• Latest
  • Trending
AAP ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

AAP ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

4 hours ago
ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

5 hours ago
Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

5 hours ago
ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

7 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

7 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

8 hours ago
ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

8 hours ago
ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

8 hours ago
ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

8 hours ago
Hindi News
English News
Saturday, October 31, 2026
No Result
View All Result
18 °c
Chandigarh
23 ° Sat
23 ° Sun
23 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

'ਆਪ' ਦੇ ਬੁਲਾਰੇ ਨੀਲ ਗਰਗ ਨੇ ਚੋਣ ਕਮਿਸ਼ਨ ਤੋਂ ਵੜਿੰਗ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

November 12, 2024
in ਖਬਰਾਂ, ਪੰਜਾਬ
AAP ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

AAP ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਚੋਣ ਕਮਿਸ਼ਨ ਤੋਂ ਵੜਿੰਗ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਰਾਜਾ ਵੜਿੰਗ ਦਾ ਇਹ ਬਿਆਨ ਕਾਂਗਰਸ ਪਾਰਟੀ ਦੀ ਜਮਹੂਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਦੀ ਘਾਟ ਨੂੰ ਉਜਾਗਰ ਕਰਦਾ ਹੈ: ਨੀਲ ਗਰਗ

ਗਰਗ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਅਜਿਹੀ ਰਾਜਨੀਤੀ ਨੂੰ ਨਕਾਰਨ ਅਤੇ ਰੁਜ਼ਗਾਰ, ਸਿੱਖਿਆ ਅਤੇ ਬਿਹਤਰ ਸਿਹਤ ਸਹੂਲਤਾਂ ਲਈ ‘ਆਪ’ ਦਾ ਸਾਥ ਦੇਣ ਦੀ ਅਪੀਲ ਕੀਤੀ

ਇਹ ਜਨਤਾ ਦਾ ਹੀ ਪੈਸਾ ਹੈ, ਜਿਸ ਨੂੰ ਸੱਤਾ ਵਿਚ ਰਹਿੰਦਿਆਂ ਉਨ੍ਹਾਂ ਨੇ ਲੁੱਟਿਆ, ਹੁਣ ਵੋਟਾਂ ਖ਼ਰੀਦਣ ਲਈ ਵਰਤ ਰਹੇ ਹਨ: ਪਵਨ ਕੁਮਾਰ ਟੀਨੂੰ

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੋਟ ਦੇ ਬਦਲੇ ਪੈਸੇ ਲੈਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਹ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਬਦਲੇ ਹੈਰਾਨ ਕਰਨ ਵਾਲੇ ਵਾਅਦੇ ਕਰ ਰਹੇ ਹਨ। ਵੀਡੀਓ ਵਿੱਚ ਵੜਿੰਗ ਗਿੱਦੜਬਾਹਾ ਹਲਕੇ ਦੇ ਵੋਟਰਾਂ ਨੂੰ 50,000 ਰੁਪਏ ਨਕਦ ਦੀ ਪੇਸ਼ਕਸ਼ ਕਰਦੇ ਹੋਏ, ਉਨ੍ਹਾਂ ਦੇ ਫ਼ੈਸਲੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਵੋਟਾਂ ਦੀ ਖ਼ਰੀਦੋ-ਫ਼ਰੋਖ਼ਤ ਦੀ ਇਹ ਕੋਝੀ ਹਰਕਤ ਨਾ ਸਿਰਫ਼਼ ਚੋਣ ਜ਼ਾਬਤੇ ਦੀ ਉਲੰਘਣਾ ਹੈ, ਸਗੋਂ ਲੋਕਤੰਤਰ ਦੀਆਂ ਮੂਲ ਕਦਰਾਂ-ਕੀਮਤਾਂ ‘ਤੇ ਵੀ ਸਿੱਧਾ ਹਮਲਾ ਹੈ।

ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਰਾਜਾ ਵੜਿੰਗ ਦੀਆਂ ਕਾਰਵਾਈਆਂ ਉਹ ਸਭ ਕੁਝ ਦਰਸਾਉਂਦੀਆਂ ਹਨ ਜੋ ਰਵਾਇਤੀ ਸਿਆਸੀ ਪ੍ਰਣਾਲੀ ਲਈ ਖ਼ਤਰਾ ਹੈ। ਵੋਟਰਾਂ ਨੂੰ ਪੈਸੇ ਦੀ ਪੇਸ਼ਕਸ਼ ਕਰਕੇ, ਉਹ ਉਨ੍ਹਾਂ ਦੀ ਵਫ਼ਾਦਾਰੀ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ ਦੇ ਬੁਨਿਆਦੀ ਸਿਧਾਂਤਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।  ਅਜਿਹਾ ਵਿਵਹਾਰ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਹੈ ਅਤੇ ਅਸੀਂ ਚੋਣ ਕਮਿਸ਼ਨ ਤੋਂ ਰਾਜਾ ਵੜਿੰਗ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਇਹ ਘਟਨਾ ਕਾਂਗਰਸ ਪਾਰਟੀ ਦੇ ਲੋਕਤੰਤਰ ਵਿੱਚ ਘੱਟ ਵਿਸ਼ਵਾਸ ਨੂੰ ਵੀ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵਰਗੇ ਸਿਆਸਤਦਾਨ ਸਾਲਾਂ ਤੋਂ ਵੋਟਰਾਂ ਨੂੰ ਨੌਕਰੀਆਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਰਗੇ ਮੁੱਦਿਆਂ ਨੂੰ ਪੂਰਾ ਕਰਨ ਦੀ ਬਜਾਏ ਪੈਸੇ ਦਾ ਲਾਲਚ ਦੇ ਕੇ ਗੁੰਮਰਾਹ ਕਰ ਰਹੇ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਸਿਆਸਤਦਾਨ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਹ ਸਿਰਫ ਆਪਣੇ ਫ਼ਾਇਦੇ ਲਈ ਵੋਟਰਾਂ ਦਾ ਸ਼ੋਸ਼ਣ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਿਹਤਰ ਦੇ ਹੱਕਦਾਰ ਹਨ।  ਹੁਣ ਲੋਕਾਂ ਨੂੰ ਅਜਿਹੇ ਆਗੂਆਂ ਦੀ ਲੋੜ ਹੈ ਜੋ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਅਤੇ ਉਨ੍ਹਾਂ ਦੀਆਂ ਵੋਟਾਂ ਲੈਣ ਲਈ ਘਟੀਆ ਹੱਥਕੰਡੇ ਨਾ ਅਪਣਾਉਣ। ਉਨ੍ਹਾਂ ਕਿਹਾ ਕਿ ਜੇਕਰ ਰਾਜਾ ਵੜਿੰਗ ਨੂੰ ਸੱਚਮੁੱਚ ਲੋਕਾਂ ਦੀ ਪ੍ਰਵਾਹ ਹੈ ਤਾਂ ਉਨ੍ਹਾਂ ਨੂੰ ਆਮ ਲੋਕਾਂ ਦੇ ਅਸਲ ਮੁੱਦਿਆਂ ਜਿਵੇਂ ਬੇਰੁਜ਼ਗਾਰੀ, ਸਿਹਤ ਸੇਵਾਵਾਂ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਆਦਿ ਨੂੰ ਹੱਲ ਕਰਨਾ ਚਾਹੀਦਾ ਹੈ।

