• Latest
  • Trending
ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਪ੍ਰੋ. ਬਲਜਿੰਦਰ ਕੌਰ*

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਪ੍ਰੋ. ਬਲਜਿੰਦਰ ਕੌਰ*

6 years ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

59 minutes ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

9 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

10 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

10 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

10 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

10 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

10 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

12 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

12 hours ago
Hindi News
English News
Thursday, November 19, 2026
No Result
View All Result
11 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਪ੍ਰੋ. ਬਲਜਿੰਦਰ ਕੌਰ*

September 23, 2020
in ਪੰਜਾਬ
ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਪ੍ਰੋ. ਬਲਜਿੰਦਰ ਕੌਰ*

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਪ੍ਰੋ. ਬਲਜਿੰਦਰ ਕੌਰ*

ਆਪ’ ਦਾ ਸਵਾਲ, ਪੰਜਾਬ ਬੰਦ ਵਾਲੇ ਦਿਨ ਹੀ ਕਿਉਂ ਰੱਖਿਆ ਬਾਦਲਾਂ ਨੇ ਬਰਾਬਰ ਪ੍ਰੋਗਰਾਮ?*
ਅਮਰਿੰਦਰ ਅਤੇ ਬਾਦਲਾਂ ਦੀਆਂ ਕਮਜੋਰੀਆਂ ਨੂੰ ਪੰਜਾਬ ਵਿਰੁੱਧ ਹਥਿਆਰ ਵਜੋਂ ਵਰਤਦੀ ਹੈ ਮੋਦੀ ਸਰਕਾਰ-ਰੁਪਿੰਦਰ ਕੌਰ ਰੂਬੀ*
ਅਪੀਲ ਪਾਰਟੀਬਾਜ਼ੀ ਤੋਂ ਉੱਤੇ ਉਠ ਕੇ ਕਿਸਾਨੀ ਸੰਘਰਸ਼ ਨਾਲ ਡਟੇ ਸਾਰਾ ਪੰਜਾਬ*
ਬਠਿੰਡਾ, 23 ਸਤੰਬਰ ( ਕੁਲਬੀਰ ਬੀਰਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ ਨੂੰ ਕਾਮਯਾਬ ਬਣਾਉਣ। ‘ਆਪ’ ਨੇ ਨਾਲ ਹੀ 25 ਸਤੰਬਰ ਨੂੰ ਬਾਦਲਾਂ ਵੱਲੋਂ ‘ਚੱਕਾ ਜਾਮ’ ਦੇ ਐਲਾਨ ਨੂੰ ਕਿਸਾਨੀ ਸੰਘਰਸ਼ ਵਿਰੁੱਧ ਸਾਜਿਸ਼ ਦੱਸਿਆ ਹੈ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਦੋਸ਼ ਲਗਾਇਆ ਹੈ ਕਿ ‘ਡਰਾਮਾ ਕੁਇਨ’ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਵਾਲੇ ਡਰਾਮੇ ਦੇ ਬਾਵਜੂਦ ਬਾਦਲ ਅੱਜ ਵੀ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਮੋਦੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ, ਇਸ ਕਰਕੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਪ੍ਰਗੋਰਾਮ ਨੂੰ ਤਾਰਪੀਡੋ ਕਰਨ ਲਈ ਬਾਦਲਾਂ ਨੇ 25 ਸਤੰਬਰ ਨੂੰ ਹੀ ‘ਚੱਕਾ ਜਾਮ’ ਦਾ ਡਰਾਮਾ ਐਲਾਨ ਦਿੱਤਾ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ, ” ਮੈਂ ਇਕ ਕਿਸਾਨ ਦੀ ਬੇਟੀ ਹਾਂ ਅਤੇ ਮੈਂ ਕਿਸੀ ਵੀ ਕੀਮਤ ‘ਤੇ ਬਾਦਲਾਂ ਨੂੰ ਪਿੰਡਾਂ ਵਿਚ ਐਂਟਰ ਨਹੀਂ ਹੋਣ ਦੇਵਾਂਗੀ।” ਇਸ ਮੌਕੇ ਨੀਲ ਗਰਗ, ਅਮਰਦੀਪ ਸਿੰਘ ਰਾਜਨ, ਅੈਡਵੋਕੇਟ ਨਵਦੀਪ ਜੀਦਾ, ਮਹਿੰਦਰ ਸਿੰਘ, ਮਾਸਟਰ ਜਗਸੀਰ ਸਿੰਘ ਅੈਮ ਅੈਲ ਜਿੰਦਲ ਵਿਕਰਮ ਲਵਲੀ ਅਤੇ ਹੋਰ ਆਗੂ ਹਾਜਰ ਸਨ।
ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਗਾਇਆ ਕਿ ਕਿਸਾਨੀ ਸੰਘਰਸ਼ ਦੇ ਸਮਾਨਅੰਤਰ (ਬਰਾਬਰ) ਬਾਦਲਾਂ ਵੱਲੋਂ ਇਹ ਡਰਾਮਾ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ, ਤਾਂ ਕਿ ਕਿਸੇ ਤਰੀਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਨੂੰ ਤੋੜਿਆ ਜਾਵੇ।
ਪ੍ਰੋ. ਬਲਜਿੰਦਰ ਕੌਰ ਨੇ ਬਾਦਲ ਪਰਿਵਾਰ ਨੂੰ ਪੰਜਾਬ ਦੇ ਗੱਦਾਰ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਮੋਦੀ ਦੀ ਕਾਲੇ ਕਾਨੂੰਨਾਂ ਲਈ ਐਨੀ ਤਾਨਾਸ਼ਾਹੀ ਦੇ ਬਾਵਜੂਦ ਬਾਦਲਾਂ ਨੇ ਐਨਡੀਏ ਨਾਲੋਂ ਨਾਤਾ ਕਿਉਂ ਨਹੀਂ ਤੋੜਿਆ? ਕੇਂਦਰ ਸਰਕਾਰ ਦਾ ਖੁਦ ਹਿੱਸਾ ਹੋਣ ਦੇ ਬਾਵਜੂਦ ਬਾਦਲ ਪੰਜਾਬ ‘ਚ ‘ਚੱਕਾ ਜਾਮ’ ਦਾ ਡਰਾਮਾ ਕਿਸ ਦੇ ਵਿਰੁੱਧ ਕਰ ਰਹੇ ਹਨ? ਕੀ ਇਹ ਪਾਖੰਡ 25 ਸਤੰਬਰ ਨੂੰ ਹੀ ਜਰੂਰੀ ਹੈ ਅਤੇ ਅੱਗੇ ਪਿੱਛੇ ਕਿਉਂ ਨਹੀਂ ਹੋ ਸਕਦਾ?
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਾਦਲਾਂ ਦੀਆਂ ਅਜਿਹੀਆਂ ਦੋਗਲੀਆਂ ਹਰਕਤਾਂ ਕਾਰਨ ਪਹਿਲਾਂ ਹੀ ਇਨ੍ਹਾਂ (ਬਾਦਲ ਪਰਿਵਾਰ) ਦਾ ਚੱਕਾ ਜਾਮ ਪੱਕੇ ਤੌਰ ‘ਤੇ ਕਰ ਰੱਖਿਆ ਹੈ ਅਤੇ ਬਾਦਲਾਂ ਅਤੇ ਭਾਜਪਾ ਦੀ ਪਿੰਡਾਂ ‘ਚ ‘ਨੋ ਐਂਟਰੀ’ ਦੇ ਬੋਰਡ ਲੱਗਣੇ ਸ਼ੁਰੂ ਹੋ ਗਏ ਹਨ।
