AAP ਉਮੀਦਵਾਰ ਡਿੰਪੀ ਢਿੱਲੋਂਂ ਨੇ ਵੱਖ ਵੱਖ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ, ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਗਿੱਦੜਬਾਹਾ,12 ਨਵੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ।
ਮੰਗਲਵਾਰ ਨੇ ਉਨ੍ਹਾਂ ਨੇ ਪਿੰਡ ਸੁਖਨਾ ਅਬਲੂ, ਰੁਖਾਲਾ, ਸ਼ੇਖ, ਕਰਾਈ ਵਾਲਾ, ਮਨੀਆ ਵਾਲਾ, ਭਲਾਈਆਣਾ, ਦੋਦਾ ਅਤੇ ਗਿੱਦੜਬਾਹਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਅਤੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਆਪ ਸਰਕਾਰ ਲੋਕਾਂ ਦੀਆਂ ਸੁੱਖ ਸਹੂਲਤਾਂ ਨੂੰ ਮੁੱਖ ਰੱਖ ਕੇ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕ ਆਮ ‘ਆਪ’ ਸਰਕਾਰ ਤੋਂ ਬਹੁਤ ਖੁਸ਼ ਹਨ।
ਇਸ ਮੌਕੇ ਉਹਨਾਂ ਨਾਲ ਜਸਵੰਤ ਸਿੰਘ ਸੰਧੂ, ਵਰਿੰਦਰ ਸਿੰਘ ਢੋਸੀਵਾਲ ਸੂਬਾ ਸੰਯੁਕਤ ਸਕੱਤਰ, ਸਰਪੰਚ ਲਵਲੀ ਬਰਾੜ, ਜਗਸੀਰ ਸਿੰਘ ਸੋਥਾ, ਬੇਅੰਤ ਸਿੰਘ, ਜਗਦੇਵ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਆਪ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।