• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

3 hours ago
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

4 hours ago
ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

4 hours ago
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

5 hours ago
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

6 hours ago
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

7 hours ago
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

7 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

8 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

8 hours ago
Hindi News
English News
Saturday, July 25, 2026
No Result
View All Result
27 °c
Chandigarh
30 ° Sat
31 ° Sun
31 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਆਰ.ਓ.ਬੀ. ਪ੍ਰਾਜੈਕਟ ਅਕਤੂਬਰ 2027 ਤੱਕ ਹੋਵੇਗਾ ਮੁਕੰਮਲ; ਸੁਰੱਖਿਅਤ, ਤੇਜ਼ ਅਤੇ ਨਿਰਵਿਘਨ ਆਵਾਜਾਈ ਨੂੰ ਬਣਾਏਗਾ ਯਕੀਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 30, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

* ਆਰ.ਓ.ਬੀ. ਪ੍ਰਾਜੈਕਟ ਅਕਤੂਬਰ 2027 ਤੱਕ ਹੋਵੇਗਾ ਮੁਕੰਮਲ; ਸੁਰੱਖਿਅਤ, ਤੇਜ਼ ਅਤੇ ਨਿਰਵਿਘਨ ਆਵਾਜਾਈ ਨੂੰ ਬਣਾਏਗਾ ਯਕੀਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸਾਡੀ ਸਰਕਾਰ ਨੇ ਸਥਾਨਕ ਕਾਰੋਬਾਰਾਂ ਦੀ ਰੱਖਿਆ ਅਤੇ ਸ਼ਹਿਰ ਦੀ ਏਕਤਾ ਬਣਾਈ ਰੱਖਣ ਲਈ ਹੇਠਲਾ ਰੇਲਵੇ ਕਰਾਸਿੰਗ ਖੁੱਲ੍ਹਾ ਰੱਖਣਾ ਯਕੀਨੀ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 40 ਲੱਖ ਤੋਂ ਵੱਧ ਔਰਤਾਂ ਹੋਈਆਂ ਰਜਿਸਟਰਡ; ਪਹਿਲੀ ਜੁਲਾਈ ਤੋਂ ਮਿਲੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੇਲਵੇ ਓਵਰ ਬਰਿੱਜ ਦੇ ਨੀਂਹ ਪੱਥਰ ਰੱਖਣ ਮੌਕੇ ਹਲਕਾ ਧੂਰੀ ਤੋਂ LIVE
——–
रेलवे ओवरब्रिज के नींव पत्थर रखने के अवसर पर हलका धूरी से LIVE https://t.co/mYGJ3QxHj6

— Bhagwant Mann (@BhagwantMann) June 30, 2026

ਧੂਰੀ (ਸੰਗਰੂਰ), 30 ਜੂਨ (ਵਿਸ਼ਵ ਵਾਰਤਾ);- ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੋਡ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖਿਆ, ਜੋ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਸਥਾਈ ਤੌਰ ‘ਤੇ ਖ਼ਤਮ ਕਰੇਗਾ, ਖੇਤਰੀ ਸੰਪਰਕ ਨੂੰ ਮਜ਼ਬੂਤ ਕਰੇਗਾ ਅਤੇ ਇਲਾਕੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਰਫ਼ਤਾਰ ਦੇਵੇਗਾ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਹਿਲੀ ਜੁਲਾਈ ਤੋਂ ਧੂਰੀ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਬਿਜਲੀ ਦੀ ਸਿਖਰ ਮੰਗ ਦੇ ਸਫ਼ਲ ਪ੍ਰਬੰਧਨ ਦਾ ਜਾਇਜ਼ਾ ਲਿਆ, ਧੂਰੀ ਅਤੇ ਸੰਗਰੂਰ ਵਿੱਚ ਕੀਤੇ ਗਏ ਪ੍ਰਮੁੱਖ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ ਅਤੇ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਸਰਵਉੱਚ ਹਨ।

ਨੀਂਹ ਪੱਥਰ ਰੱਖਣ ਦੀ ਰਸਮ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੂਰੀ ਸਬ-ਡਿਵੀਜ਼ਨ ਵਿੱਚ ਰਾਜਪੁਰਾ-ਬਠਿੰਡਾ ਰੇਲਵੇ ਲਾਈਨ ‘ਤੇ ਲੈਵਲ ਕਰਾਸਿੰਗ ਨੰਬਰ 62-ਏ ਦੇ ਨਾਲ ਲੱਗਦੀ ਸ਼ੇਰੋਂ ਡਿਸਟ੍ਰੀਬਿਊਟਰੀ (ਸੂਏ) ਦੇ ਉੱਪਰ ਫੁੱਟਪਾਥ ਸਮੇਤ ਇੱਕ ਆਧੁਨਿਕ ਟੂ-ਲੇਨ ਰੋਡ ਓਵਰ ਬ੍ਰਿਜ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ (ਪੀ.ਆਈ.ਡੀ.ਬੀ.) ਦੇ ਫੰਡਾਂ ਨਾਲ ਇਸ ਪ੍ਰਾਜੈਕਟ ਨੂੰ 54.76 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।”

