• Latest
  • Trending
ਭਰੇ ਮਨ ਨਾਲ ਪਾਰਟੀ ਦੇ ਮੀਤ ਪ੍ਰਧਾਨ ਨੇ ਅਕਾਲੀ ਦਲ ਨੂੰ ਛੱਡਣ ਦਾ ਕੀਤਾ ਐਲਾਨ

ਭਰੇ ਮਨ ਨਾਲ ਪਾਰਟੀ ਦੇ ਮੀਤ ਪ੍ਰਧਾਨ ਨੇ ਅਕਾਲੀ ਦਲ ਨੂੰ ਛੱਡਣ ਦਾ ਕੀਤਾ ਐਲਾਨ

6 years ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

37 minutes ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

42 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

9 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

9 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

10 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

10 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

10 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

10 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

11 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

11 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਰੇ ਮਨ ਨਾਲ ਪਾਰਟੀ ਦੇ ਮੀਤ ਪ੍ਰਧਾਨ ਨੇ ਅਕਾਲੀ ਦਲ ਨੂੰ ਛੱਡਣ ਦਾ ਕੀਤਾ ਐਲਾਨ

September 22, 2020
in ਪੰਜਾਬ
ਭਰੇ ਮਨ ਨਾਲ ਪਾਰਟੀ ਦੇ ਮੀਤ ਪ੍ਰਧਾਨ ਨੇ ਅਕਾਲੀ ਦਲ ਨੂੰ ਛੱਡਣ ਦਾ ਕੀਤਾ ਐਲਾਨ

ਭਰੇ ਮਨ ਨਾਲ ਪਾਰਟੀ ਦੇ ਮੀਤ ਪ੍ਰਧਾਨ ਨੇ ਅਕਾਲੀ ਦਲ ਨੂੰ ਛੱਡਣ ਦਾ ਕੀਤਾ ਐਲਾਨ

ਪ੍ਰਧਾਨ ਸਾਹਿਬ ਜੀ ਇਹ ਚਿੱਠੀ ਮੈਂ ਬਹੁਤ ਪਹਿਲਾਂ ਲਿਖਣੀ ਚਹੁੰਦਾ ਸੀ ਜਾਂ ਮੈਨੂੰ ਲਿਖਣੀ ਚਾਹੀਦੀ ਸੀ ਪਰ ਹੁਣ ਪਾਣੀ ਸਿਰ ਉਪਰ ਦੀ ਵੱਗ ਗਿਆ ਅਤੇ ਜ਼ਮੀਰ ਤੁਹਾਡਾ ਸਾਥ ਦੇਣ ਤੋਂ ਜਵਾਬ ਦੇ ਗਈ ਤਾਂ ਲਿਖਣੀ ਜਰੂਰੀ ਹੋ ਗਈ ।
ਮੇਰੀ ਪਾਰਟੀ ਪ੍ਰਤੀ ਲਗਨ ਤੋਂ ਇਲਾਵਾ ਤੁਹਾਡੇ ਨਾਲ ਨਿੱਜੀ ਸਾਂਝ ਤੇ ਮੋਹ ਵੀ ਰਿਹਾ। ਮੈਂ ਤੁਹਾਡਾ ਸਿਆਸੀ ਸਕੱਤਰ ਹੋਣ ਕਰਕੇ ਤੁਹਾਡੀ ਹਰ ਹਾਂ ਵਿੱਚ ਹਾਂ ਮਿਲਾਉਣਾ ਮੇਰਾ ਫਰਜ਼ ਸੀ ਜੋ ਮੈਂ ਜਿੰਮੇਵਾਰੀ ਨਾਲ ਨਿਭਾਇਆ। ਮੈਂ ਤੁਹਾਡੇ ਬਹੁਤ ਸਾਰੇ ਫੈਸਲਿਆ ਖਿਲਾਫ ਆਪਣੀ ਸਲਾਹ ਵੀ ਦਿੱਤੀ ,ਜੇ ਤੁਸੀਂ ਨਹੀਂ ਮੰਨੀ ਤਾਂ ਮੈਂ ਸਿਆਸੀ ਸਕੱਤਰ ਹੋਣ ਕਰਕੇ ਤੁਹਾਡੇ ਫੈਸਲੇ ਨੂੰ ਹੀ ਸਹੀ ਪ੍ਰਚਾਰਿਆ ਅਤੇ ਕਿਸੇ ਕੋਲ ਇਹ ਜ਼ਿਕਰ ਕਦੇ ਨਹੀਂ ਕੀਤਾ ਕੇ ਮੈਂ ਇਸ ਫੈਸਲੇ ਦੇ ਵਿਰੁੱਧ ਸੀ।

