• Latest
  • Trending
ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 minute ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

20 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

55 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

1 hour ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨੇ ਮੁਫ਼ਤ ਬਿਜਲੀ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਵਧੀਆ ਸਕੂਲਾਂ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ 'ਕੰਮ ਦੀ ਰਾਜਨੀਤੀ' 'ਤੇ ਮੋਹਰ ਲਗਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 29, 2026
in ਖਬਰਾਂ, ਪੰਜਾਬ
ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB CM

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

* ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਧੂਰੀ ਦੀਆਂ 21 ਵਿੱਚੋਂ 19 ਸੀਟਾਂ ‘ਤੇ ‘ਆਪ’ ਦੀ ਹੂੰਝਾ ਫੇਰ ਜਿੱਤ, ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਚਿੱਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਲੋਕਾਂ ਨੇ ਮੁਫ਼ਤ ਬਿਜਲੀ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਵਧੀਆ ਸਕੂਲਾਂ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ ‘ਕੰਮ ਦੀ ਰਾਜਨੀਤੀ’ ‘ਤੇ ਮੋਹਰ ਲਗਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਨੇ ਸੰਕੇਤ ਦੇ ਦਿੱਤਾ ਹੈ ਕਿ ‘ਆਪ’ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ 2022 ਵਾਲਾ ਰਿਕਾਰਡ ਵੀ ਤੋੜੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਕੋਈ ਪੱਖਪਾਤ ਨਹੀਂ ਹੋਵੇਗਾ; ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਰਾਬਰ ਵਿਕਾਸ ਦੇਖਣ ਨੂੰ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮ ਪ੍ਰੈੱਸ ਕਾਨਫਰੰਸ, ਚੰਡੀਗੜ੍ਹ ਤੋਂ LIVE ——- अहम प्रेस कॉन्फ्रेंस, चंडीगढ़ से LIVE https://t.co/6RRqVt968i

— Bhagwant Mann (@BhagwantMann) May 29, 2026

ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ ‘ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ ‘ਸਫ਼ਾਇਆ’ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਪੂਰੇ ਪੰਜਾਬ ਵਿੱਚ ‘ਆਪ’ ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ “ਈ.ਡੀ. ਪਾਰਟੀ” ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ ਅਤੇ ਇੱਕ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਨਾਲ ਖੜ੍ਹਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫ਼ਤਵਾ ਇਸ ਗੱਲ ਦਾ ਵੀ ਸੰਕੇਤ ਹੈ ਕਿ ‘ਆਪ’ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 2022 ਦੀ ਆਪਣੀ ਇਤਿਹਾਸਕ ਜਿੱਤ ਦੇ ਰਿਕਾਰਡ ਨੂੰ ਵੀ ਪਾਰ ਕਰਨ ਦੇ ਰਾਹ ‘ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਵਿਕਾਸ ਕੀਤਾ ਜਾਵੇਗਾ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਫਿਰਕੂ ਤਾਕਤਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਅਤੇ ਧਰਮ ਨਿਰਪੱਖਤਾ ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਫ਼ੈਸਲਾ ਸੁਣਾਇਆ ਹੈ। ਅੱਤ ਦੀ ਗਰਮੀ ਦੇ ਬਾਵਜੂਦ ਲੋਕ ਜਮਹੂਰੀਅਤ ਦੀ ਰਾਖੀ ਲਈ ਵੋਟ ਪਾਉਣ ਬਾਹਰ ਨਿਕਲੇ, ਜੋ ਬਹੁਤ ਹੀ ਉਤਸ਼ਾਹਜਨਕ ਸੰਕੇਤ ਹੈ।”

ਪਿਛਲੇ ਚਾਰ ਸਾਲਾਂ ਦੌਰਾਨ ਪਾਰਟੀ ਦੇ ਚੋਣ ਪ੍ਰਦਰਸ਼ਨ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਲਗਾਤਾਰ ‘ਆਪ’ ਅਤੇ ਇਸ ਦੀਆਂ ਨੀਤੀਆਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, “ਆਪ ਨੇ ਲਗਪਗ 13,000 ਪੰਚਾਇਤਾਂ ਵਿੱਚੋਂ 11,000 ਤੋਂ ਵੱਧ ਪੰਚਾਇਤੀ ਸੀਟਾਂ ਜਿੱਤੀਆਂ ਸਨ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ, ਚਾਰ ਵਿਧਾਨ ਸਭਾ ਸੀਟਾਂ, ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸਮਿਤੀਆਂ ਅਤੇ ਹੁਣ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਲਈ ਜਨਤਾ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸਾਂਝੀ ਤਾਕਤ ਵੀ ‘ਆਪ’ ਨੂੰ ਮਿਲੇ ਸਮਰਥਨ ਦਾ ਮੁਕਾਬਲਾ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ, “ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ, ਜਿਸ ਨੂੰ ਮੈਂ ਈ.ਡੀ. ਪਾਰਟੀ ਕਹਿੰਦਾ ਹਾਂ, ਸਾਰੇ ਮਿਲ ਕੇ ਵੀ ‘ਆਪ’ ਵੱਲੋਂ ਜਿੱਤੀਆਂ ਗਈਆਂ ਸੀਟਾਂ ਦੀ ਗਿਣਤੀ ਤੱਕ ਨਹੀਂ ਪਹੁੰਚ ਸਕੇ। ਲੋਕਾਂ ਨੇ ਉਨ੍ਹਾਂ ਦੇ ਨਕਾਰਾਤਮਕ ਅਤੇ ਵੰਡ-ਪਾਊ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੋਂ ਤੱਕ ਕਿ ਸ਼ਹਿਰੀ ਖੇਤਰਾਂ ਵਿੱਚ ਵੀ, ਜਿਨ੍ਹਾਂ ਨੂੰ ਭਾਜਪਾ ਆਪਣਾ ਰਵਾਇਤੀ ਵੋਟ ਬੈਂਕ ਮੰਨਦੀ ਹੈ, ਵੋਟਰਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।”