ਪ੍ਰਾਜੈਕਟ ਦੇ ਕੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰੇਲਵੇ, ਵਣ ਵਿਭਾਗ, ਬੀ.ਐਸ.ਐਨ.ਐਲ., ਪੀ.ਐਸ.ਪੀ.ਸੀ.ਐਲ. ਅਤੇ ਹੋਰ ਸਬੰਧਤ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਐਨ.ਓ.ਸੀ. ਅਤੇ ਮਨਜ਼ੂਰੀਆਂ ਪਹਿਲਾਂ ਹੀ ਪ੍ਰਾਪਤ ਕੀਤੀਆਂ ਜਾ ਚੁੱਕੀਆਂ ਹਨ। ਅਸੀਂ ਇਸ ਪ੍ਰਾਜੈਕਟ ਨੂੰ 18 ਮਹੀਨਿਆਂ ਦੇ ਅੰਦਰ, ਯਾਨੀ ਅਕਤੂਬਰ 2027 ਤੱਕ ਮੁਕੰਮਲ ਕਰਨ ਲਈ ਵਚਨਬੱਧ ਹਾਂ।”

ਇਸ ਪ੍ਰਾਜੈਕਟ ਦੇ ਪ੍ਰਭਾਵ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਰੋਡ ਓਵਰ ਬ੍ਰਿਜ ਧੂਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਵੱਡੀ ਰਾਹਤ ਪ੍ਰਦਾਨ ਕਰੇਗਾ। ਇਹ ਇਲਾਕੇ ਦੇ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਸੁਰੱਖਿਅਤ, ਨਿਰਵਿਘਨ ਅਤੇ ਤੇਜ਼ ਆਵਾਜਾਈ ਯਕੀਨੀ ਬਣਾਏਗਾ।”

ਇਸ ਨੂੰ ਹਲਕੇ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਹੈ ਕਿਉਂਕਿ ਇੱਥੋਂ ਦੇ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਆਖਰਕਾਰ ਪੂਰੀ ਹੋ ਗਈ ਹੈ।”

ਸੰਤੁਲਿਤ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਪੂਰੀ ਫੰਡਿੰਗ ਆਪਣੇ ਸਰੋਤਾਂ ਤੋਂ ਕੀਤੀ ਹੈ ਤਾਂ ਜੋ ਹੇਠਲਾ ਰੇਲਵੇ ਕਰਾਸਿੰਗ ਖੁੱਲ੍ਹਾ ਰਹੇ, ਜਿਸ ਨਾਲ ਸਥਾਨਕ ਕਾਰੋਬਾਰ ਸੁਰੱਖਿਅਤ ਰਹਿਣਗੇ ਅਤੇ ਸ਼ਹਿਰ ਦੋ ਹਿੱਸਿਆਂ ਵਿੱਚ ਨਹੀਂ ਵੰਡਿਆ ਜਾਵੇਗਾ। ਲੋਕਾਂ ਦੀ ਸਹੂਲਤ ਲਈ ਇੱਕ ਚੱਲਦੀ ਨਹਿਰ ਅਤੇ ਰੇਲਵੇ ਲਾਈਨ ਦੇ ਉੱਪਰ ਬਣਾਇਆ ਜਾ ਰਿਹਾ ਇਹ ਪੁਲ ਇੰਜਨੀਅਰਿੰਗ ਦਾ ਇੱਕ ਬੇਮਿਸਾਲ ਨਮੂਨਾ ਹੈ।”

ਧੂਰੀ ਵਿੱਚ ਕੀਤੇ ਗਏ ਹੋਰ ਵਿਕਾਸ ਕਾਰਜਾਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਮਿਆਰੀ ਕਿਤਾਬਾਂ ਮੁਹੱਈਆ ਕਰਵਾਉਣ ਲਈ ਧੂਰੀ ਵਿੱਚ ਪਹਿਲਾਂ ਹੀ ਇੱਕ ਆਧੁਨਿਕ ਪਬਲਿਕ ਲਾਇਬ੍ਰੇਰੀ ਸਥਾਪਤ ਕੀਤੀ ਜਾ ਚੁੱਕੀ ਹੈ। ਅਸੀਂ ਸਥਾਨਕ ਸੂਏ ਨੂੰ ਵੀ ਢੱਕ ਕਰ ਦਿੱਤਾ ਹੈ, ਜਿਸ ਨੂੰ ਹੁਣ ਲੋਕਾਂ ਦੇ ਇਕੱਠੇ ਹੋਣ ਲਈ ਇੱਕ ਸ਼ਾਨਦਾਰ ਕਮਿਊਨਿਟੀ ਸਪੇਸ ਵਿੱਚ ਬਦਲਿਆ ਗਿਆ ਹੈ।”