ਮੈਂ ਆਪ ਜੀ ਨੂੰ ਬਹੁਤ ਨੇੜੇ ਤੋਂ ਜਾਣਿਆ ਅਤੇ ਦੇਖਿਆ ਹੈ ਕਿ ਤੁਹਾਡੇ ਅੰਦਰ ਪੰਜਾਬ ਜਾਂ ਪੰਥ ਨਾਲੋਂ ਆਪਣੇ ਨਿੱਜੀ ਹਿੱਤ ਜ਼ਿਆਦਾ ਭਾਰੂ ਹਨ। ਤੁਸੀਂ ਪਾਰਟੀ ਨੂੰ ਹਮੇਸ਼ਾ ਹੁਕਮਰਾਨਾਂ ਵਾਂਗੂ ਚਲਾਉਣ ਕਰਕੇ ਪਾਰਟੀ ਨੂੰ ਆਪਣੇ 100 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰੀ ਨਾਮੋਸ਼ੀ ਝੱਲਣੀ ਪਈ ਅਤੇ ਤੀਜੇ ਸਥਾਨ ਤੇ ਸਬਰ ਕਰਨਾ ਪਿਆ।
ਜਦ ਕਿ ਆਪ ਵਲੋਂ ਲਏ ਕਈ ਫੈਸਲੇ ਪਾਰਟੀ ਵਰਕਰਾਂ ਲਈ ਨਮੋਸ਼ੀ ਦਾ ਕਾਰਨ ਬਣਦੇ ਰਹੇ।
ਜਿਵੇਂ 2014 ਵਿੱਚ ਸਾਨੂੰ ਵਾਹਗਾ ਬਾਰਡਰ ਤੋਂ ਰਾਜਪੁਰਾ ਤੱਕ ਭਾਜਪਾ ਚੰਗੀ , ਅੰਬਾਲਾ ਤੋਂ ਦਿੱਲੀ ਬਾਰਡਰ ਤੱਕ ਮਾੜੀ ,ਅੱਗੇ ਫਿਰ ਹਿੰਦੁਸਤਾਨ ਵਿੱਚ ਚੰਗੀ। ਤੁਸੀਂ ਜ਼ਬਰੀ ਹਰਿਆਣਾ ਚੋਣ ਭਾਜਪਾ ਖਿਲਾਫ ਲੜੀ। ਲੋਕ ਪੁੱਛਦੇ ਸੀ ਭਾਜਪਾ ਇਕੱਲੇ ਹਰਿਆਣੇ ਵਿੱਚ ਹੀ ਮਾੜੀ ਹੈ। ਫਿਰ ਦਿੱਲੀ ਵਿੱਚ ਬਾਈਕਾਟ, ਹਰਿਆਣੇ ਵਿੱਚ ਮੁਕਾਬਲਾ ,ਪੰਜਾਬ ਵਿੱਚ ਸਾਂਝ ਸਭ ਬਚਕਾਨਾ ਕਾਰਵਾਈਆਂ ਸਨ।
ਤੁਹਾਡੇ ਪ੍ਰਧਾਨ ਹੁੰਦਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਗ੍ਰਹਿ ਮੰਤਰੀ ਹੁੰਦਿਆ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇ-ਅਦਬੀਆਂ ਵੱਲ ਆਪ ਨੇ ਹਮੇਸ਼ਾ ਪਾਸਾ ਵੱਟ ਕੇ ਇੱਕ ਖਾਸ ਡੇਰੇਦਾਰ ਵੱਲ ਨਰਮ ਰੁੱਖ ਅਪਣਾਇਆ ਤਾਂ ਹਰ ਸਿੱਖ ਦਾ ਮਨ ਦੁੱਖੀ ਹੋਇਆ।ਆਪ ਨੇ ਪੰਥ ਦੀ ਪਰਵਾਹ ਨਾ ਕਰਦਿਆਂ ਡੇਰਾ ਮੁੱਖੀ ਨੂੰ ਸ਼੍ਰੀ ਅਕਾਲ ਤਖਤ ਤੋਂ ਮਾਫੀ ਦਿਵਾਉਣ ਅਤੇ ਆਪਣੀ ਜਿੱਦ ਨਾਲ ਡੇਰਾ ਮੁੱਖੀ ਦੀਆਂ ਫਿਲਮਾਂ ਪੰਜਾਬ ਵਿੱਚ ਚਲਵਾਉਣ ਲਈ ਸਰਕਾਰ ਦੀ ਵਰਤੋਂ ਕੀਤੀ।
ਦੂਜੇ ਪਾਸੇ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇ-ਅਦਬੀਆਂ ਕਰਨ ਅਤੇ ਕਰਾਉਣ ਦੀ ਜਾਂਚ ਦੀ ਮੰਗ ਕਰ ਰਹੀਆਂ ਸੰਗਤਾਂ ਤੇ ਲਾਠੀਚਾਰਜ ਅਤੇ ਗੋਲੀਆਂ ਚਲਾ ਕੇ ਸ਼ਹੀਦ ਕੀਤਾ ਗਿਆ, ਉਦੋਂ ਲੋਕਾਂ ਵਿੱਚ ਪੰਥਕ ਸਰਕਾਰ ਦਾ ਕਰੂਪ ਚਿਹਰਾ ਨੰਗਾ ਹੋ ਗਿਆ ਸੀ।
ਦੁੱਖੀ ਮਨ ਨਾਲ ਉਸ ਸਮੇਂ ਤੋਂ ਮੈਂ ਆਪਣੀਆਂ ਸਰਗਰਮੀਆਂ ਸੀਮਿਤ ਕਰ ਦਿੱਤੀਆਂ ਸਨ, ਪਰ ਆਪਣੀ ਪਾਰਟੀ ਪ੍ਰਤੀ ਲਗਾਉ ਸਦਕਾ ਹਮੇਸ਼ਾ ਪਾਰਟੀ ਵੱਲੋਂ ਲਗਾਈ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਦਾ ਰਿਹਾ।

