• Latest
  • Trending
Yudh Nashian Virudh-ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ PUNJAB ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ

Yudh Nashian Virudh-ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ PUNJAB ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ

1 year ago
ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

23 minutes ago
ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

27 minutes ago
ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

32 minutes ago
ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

33 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

60 minutes ago
Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

2 hours ago
Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

2 hours ago
International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

3 hours ago
GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

4 hours ago
Hindi News
English News
Wednesday, September 16, 2026
No Result
View All Result
34 °c
Chandigarh
27 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Yudh Nashian Virudh-ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ PUNJAB ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ

April 20, 2025
in ਸਿਹਤ
Yudh Nashian Virudh-ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ PUNJAB ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ”ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ ਪੰਜਾਬ ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ

-ਫਾਜ਼ਿਲਕਾ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 230 ਅਤੇ ਰਾਜ ਵਿੱਚ  5000 ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਸਿਹਤ ਮੰਤਰੀ

•ਨਸ਼ਾ ਪੀੜਤਾਂ ਨੂੰ ਮਿਲੇਗਾ ਇਲਾਜ, ਤਸਕਰਾਂ ਦਾ ਇਕੋ ਟਿਕਾਣਾ ਜ਼ੇਲ੍ਹ

-ਮੌਸਮੀ ਬਿਮਾਰੀਆਂ ਨੂੰ ਰੋਕਣ ਲਈ ਸਿਹਤ ਵਿਭਾਗ ਤਿਆਰ
–

PUNJAB ਫਾਜ਼ਿਲਕਾ, 20 ਅਪ੍ਰੈਲ(ਵਿਸ਼ਵ ਵਾਰਤਾ)-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੰਕਲਪ ਦੀ ਸਿੱਧੀ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਨਸ਼ੇ ਤੋਂ ਮੁਕਤ ਇਕ ਸਿਹਤਮੰਦ ਸਮਾਜ ਬਣਾਉਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਇਸ ਲਈ ਸੂਬੇ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਖੁਦ ਰਾਜ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਨਸ਼ੇ ਤੋਂ ਪੀੜਤਾਂ ਦੇ ਇਲਾਜ ਲਈ ਬੁਨਿਆਦੀ ਢਾਂਚੇ ਵਿਚ ਵਾਧੇ ਅਤੇ ਮੌਸਮੀ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਵਿਭਾਗ ਦੀ ਕਾਰਜਕੁਸ਼ਲਤਾ ਵਧਾ ਰਹੇ ਹਨ।