ਭਾਜਪਾ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ 1,000 ਤੋਂ ਵੱਧ ਸੀਟਾਂ ‘ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ। ਇੰਨਾ ਜ਼ਿਆਦਾ ਪ੍ਰਚਾਰ ਕਰਨ ਦੇ ਬਾਵਜੂਦ ਉਹ ਇਨ੍ਹਾਂ ਚੋਣਾਂ ਵਿੱਚ ਪੰਜਵੇਂ ਸਥਾਨ ‘ਤੇ ਰਹੀ ਹੈ। ਕਈ ਥਾਵਾਂ ‘ਤੇ ਤਾਂ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ। ਅਜਿਹਾ ਲੱਗਦਾ ਸੀ ਜਿਵੇਂ ਭਾਜਪਾ ਸਿਰਫ਼ ‘ਨੋਟਾ’ ਨਾਲ ਮੁਕਾਬਲਾ ਕਰ ਰਹੀ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੇ ਚੋਣਾਂ ਵਿੱਚ ਵਿਆਪਕ ਫ਼ਤਵਾ ਹਾਸਲ ਕੀਤਾ ਹੈ ਅਤੇ ਉਨ੍ਹਾਂ ਪਾਰਟੀ ਕਾਰਕੁਨਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਇਨ੍ਹਾਂ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ 2027 ਵਿੱਚ ‘ਆਪ’ ਦਾ ਰਾਹ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਹੈ, ਜਿਨ੍ਹਾਂ ਨੇ ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਈ.ਡੀ.ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਸੀ।”

ਪਾਰਟੀ ਛੱਡ ਕੇ ਜਾਣ ਵਾਲੇ ‘ਆਪ’ ਦੇ ਸਾਬਕਾ ਰਾਜ ਸਭਾ ਮੈਂਬਰਾਂ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਰਾਹ ਚੁਣਿਆ, ਉਨ੍ਹਾਂ ਨੂੰ ਲੋਕਾਂ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਅਤੇ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੀ ਹਾਸਲ ਕੀਤਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।”

ਹਲਕਾਵਾਰ ਨਤੀਜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੂਰੇ ਪੰਜਾਬ ਵਿੱਚ ‘ਆਪ’ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਪੰਜਾਬ ਕਾਂਗਰਸ ਪ੍ਰਧਾਨ ਦੇ ਜੱਦੀ ਹਲਕੇ ਗਿੱਦੜਬਾਹਾ ਵਿੱਚ ‘ਆਪ’ ਨੇ 19 ਵਿੱਚੋਂ 17 ਸੀਟਾਂ ਜਿੱਤੀਆਂ। ਬਰਨਾਲਾ, ਜੋ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਨਾਲ ਸਬੰਧਤ ਹੈ, ਉੱਥੇ ਭਾਜਪਾ ਕਿਤੇ ਮੁਕਾਬਲੇ ਵਿੱਚ ਹੀ ਨਹੀਂ ਸੀ, ਜਦੋਂਕਿ ‘ਆਪ’ ਨੇ 50 ਵਿੱਚੋਂ 37 ਸੀਟਾਂ ‘ਤੇ ਜਿੱਤ ਦਰਜ ਕੀਤੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਮਿਲ ਰਿਹਾ ਸਮਰਥਨ ਸੂਬੇ ਦੇ ਸਾਰੇ ਖੇਤਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। “ਮੇਰੇ ਆਪਣੇ ਧੂਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਨੇ 21 ਵਿੱਚੋਂ 19 ਸੀਟਾਂ ਜਿੱਤੀਆਂ ਹਨ। ਵਿਰੋਧੀ ਪਾਰਟੀਆਂ ਨੇ ਸ਼ਾਇਦ ਕੁਝ ਇੱਕਾ-ਦੁੱਕਾ ਥਾਂਵਾਂ ‘ਤੇ ਜਿੱਤ ਹਾਸਲ ਕੀਤੀ ਹੋਵੇ, ਪਰ ‘ਆਪ’ ਨੇ ਦੁਆਬਾ, ਮਾਝਾ ਅਤੇ ਮਾਲਵਾ ਸਾਰੇ ਪਾਸੇ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ, ਮਿਆਰੀ ਸਕੂਲੀ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਹੱਕ ਵਿੱਚ ਵੋਟ ਪਾਈ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਦਾ ਪੈਮਾਨਾ ਸਮਾਜ ਦੇ ਹਰ ਵਰਗ ਦੇ ਵਿਆਪਕ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਹਰ ਕਿਸੇ ਨੇ ‘ਆਪ’ ਨੂੰ ਵੋਟ ਦਿੱਤੀ ਹੈ, ਜਿਸ ਕਾਰਨ ਪਾਰਟੀ ਨੇ 90 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ। ਕਾਂਗਰਸ ਅਤੇ ਅਕਾਲੀ ਦਲ ਹਾਰ ਤੋਂ ਬਾਅਦ ਸ਼ਿਕਾਇਤਾਂ ਕਰਨ ਦੀ ਆਪਣੀ ਪੁਰਾਣੀ ਆਦਤ ਨੂੰ ਜਾਰੀ ਰੱਖ ਸਕਦੇ ਹਨ, ਪਰ ਉਨ੍ਹਾਂ ਨੂੰ ਲੋਕਾਂ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ। ਕਈ ਥਾਵਾਂ ‘ਤੇ ਤਾਂ ਉਨ੍ਹਾਂ ਨੂੰ ਚੋਣ ਲੜਨ ਲਈ ਉਮੀਦਵਾਰ ਵੀ ਨਹੀਂ ਮਿਲ ਸਕੇ।”