ਤੁਹਾਡੇ ਅਤੇ ਵੱਡੇ ਬਾਦਲ ਸਾਹਿਬ ਦੇ ਕਹਿਣ ਤੇ 2019 ਦੇ ਲੋਕ ਸਭਾ ਚੋਣ ਵਿੱਚ ਬਠਿੰਡਾ ਪੂਰੀ ਡਿਊਟੀ ਦਿੱਤੀ। ਜਦ ਕਿ ਆਪ ਵੱਲੋਂ ਲਏ ਗਏ ਕਈ ਫੈਸਲੇ ਵੀ ਨਾਮੋਸ਼ੀ ਦਾ ਕਾਰਨ ਬਣਦੇ ਰਹੇ।ਪਾਰਟੀ ਦੇ ਹਰ ਵਰਕਰ ਨੂੰ ਲੋਕਾਂ ਵਿੱਚ ਜਾ ਕੇ ਲੋਕ ਰੋਹ ਅੱਗੇ ਪਾਰਟੀ ਦਾ ਪੱਖ ਪੇਸ਼ ਕਰਨਾ ਹੀ ਮੁਸ਼ਕਲ ਹੋ ਗਿਆ।
ਪਰ ਹੁਣ ਤਾਂ ਹੱਦ ਹੀ ਹੋ ਗਈ ਜਦ ਖੇਤੀ ਆਰਡੀਨੈਂਸ ਦੇ ਆਉਣ ਤੇ ਤੁਸੀਂ ਪਾਰਟੀ ਦੀ ਹਾਲਤ ਪਾਣੀਓ ਪਤਲੀ ਕਰਕੇ ਰੱਖ ਦਿੱਤੀ।ਬਿਨਾਂ ਕਿਸੇ ਅਕਾਲੀ ਲੀਡਰਸ਼ਿਪ ਨਾਲ ਸਲਾਹ ਕੀਤੇ ਤੁਸੀਂ ਪਾਰਟੀ ਪ੍ਰਧਾਨ ਹੋਣ ਨਾਤੇ ਅਤੇ ਪਾਰਟੀ ਵੱਲੋਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜੂਨ ਮਹੀਨੇ ਤੋਂ 14 ਸਤੰਬਰ ਤੱਕ ਖੇਤੀ ਆਰਡੀਨੈਂਸ ਦੇ ਹੱਕ ਵਿੱਚ ਪੂਰਾ ਖੁੱਲਮ ਖੁੱਲਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।ਇਸ ਦੌਰਾਨ ਅਨੇਕਾਂ ਪ੍ਰੈਸ ਕਾਨਫਰੰਸਾਂ, ਕੇਂਦਰੀ ਖੇਤੀ ਮੰਤਰੀ ਤੋਂ ਲਿਖਤੀ ਭਰੋਸਾ ਅਤੇ ਸੋਸ਼ਲ ਮੀਡੀਏ ਤੋਂ ਲਗਾਤਾਰ ਹਾਂ ਪੱਖੀ ਪ੍ਰਚਾਰ ਕੀਤਾ। ਤੁਸੀਂ ਮਜਬੂਰ ਬਾਦਲ ਸਾਹਿਬ ਤੋਂ ਵੀ ਬਿਆਨ ਦਿਵਾ ਦਿੱਤਾ ਕਿ *ਮੇਰੇ ਨੂੰਹ ਪੁੱਤ ਸੱਚ ਬੋਲਦੇ ਹਨ ਕਿ ਇਹ ਆਰਡੀਨੈਂਸ ਕਿਸਾਨ ਪੱਖੀ ਹਨ ।
ਹੈਰਾਨੀ ਅਤੇ ਸ਼ਰਮਿੰਦਗੀ ਤਾਂ ਉਸ ਸਮੇਂ ਹੋਈ ਜਦੋਂ ਇਕ ਦਮ ਯੂ ਟਰਨ ਲੈ ਲਿਆ ਅਤੇ ਆਰਡੀਨੈਂਸ ਤੁਹਾਨੂੰ ਕਿਸਾਨ ,ਪੰਜਾਬ ਵਿਰੋਧੀ ਦਿੱਸਣ ਲੱਗੇ। ਜਿਹੜੀਆਂ ਕਿਸਾਨ ਜਥੇਬੰਦੀਆਂ, ਆਮ ਆਦਮੀ ਪਾਰਟੀ ਅਤੇ ਡੈਮੋਕ੍ਰੇਟਿਕ ਅਕਾਲੀ ਦਲ ਅਤੇ ਹੋਰ ਦਲਾਂ ਨੂੰ ਕਾਂਗਰਸ ਦੀ ‘ ਬੀ ਟੀਮ ‘ ਦੱਸਦੇ ਸੀ, ਉਹ ਹੁਣ ਤੁਹਾਨੂੰ ਪੰਜਾਬ ਹਿਤੈਸ਼ੀ ਦਿਸਣ ਲੱਗੇ। ਅਤੇ ਅੱਜ ਪਿਛੋਂ ਭੱਜ ਕਿ ਉਹਨਾਂ ਨਾਲ ਰਲਣ ਲਈ ਕਾਹਲ੍ਹੇ ਜਾਪਦੇ ਹੋ।
“ਨਾਲੇ ਸੌ ਡੰਡੇ ਖਾਧੇ, ਨਾਲੇ ਨੌ ਗੰਢੇ ਖਾਧੇ” ਵਾਲੀ ਕਹਾਵਤ ਵਾਂਗ ਨਾ ਇਧਰ ਦੇ ਰਹੇ, ਨਾ ਉਧਰ ਦੇ ਰਹੇ।