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਬਾਦਲਾਂ ਵਾਂਗ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਮੋਦੀ ਸਰਕਾਰ ਦੀ ਕਠਪੁਤਲੀ ਹੈ। ਹਾਈਪਾਵਰ ਕਮੇਟੀ ‘ਚ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਚੁੱਪ-ਚਪੀਤੇ ਸਹਿਮਤੀ ਦੇਣਾ ਅਤੇ ਵਿੱਤੀ ਸੁਧਾਰਾਂ ਦੇ ਨਾਂ ‘ਤੇ ਗਠਿਤ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਰਾਹੀਂ ਮੋਦੀ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਹੂ-ਬ-ਹੂ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਇਸ ਤੱਥ ਦੀ ਪੁਸ਼ਟੀ ਕਰਦੀਆਂ ਹਨ ਕਿ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ।
‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਵੱਡੇ ਪੱਧਰ ਦੇ ਭ੍ਰਿਸ਼ਟਾਚਾਰ, ਸ਼ਰਾਬ ਅਤੇ ਡਰੱਗ ਮਾਫੀਆ, ਈਡੀ ਅਤੇ ਇਨਕਮ ਟੈਕਸ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀਆਂ ਅਨੇਕ ਕਮਜੋਰੀਆਂ ਕਰਕੇ ਇਨ੍ਹਾਂ ਦੋਵੇਂ ਪਰਿਵਾਰਾਂ ਦੀ ਘੰਡੀ ਮੋਦੀ ਦੇ ਹੱਥ ‘ਚ ਹੈ। ਇਹੋ ਕਾਰਨ ਹੈ ਕਿ ਨਰਿੰਦਰ ਮੋਦੀ ਸਰਕਾਰ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਪੰਜਾਬ ਵਿਰੁੱਧ ਹੀ ਹਥਿਆਰ ਵਜੋਂ ਵਰਤਦੀ ਆ ਰਹੀ ਹੈ।
ਬਾਕਸ ਲਈ
ਮੰਡੀਆਂ ‘ਚ ਰੁਲ ਰਹੀ ਮੱਕੀ, ਕਪਾਹ ਅਤੇ ਬਾਸਮਤੀ ਬਾਰੇ ਜਵਾਬ ਦੇਣ ਸਰਕਾਰਾਂ- ‘ਆਪ’
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਨੀਅਤ ਦਾ ਖਮਿਆਜ਼ਾ ਦੇਸ਼ ਅਤੇ ਪੰਜਾਬ ਦਾ ਕਿਸਾਨ ਕੱਲ੍ਹ ਵੀ ਭੁਗਤਦਾ ਸੀ ਅਤੇ ਅੱਜ ਵੀ ਭੁਗਤ ਰਿਹਾ ਹੈ।
ਅੱਜ ਪੰਜਾਬ ਦੀਆਂ ਮੰਡੀਆਂ ‘ਚ ਐਮਐਸਪੀ ਐਲਾਨੀ ਹੋਣ ਦੇ ਬਾਵਜੂਦ ਮੱਕੀ 1870 ਦੀ ਥਾਂ 650 ਤੋਂ 1000 ਰੁਪਏ ਅਤੇ ਨਰਮਾ (ਕਾੱਟਨ) 5825 ਰੁਪਏ ਪ੍ਰਤੀ ਕਿਵੰਟਲ ਦੀ ਥਾਂ 4000-4500 ਰੁਪਏ ਵਿਕ ਰਿਹਾ ਹੈ। ਜਦਕਿ ਐਮਐਸਪੀ ਰਹਿਤ ਬਾਸਮਤੀ ਦੀ ਫਸਲ ਮਹਿਜ਼ 1900 ਰੁਪਏ ਪ੍ਰਤੀ ਕਿਵੰਟਲ ਖਰੀਦੀ ਜਾ ਰਹੀ ਹੈ, ਜਿਸਨੂੰ ਬਾਅਦ ‘ਚ ਇਹੋ ਵਿਚੋਲੇ (ਮਿਡਲ) ਖਰੀਦਦਾਰ 6000 ਰੁਪਏ ਪ੍ਰਤੀ ਕਿਵੰਟਲ ਤੱਕ ਖਪਤਕਾਰਾਂ ਨੂੰ ਵੇਚਦੇ ਹਨ।
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਇਹ ਅਜੇ ਟ੍ਰੇਲਰ ਹੈ ਜਦ ਮੋਦੀ ਦੇ ਇਹ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਕਣਕ ਅਤੇ ਝੋਨੇ ਦਾ ਹਾਲ ਹੋਰ ਵੀ ਬਦਤਰ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Most Popular

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

by Navjot
2 weeks ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (2 ਨਵੰਬਰ) ਤੋਂ 7 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 