ਇਨ੍ਹਾਂ ਚੋਣਾਂ ਨੂੰ ਇੱਕ ਵੱਡੇ ਸਿਆਸੀ ਸਫ਼ਰ ਦੀ ਸ਼ੁਰੂਆਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਤੀਜੇ ਸਿਰਫ਼ ਇੱਕ ਸ਼ੁਰੂਆਤ ਹਨ। ‘ਆਪ’ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਹੋਰ ਸੀਟਾਂ ਜਿੱਤਣਾ ਜਾਰੀ ਰੱਖੇਗੀ। ਰੱਬ ਦੀ ਮਿਹਰ ਨਾਲ ਸੁਨੀਲ ਜਾਖੜ ਨੇ ਸਹੀ ਸਮੇਂ ‘ਤੇ ਆਪਣਾ ਅਹੁਦਾ ਛੱਡ ਦਿੱਤਾ। ਦੂਜੇ ਪਾਸੇ ਰਾਜਾ ਵੜਿੰਗ ਨੂੰ ਦਿੱਲੀ ਵਿੱਚ ਆਪਣੀ ਪਾਰਟੀ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਔਖੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।”

ਵੋਟਿੰਗ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਹਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਵੋਟਿੰਗ ਵਾਲੇ ਦਿਨ ਜੋ ਡਰਾਮੇਬਾਜ਼ੀ ਦੇਖਣ ਨੂੰ ਮਿਲੀ, ਉਹ ਬੇਲੋੜੀ ਅਤੇ ਮੰਦਭਾਗੀ ਸੀ। ਅਜਿਹਾ ਰਵੱਈਆ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦਾ।”

ਵੋਟਿੰਗ ਪ੍ਰਣਾਲੀ ‘ਤੇ ਉਠਾਏ ਗਏ ਖ਼ਦਸ਼ਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁਝ ਪਾਰਟੀਆਂ ਜਦੋਂ ਵੀ ਹਾਰਦੀਆਂ ਹਨ ਤਾਂ ਉਹ ਬੈਲਟ ਪੇਪਰਾਂ ਅਤੇ ਈ.ਵੀ.ਐਮ. ਦੋਵਾਂ ‘ਤੇ ਇਤਰਾਜ਼ ਜਤਾਉਂਦੀਆਂ ਹਨ। ਭਾਰਤੀ ਚੋਣ ਕਮਿਸ਼ਨ ਨੂੰ ਈ.ਵੀ.ਐਮਜ਼. ਬਾਰੇ ਫੈਲੀਆਂ ਗਲਤਫ਼ਹਿਮੀਆਂ ਨੂੰ ਦੂਰ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।”

ਇਸ ਵੱਡੇ ਫਤਵੇ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਸਰਕਾਰ ਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ, “ਇਸ ਜਿੱਤ ਨੇ ਸਾਨੂੰ ਨਿਮਰਤਾ ਨਾਲ ਭਰ ਦਿੱਤਾ ਹੈ। ਅਸੀਂ ਪੂਰੀ ਮਿਸ਼ਨਰੀ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ।”

Tags: BREAKING NEWSBreaking news in PunjabiLatest News In PunjabiLatest Punjab news in PunjabiPUNJAB CMPunjab news in Punjabitop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

by Navjot
3 weeks ago
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ     ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 