ਇਸ ਮੌਕੇ ਮੁੱਖ ਮੰਤਰੀ ਨੇ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 19 ਕੌਂਸਲਰ ਜਿਤਾ ਕੇ ਸ਼ਾਨਦਾਰ ਜਿੱਤ ਦਿਵਾਉਣ ਲਈ ਧੂਰੀ ਦੇ ਨਿਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ, “ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਜਲਦੀ ਹੀ ਕੀਤੀ ਜਾਵੇਗੀ।”

ਦਿਨ ਵੇਲੇ ਹੋਏ ਪਿਛਲੇ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਭਵਿੱਖ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ ਓਲੰਪਿਕ ਪੱਧਰ ਦੇ ਵਿਸ਼ਵ ਪੱਧਰੀ ਸਵੀਮਿੰਗ ਪੂਲ ਦਾ ਉਦਘਾਟਨ ਕੀਤਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਅੱਜ ਮੈਂ ਸੰਗਰੂਰ ਤੋਂ 50 ਐਲ.ਈ.ਡੀ. ਡਾਕੂਮੈਂਟਰੀ ਵਾਹਨਾਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ। ਇਹ ਵਾਹਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮਾਂ (ਡਾਕੂਮੈਂਟਰੀਆਂ) ਦਿਖਾਉਣ ਲਈ ਪੰਜਾਬ ਦੇ ਸਾਰੇ 13,000 ਪਿੰਡਾਂ ਦਾ ਦੌਰਾ ਕਰਨਗੇ।”

ਔਰਤਾਂ ਲਈ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਲਕੇ ਪਹਿਲੀ ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਧੂਰੀ ਤੋਂ ਹੀ ਹੋਵੇਗੀ। ਇਸ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਲਈ ਯੋਗ ਰਹਿਣਗੀਆਂ।”

ਯੋਜਨਾ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ। ਸੂਬਾ ਸਰਕਾਰ ਨੇ ਬਜਟ ਵਿੱਚ ਇਸ ਸਕੀਮ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ। 40 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਲਾਭ ਪਹਿਲੀ ਜੁਲਾਈ ਤੋਂ ਹੀ ਲਾਗੂ ਹੋਵੇਗਾ, ਭਾਵੇਂ ਰਜਿਸਟ੍ਰੇਸ਼ਨ ਕਾਰਡ ਬਾਅਦ ਵਿੱਚ ਹੀ ਕਿਉਂ ਨਾ ਮਿਲਣ।”

ਸੂਬੇ ਵਿੱਚ ਬਿਜਲੀ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦਾ ਪਾਵਰ ਗ੍ਰਿੱਡ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ 17,000 ਮੈਗਾਵਾਟ ਤੋਂ ਵੱਧ ਦੀ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ।”

ਝੋਨੇ ਦੀ ਲਵਾਈ ਦੇ ਸੀਜ਼ਨ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਰੇ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ, ਨਹਿਰਾਂ 106 ਫੀਸਦੀ ਸਮਰੱਥਾ ਨਾਲ ਚੱਲ ਰਹੀਆਂ ਹਨ ਅਤੇ ਸੂਬੇ ਭਰ ਵਿੱਚ ਝੋਨੇ ਦੀ ਲਵਾਈ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ।”

ਪੰਥਕ ਸੰਸਥਾਵਾਂ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਮੇਰੇ ਪਰਿਵਾਰ ਲਈ ਸਰਵਉੱਚ ਹਨ। ਇਸ ਪਵਿੱਤਰ ਸੰਸਥਾ ਵੱਲੋਂ ਜਾਰੀ ਹਰ ਆਦੇਸ਼ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ ਅਤੇ ਇਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਵੀ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।”

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

by Jaspreet Kaur
July 24, 2026
0

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ - ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

by Jaspreet Kaur
July 24, 2026
0

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ - ਰਾਸ਼ਟਰਪਤੀ ਨੇ ਕੀਤਾ ਮਨਜ਼ੂਰ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ):...

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

by Jaspreet Kaur
July 24, 2026
0

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ): ਨੀਟ (NEET) ਪੇਪਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
6 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 