ਇਸ ਲੜੀ ਵਿਚ ਫਾਜ਼ਿਲਕਾ ਆਏ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨੱਜੀਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤ ਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਅਧਾਰ ਬਣੇਗਾ।  ਉਨ੍ਹਾਂ ਨੇ ਆਖਿਆ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ ਜਿਸ ਕਾਰਨ ਪੀੜਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ। ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਾਜ ਵਿਚ 5000 ਹੋਰ ਬਿਸਤਰਿਆਂ ਦਾ ਵਾਧਾ ਨਸ਼ਾ ਮੁਕਤੀ ਕੇਂਦਰਾਂ ਵਿਚ ਕੀਤਾ ਜਾ ਰਿਹਾ ਹੈ ਜਦ ਕਿ ਫਾਜਿਲ਼ਕਾ ਵਿਚ ਪਹਿਲਾਂ ਤੋਂ ਸਰਕਾਰੀ ਅਤੇ ਨਿੱਜੀ ਖੇਤਰ ਦੇ ਨਸ਼ਾ ਮੁਕਤੀ ਕੇਂਦਰਾਂ ਵਿਚ ਉਪਲਬੱਧ 110 ਬਿਸਤਰਿਆਂ ਤੋਂ ਇਲਾਵਾ 230 ਹੋਰ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਸੇ ਤਰਾਂ ਨਸ਼ਾ ਛੱਡਣ ਤੋਂ ਬਾਅਦ ਇੰਨ੍ਹਾਂ ਨੌਜਵਾਨਾਂ ਦਾ ਪੁਨਰਵਾਸ ਕੀਤਾ ਜਾਵੇਗਾ। ਇਸ ਲਈ ਫਾਜ਼ਿਲਕਾ ਦੇ ਪੁਨਰਵਾਸ ਕੇਂਦਰ ਦੀ ਸਮਰੱਥਾ 50 ਤੋਂ ਵਧਾ ਕੇ 75 ਕੀਤੀ ਜਾ ਰਹੀ ਹੈ। ਇੱਥੇ ਇੰਨ੍ਹਾਂ ਨੂੰ ਚੰਗੀ ਕਾਉਂਸਲਿੰਗ ਦੇਣ ਦੇ ਨਾਲ ਨਾਲ ਇੰਨ੍ਹਾਂ ਨੂੰ ਸਰਕਾਰੀ ਆਈਟੀਆਈ ਅਤੇ ਕ੍ਰਿਸ੍ਰੀ ਵਿਗਿਆਨ ਕੇਂਦਰਾਂ ਦੇ ਮਾਰਫਤ ਵੱਖ ਵੱਖ ਕਿੱਤਾਮੁੱਖੀ ਕੋਰਸ ਕਰਵਾਏ ਜਾਣਗੇ ਤਾਂ ਜੋ ਇਹ ਲੋਕ ਸਮਾਜ ਦੀ ਮੁੱਖ ਧਾਰਾ ਵਿਚ ਮੁੜ ਕੇ ਆਪਣਾ ਕੋਈ ਕੰਮ ਧੰਦਾ ਸ਼ੁਰੂ ਕਰ ਸਕਨ। ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ  ਵੀ ਕਰਵਾਈਆਂ ਜਾਣਗੀਆਂ । ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼  ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ ਤੋਂ ਵਿਆਪਕ ਪੱਧਰ ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਰੋਕਥਾਮ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਪੀਲੀਏ ਦੀ ਰੋਕਥਾਮ ਲਈ ਸ਼ਹਿਰਾਂ-ਪਿੰਡਾਂ ਵਿੱਚ ਵੱਧ ਤੋਂ ਵੱਧ ਪਾਣੀ ਦੇ ਸੈਂਪਲ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਉਸਤੋਂ ਪਿੱਛਲੇ ਸਾਲ ਦੇ ਮੁਕਾਬਲੇ ਡੇਂਗੂ ਕਾਰਨ ਹੋਈਆਂ ਮੌਤਾਂ ਨੂੰ ਬਿਤਹਰ  ਪ੍ਰਬੰਧਨ ਰਾਹੀਂ ਘੱਟ ਕੀਤਾ ਗਿਆ ਸੀ ਅਤੇ ਇਸ ਸਾਲ ਇਸ ਨੂੰ ਹੋਰ ਘੱਟ ਕੀਤਾ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿਚ ਪਿੰਡ ਸਿਹਤ ਕਮੇਟੀਆਂ ਦਾ ਯੋਗਦਾਨ ਵੀ ਲਿਆ ਜਾਵੇਗਾ।
ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਬੀ ਐਸ ਸੀ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਿਸੇਸ਼ ਸਿਖਲਾਈ ਕਰਵਾਏਗੀ ਤਾਂ ਜੋ ਉਹ ਆਈਸੀਯੂ ਕੇਂਦਰਾਂ ਵਿਚ ਸਿਹਤ ਸੇਵਾਵਾਂ ਦੇਣ ਵਿਚ ਵਿਭਾਗ ਦੀ ਮਦਦ ਕਰ ਸਕਨ। ਇਸੇ ਤਰਾਂ ਡੇਂਗੂ ਦੇ ਲਾਰਵੇ ਦੀ ਪਹਿਚਾਣ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਡਾਕਟਰਾਂ ਨੂੰ ਵੀ ਆਈਆਈਐਮ ਅਹਿਮਦਾਬਾਦ ਤੋਂ ਹੁਨਰ ਅਤੇ ਪ੍ਰਬੰਧਨ ਸਬੰਧੀ ਟ੍ਰੇਨਿੰਗ ਕਰਵਾਉਣ ਤੇ ਵਿਚਾਰ ਕਰ ਰਹੀ ਹੈ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ  ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਏਡੀਸੀ ਜਨਰਲ ਡਾ: ਮਨਦੀਪ ਕੌਰ, ਐਸਪੀ ਪ੍ਰਦੀਪ ਸੰਧੂ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕੰਵਰਜੀਤ ਸਿੰਘ ਮਾਨ, ਡਾ: ਐਰਿਕ ਅਤੇ ਡਾ: ਕਵਿਤਾ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਬਾਕਸ ਲਈ ਪ੍ਰਸਤਾਵਿਤ