ਪ੍ਰਧਾਨ ਜੀ ਜਿਨ੍ਹਾਂ ਕੁ ਮੈਂ ਤੁਹਾਨੂੰ ਨਿੱਜੀ ਤੌਰ ਤੇ ਜਾਣਦਾ ਹਾਂ, ਉਸ ਤੋਂ ਨਹੀਂ ਲੱਗਦਾ ਕਿ ਤੁਸੀਂ ਲੋਕਾਂ ਦੇ ਦਬਾਅ ਥੱਲੇ ਫੈਸਲਾ ਬਦਲਿਆਂ ਏ, ਕਿਉਂਕਿ ਲੋਕਾਂ ਦਾ ਦਬਾਅ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੇਲੇ ਵੀ ਬਹੁਤ ਸੀ ਪਰ ਤੁਸੀ ਤਾਂ ਧਰਨਿਆਂ ਤੇ ਬੈਠੇ ਗੁਰਸਿੱਖਾਂ ਨੂੰ ਵਿਹਲੇ ਦੱਸ ਕੇ ਮਾਖੌਲ ਉਡਾਇਆ ਕਰਦੇ ਸੀ।ਲੱਗਦਾ ਤੁਹਾਡਾ ਇਹ ਫੈਸਲਾ ਬਦਲਣ ਅਤੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਪਿੱਛੇ ਅਣ-ਕਿਆਸੇ ਕਾਰਨ ਹਨ। ਚਰਚਾ ਤਾਂ ਇਹ ਵੀ ਹੈ ਕਿ ਕੇਂਦਰ ਤੋਂ ਆਪਣਾ ਨਿੱਜੀ ਲਾਭ ਲੈਣ ਲਈ ਅਸਤੀਫਾ ਦੇ ਕੇ ਦਬਾਅ ਬਣਾ ਰਹੇ ਹੋ ਅਤੇ ਇੱਥੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਣ ਦਾ ਭਰਮ ਪੈਦਾ ਕਰ ਰਹੇ ਹੋ, ਜਦਕਿ ਬੀਬਾ ਜੀ ਅਜੇ ਵੀ ਆਰਡੀਨੈਂਸ ਨੂੰ ਫਾਇਦੇਮੰਦ ਦੱਸ ਰਹੇ ਹਨ।ਅਜਿਹੇ ਬਿਆਨਾਂ ਨਾਲ ਹਾਸੋਹੀਣੀ ਸਥਿਤੀ ਬਣੀ ਹੋਈ ਹੈ।