾ ਦੇਣਾ ਬੰਦ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਇਹ ਪਾਰਟੀਆਂ ਪੰਜਾਬ ਵਿਚ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ ਪਰ ਅਸਲ ਵਿਚ ਇਹ ਇਕ ਦੂਜੇ ਨਾਲ ਰਲੀਆਂ ਹੋਈਆਂ ਹਨ ਅਤੇ ਦਿੱਲੀ ਖਿਲਾਫ ਹਾਂ ਜਾਂ ਨਾ ਦੀ ਲੜਾਈ ਵਿਚ ਸ਼ਾਮਲ ਨਹੀਂ ਹੋ ਰਹੀਆਂ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਤੇ ਆਪ ਨੇ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਦੀ ਮੰਗ ਕਰਦੇ ਬਿੱਲ ‘ਤੇ ਵੋਟਾਂ ਦੀ ਡਵੀਜ਼ਨ ਦੀ ਮੰਗ ਕੀਤੀ ਹੁੰਦੀ ਤਾਂ ਭਾਜਪਾ ਖੇਤੀਬਾੜੀ ਬਿੱਲਾਂ ਨੂੰ ਪੇਸ਼ ਕਰਨਾ ਟਾਲਣ ਵਾਸਤੇ ਮਜਬੂਰ ਹੋ ਜਾਂਦੀ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਨੂੰ ਪ੍ਰਵਾਨਗੀ ਦੇਣ ਵਾਸਤੇ ਉਚ ਤਾਕਤੀ ਕਮੇਟੀ ਦੇ ਮੈਂਬਰ ਬਣਨ ਦੇ ਦੋਸ਼ੀ ਹਨ ਬਲਕਿ ਉਹਨਾਂ ਨੇ ਆਪਣੇ ਸੁਝਾਅ ਵੀ ਦਿੱਤੇ ਜੋ ਇਹਨਾਂ ਆਰਡੀਨੈਂਸਾਂ ਨਾਲ ਮੇਲ ਖਾਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਸਮੁੱਚੇ ਕਿਸਾਨ ਭਾਈਚਾਰੇ ਦੇ ਵਿਸ਼ਵਾਸ ਨਾਲ ਧੋਖਾ ਕਰਨਾ ਹੈ। ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਨਾ ਹੀ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਇਕ ਸ਼ਬਦ ਹੀ ਬੋਲਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਦੋਵੇਂ ਪਾਰਟੀਆਂ ਹੁਣ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ।

ਅਕਾਲੀ ਆਗੂ ਨੇ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਐਨ ਡੀ ਏ ਸਰਕਾਰ ਵਿਚ ਹੁੰਦਿਆਂ ਸਿੱਖ ਮਸਲੇ ਉਠਾਏ ਹਨ। ਉਹਨਾਂ ਕਿਹਾ ਕਿ ਅਸੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸਜ਼ਾ ਦੁਆਉਣ, ਵਿਦੇਸ਼ਾਂ ਵਿਚਲੇ ਭਾਰਤੀ ਦੂਤਾਵਾਸਾਂ ਵਿਚ ਰੱਖੀ ਕਾਲੀ ਸੂਚੀ ਖਤਮ ਕਰਵਾਉਣ, ਕਰਤਾਰਪੁਰ ਸਾਹਿਬ ਲਾਂਘਾ ਖੁਲ•ਵਾਉਣ ਅਤੇ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਤੇ ਤਰਨਤਾਰਨ ਨੂੰ ਸ੍ਰੀ ਅੰਮ੍ਰਿਤਸਰ ਨਾਲ ਜੰਮੂ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਪ੍ਰਾਜੈਕਟ ਰਾਹੀਂ ਜੋੜਨ ਵਿਚ ਸਫਲ ਹੋਏ ਹਾਂ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਸੀਂ ਭਾਜਪਾ ਨੂੰ ਆਪਣੀਆਂ ਚਿੰਤਾਵਾਂ ਦੱਸੀਆਂ ਤੇ ਕਿਸਾਨ ਭਾਈਚਾਰੇ ਦੀਆਂ ਭਾਵਨਾਵਾਂ ਤੋਂ ਇਸਦੀ ਕੇਂਦਰੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ ਪਰ ਉਹਨਾਂ ਨੇ ਮਸਲਾ ਹੱਲ ਨਹੀਂ ਕੀਤਾ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਨਹੀਂ ਹੋਵਾਂਗੇ ਤੇ ਅਸੀਂ ਉਹਨਾਂ ਲਈ ਤੇ ਪੰਜਾਬ ਲਈ ਨਿਆਂ ਹਾਸਲ ਕਰਨ ਵਾਸਤੇ ਆਪਣਾ ਸੰਘਰਸ਼ ਜਾਰੀ ਰੱਖਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

Most Popular

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

by Navjot
1 week ago
0

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ ਚੰਡੀਗੜ੍ਹ, 28 ਜੂਨ(ਵਿਸ਼ਵ ਵਾਰਤਾ) ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 