ਅਬੋਹਰ ਵਿਚ ਮਿਲੇਗੀ ਸੀਟੀ ਸਕੈਨ ਦੀ ਸੁਵਿਧਾ
ਕੈਬਨਿਟ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਅਬੋਹਰ ਦੇ ਸਬ ਡਵੀਜਨਲ ਹਸਪਤਾਲ ਵਿਚ ਸੀਟੀ ਸਕੈਨ ਦੀ ਸੁਵਿਧਾ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਅਬੋਹਰ ਰਾਸ਼ਟਰੀ ਰਾਜ ਮਾਰਗ ਤੇ ਪੈਂਦਾ ਹੈ ਇਸ ਲਈ ਇਸ ਇਲਾਕੇ ਦੀ ਇਹ ਮੰਗ ਜਲਦੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਵੀ ਜਲਦ ਪੂਰੀ ਕੀਤੀ ਜਾਵੇਗੀ।
ਬਾਕਸ ਲਈ ਪ੍ਰਸਤਾਵਿਤ
ਨਸ਼ਾ ਮੁਕਤੀ ਕੇਂਦਰ ਤੋਂ ਮਿਲੀ ਦਵਾਈ ਅੱਗੇ ਵੇਚੀ ਤਾਂ ਹੋਵੇਗੀ ਸਖ਼ਤ ਕਾਰਵਾਈ
ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੇ ਨਸ਼ਾ ਮੁਕਤੀ ਕੇਂਦਰ ਤੋਂ ਮਿਲਣ ਵਾਲੀ ਦਵਾਈ ਕਿਸੇ ਨੂੰ ਅੱਗੇ ਵੇਚੀ ਤਾਂ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈ ਦੀ ਸਹੁਲਤ ਬੰਦ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮਿਲਣ ਵਾਲੀਆਂ ਹੋਰ ਸਰਕਾਰੀ ਸਹੁਲਤਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ।
ਬਾਕਸ ਲਈ ਪ੍ਰਸਤਾਵਿਤ
ਸਕੂਲਾਂ ਵਿਚ ਐਨਰਜੀ ਡ੍ਰਿੰਕ ਨਾ ਵਰਤਨ ਦੀ ਹਦਾਇਤ
ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਦੀਆਂ ਕੰਟੀਨਾਂ ਵਿਚ ਐਨਰਜੀ ਡ੍ਰਿੰਕ ਦੇ ਨਾਂਅ ਤੇ ਵਿਕਣ ਵਾਲੇ ਪੇਅ ਪਦਾਰਥ ਰੱਖਣ ਤੇ ਰੋਕ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਅਜਿਹੇ ਐਨਰਜੀ ਡ੍ਰਿੰਕ ਨਾ ਦੇਣ ਕਿਉਂਕਿ ਇਹ ਸਿਹਤ ਲਈ ਹਾਨੀਕਾਰਕ ਹੁੰਦੇ ਹਨ।
ਬਾਕਸ ਲਈ ਪ੍ਰਸਤਾਵਿਤ
ਪੀਣ ਦੇ ਪਾਣੀ ਅਤੇ ਖਾਣ ਪੀਣ ਦੀਆਂ ਵਸਤਾਂ ਦੀ ਜਾਂਚ ਦੇ ਨਿਰਦੇਸ਼
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਪੀਣ ਦੇ ਪਾਣੀ ਅਤੇ ਖਾਣ ਪੀਣ ਦੀਆਂ ਵਸਤਾਂ ਦੇ ਨਮੂਨੇ ਲੈ ਕੇ ਜਿਆਦਾ ਤੋਂ ਜਿਆਦਾ ਗਿਣਤੀ ਵਿਚ ਜਾਂਚ ਕੀਤੇ ਜਾਣ ਅਤੇ ਮਿਲਾਵਟਖੋਰਾਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਉਨ੍ਹਾਂ ਨੇ ਵਿਭਾਗ ਨੂੰ ਦਿੱਤੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਬਿਨ੍ਹਾਂ ਵਿਭਾਗ ਦੀ ਫੂਡ ਸੇਫਟੀ ਵੈਨ ਵੀ ਹਫਤ਼ੇ ਵਿਚ ਤਿੰਨ ਜ਼ਿਲ੍ਹੇ ਵਿਚ ਆਵੇਗੀ ਜਿੱਥੋਂ ਕੋਈ ਵੀ 50 ਰੁਪਏ ਦੀ ਫੀਸ ਦੇਕੇ ਭੋਜਨ ਪਦਾਰਥਾਂ ਦੀ ਗੁਣਵਤਾ ਦੀ ਜਾਂਚ ਕਰਵਾ ਸਕਦਾ ਹੈ। ਹਾਲਾਂਕਿ ਇਸ ਵੈਨ ਦੀ ਜਾਂਚ ਰਿਪੋਰਟ ਕਾਰਵਾਈ ਲਈ ਨਹੀਂ ਹੈ ਸਗੋਂ ਇਹ ਜਨ ਜਾਗਰੂਕਤਾ ਲਈ ਹੈ। ਜਦ ਕਿ ਵਿਭਾਗ ਵੱਲੋਂ ਲਏ ਗਏ ਸੈਂਪਲ ਅਗਰ ਫੇਲ ਹੁੰਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਨੂੰ ਸਾਫ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਸੰਤ ਬਲਬੀਰ ਸਿੰਘ ਸੀਜੇਵਾਲ ਦੀ ਅਗਵਾਈ ਵਿਚ ਇਹ ਪ੍ਰੋਜੈਕਟ ਚੱਲ ਰਿਹਾ ਹੈ ਅਤੇ ਗੰਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ

Tags: Breaking news in PunjabiDR BALBIR SINGHPUNJABpunjab newsPunjab news in Punjabitop headlines in PunjabiYUDH NASHIAN VIRUDH
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

by Navjot
September 16, 2026
0

ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ ਕੋਲਕਾਤਾ, 16 ਸਤੰਬਰ...

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

by Navjot
September 14, 2026
0

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ ਕੋਲਕਾਤਾ, 14 ਸਤੰਬਰ (ਵਿਸ਼ਵ ਵਾਰਤਾ): ਰਾਜ ਦੇ...

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

by Navjot
September 13, 2026
0

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ 'ਕਾਬੂ ਹੇਠ' ਕਿਨਸ਼ਾਸਾ, 13 ਸਤੰਬਰ (ਵਿਸ਼ਵ ਵਾਰਤਾ): ਡੈਮੋਕਰੇਟਿਕ ਰਿਪਬਲਿਕ ਆਫ ਕਾਂਗੋ...

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

by Navjot
September 12, 2026
0

FSSAI ਨੇ 'ਅਸੁਰੱਖਿਅਤ' ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼  ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

by Navjot
September 16, 2026
0

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ ਲਾਸ ਏਂਜਲਸ, 16 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਅਧਿਕਾਰੀਆਂ ਨੇ ਦੱਸਿਆ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
1 week ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 