ਜਦਕਿ ਪਹਿਲਾ ਵੀ ਪਾਰਟੀ ਦੀ ਕੇਂਦਰ ਸਰਕਾਰ ਵਿੱਚ ਭਾਜਪਾ ਨਾਲ ਭਾਈਵਾਲੀ ਪਰ ਹਰਿਆਣਾ ਚੋਣਾਂ ਵਿੱਚ ਵਿਰੋਧ, ਦਿੱਲੀ ਚੋਣਾਂ ਵਿੱਚ ਵੱਖਰਾ ਸਟੈਂਡ ਲੈਣ ਨਾਲ ਅਕਾਲੀ ਦਲ ਲੀਡਰਸ਼ਿਪ ਕੋਲ ਕੋਈ ਜਵਾਬ ਨਹੀਂ ਸੀ। ਮੈਂ ਦੋ ਦਿਨ ਚੱਜ ਨਾਲ ਸੌਂ ਨਹੀਂ ਸਕਿਆ । ਮੇਰੀ ਦੋ ਦਿਨਾਂ ਵਿੱਚ ਆਪਣੀ ਪਾਰਟੀ ਦੇ 70 ਸਿਆਣੇ ਲੀਡਰਾਂ, ਜੁੰਮੇਵਾਰ ਵਰਕਰਾਂ ਨਾਲ ਗੱਲ ਹੋਈ ਹੈ ਸਭ ਮਾਯੂਸ ਅਤੇ ਪ੍ਰੇਸ਼ਾਨ ਹਨ ਕਿ ਪ੍ਰਧਾਨ ਸਾਹਿਬ ਪਹਿਲਾਂ ਠੀਕ ਸੀ ਕਿ ਹੁਣ ?
ਪ੍ਰਧਾਨ ਜੀ ਕੁੱਝ ਚਾਪਲੂਸ ਅਤੇ ਬੱਲੇ-ਬੱਲੇ ਕਰਨ ਵਾਲੇ ਲੋਕ ਜ਼ਰੂਰ ਤੁਹਾਡੇ ਪਹਿਲੇ ਫੈਸਲੇ ਤੇ ਵੀ ਵਾਹ- ਵਾਹ ਕਰ ਰਹੇ ਸਨ, ਹੁਣ ਬਦਲੇ ਹੋਏ ਫੈਸਲੇ ਤੇ ਵੀ ਸ਼ਾਬਾਸ਼-ਸ਼ਾਬਾਸ਼ ਕਹਿ ਰਹੇ ਹਨ, ਪਰ ਮੇਰੇ ਵਰਗੇ ਜਾਗਦੀ ਜ਼ਮੀਰ ਵਾਲੇ ਲੋਕਾਂ ਨੂੰ ਪੰਜਾਬ ਦੇ ਲੋਕਾਂ ਅੱਗੇ ਜੁਆਬ-ਦੇਵ ਹੋਣਾ ਅਤਿ ਔਖਾ ਹੋ ਗਿਆ। ਮੇਰੀ ਜ਼ਮੀਰ ਇਜ਼ਾਜਤ ਨਹੀਂ ਦਿੰਦੀ ਕਿ ਮੈਂ, ਤੁਹਾਡੇ ਵੱਲੋਂ ਇਹੋ ਜਿਹੇ ਬੇ-ਅਸੂਲੇ, ਬੇ-ਤਰਤੀਬੇ ਮਤਲਬ ਸਿਆਣਪ ਤੋਂ ਕੋਹਾਂ ਦੂਰ ਲਏ ਫੈਸਲਿਆ ਨੂੰ ਲੋਕਾਂ ਵਿੱਚ ਲੈ ਕੇ ਜਾਵਾਂ ।ਮੈਂ ਲੋਕਾਂ ਵਿੱਚ ਜਾਣ ਚ’ ਸ਼ਰਮ ਮਹਿਸੂਸ ਕਰਦਾ ਹਾਂ।ਸੋ ਇਸ ਕਰਕੇ ਅੱਜ ਮੈਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।

ਮੇਰੇ ਮਨ ਤੇ ਪਾਰਟੀ ਛੱਡਣ ਸਮੇਂ ਕਿਸੇ ਤਰ੍ਹਾ ਦਾ ਕੋਈ ਬੋਝ ਨਹੀਂ ਕਿਉਕਿ ਮੈ ਕੋਈ ਰੇਤਾ ਦਾ ਖੱਡਾ, ਬੱਸ ਪਰਮਿੰਟ ਜਾਂ ਕੋਈ ਠੇਕਾ ਨਹੀਂ ਸੀ ਲਿਆ।
ਸਿਆਸੀ ਸਕੱਤਰ ਰਹਿੰਦਿਆਂ ਤੁਸੀਂ ਬਹੁਤ ਭਰੋਸੇ ਨਾਲ ਗੁਪਤ ਸਿਆਸੀ ਭੇਦ ਮੇਰੇ ਨਾਲ ਸਾਂਝੇ ਕੀਤੇ ਹਨ , ਵਾਅਦਾ ਕਰਦਾਂ ਹਾਂ ਉਹ ਹਮੇਸ਼ਾ ਭੇਦ ਹੀ ਰਹਿਣਗੇ।

ਤੁਹਾਡੀਆਂ ਗਲਤ ਪਾਰਟੀ ਨੀਤੀਆਂ ਤੋਂ ਦੁੱਖੀ

ਪਰਮਜੀਤ ਸਿੰਘ ਸਿੱਧਵਾਂ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Most Popular

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
1 week ago
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 