ਗਰਗ ਨੇ ਵੋਟਰਾਂ ਨੂੰ ਅਜਿਹੀਆਂ ਵੰਡ ਪਾਉਣ ਵਾਲੀਆਂ ਅਤੇ ਭ੍ਰਿਸ਼ਟ ਪ੍ਰਥਾਵਾਂ ਨੂੰ ਨਕਾਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਜ਼ਮੀਰ ਨਾਲ ਵੋਟ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੋ ਪੈਸੇ ਪੇਸ਼ ਕੀਤੇ ਜਾ ਰਹੇ ਹਨ, ਉਹ ਤੁਹਾਡੇ ਆਪਣੇ ਪੈਸੇ ਹਨ, ਜੋ ਤੁਹਾਡੇ ਵੱਲੋਂ ਅਦਾ ਕੀਤੇ ਟੈਕਸਾਂ ਵਿੱਚੋਂ ਚੋਰੀ ਕੀਤੇ ਗਏ ਹਨ। ਹੁਣ ਇਸ ਨੂੰ ਸਿਆਸੀ ਲਾਹੇ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਜਿਹੀਆਂ ਕੋਝੀਆਂ ਚਾਲਾਂ ਤੋਂ ਉੱਪਰ ਉੱਠ ਕੇ ਅਜਿਹੀ ਪਾਰਟੀ ਨੂੰ ਵੋਟ ਪਾਈਏ ਜੋ ਸੱਚਮੁੱਚ ਲੋਕਾਂ ਦੀ ਸ਼ਕਤੀ ਵਿੱਚ ਵਿਸ਼ਵਾਸ ਰੱਖਦੀ ਹੋਵੇ।

ਇਹ ਜਨਤਾ ਦਾ ਹੀ ਪੈਸਾ ਹੈ ਜੋ ਸੱਤਾ ਵਿਚ ਰਹਿੰਦਿਆਂ ਉਨ੍ਹਾਂ ਨੇ ਲੁੱਟਿਆ, ਹੁਣ ਵੋਟਾਂ ਖ਼ਰੀਦਣ ਲਈ ਵਰਤ ਰਹੇ ਹਨ: ਪਵਨ ਕੁਮਾਰ ਟੀਨੂੰ

ਆਮ ਆਦਮੀ ਪਾਰਟੀ ਦੇ ਆਗੂ ਅਤੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਵੀ ਰਾਜਾ ਵੜਿੰਗ ਦੀ ਸਖ਼ਤ ਨਿਖੇਧੀ ਕਰਦਿਆਂ ਅਜਿਹੀਆਂ ਕੋਝੀਆਂ ਚਾਲਾਂ ਦੀ ਅਨੈਤਿਕਤਾ ਨੂੰ ਉਜਾਗਰ ਕੀਤਾ। ਟੀਨੂੰ ਨੇ ਕਿਹਾ ਕਿ ਇਹ ਲੋਕਾਂ ਦਾ ਹੀ ਪੈਸਾ ਹੈ ਜਿਸ ਨੂੰ ਇਨ੍ਹਾਂ ਸਿਆਸਤਦਾਨਾਂ ਨੇ ਸੱਤਾ ‘ਚ ਰਹਿੰਦਿਆਂ ਲੁੱਟਿਆ ਅਤੇ ਹੁਣ ਉਹ ਇਸ ਦੀ ਵਰਤੋਂ ਵੋਟਾਂ ਖ਼ਰੀਦਣ ਲਈ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪ੍ਰਥਾਵਾਂ ਸਿਆਸੀ ਪ੍ਰਕਿਰਿਆ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੀ ਹਨ ਅਤੇ ਭ੍ਰਿਸ਼ਟਾਚਾਰ ਨੂੰ ਅੱਗੇ ਵਧਾਉਂਦੀਆਂ ਹਨ।  ਇਹ ਕਾਂਗਰਸ ਦੀ ਸੱਤਾ ਵਿੱਚ ਆਪਣੀ ਪਕੜ ਬਣਾਈ ਰੱਖਣ ਦੀ ਕੋਝੀ ਕੋਸ਼ਿਸ਼ ਹੈ ਪਰ ਪੰਜਾਬ ਦੇ ਲੋਕ ਹੁਣ ਅਜਿਹੀਆਂ ਚਾਲਾਂ ‘ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਫ਼ਰਜ਼ੀ ਪੇਸ਼ਕਸ਼ਾਂ ਨੂੰ ਰੱਦ ਕਰਨ ਅਤੇ ਅਜਿਹੀ ਪਾਰਟੀ ਦਾ ਸਮਰਥਨ ਕਰਨ ਜੋ ਅਸਲ ਵਿੱਚ ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਲਈ ਕੰਮ ਕਰ ਰਹੀ ਹੈ।

Tags: aapAAP PunjabBreaking news in PunjabiLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 30, 2026
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

by Navjot
October 30, 2026
0

    ਜਲੰਧਰ , 30 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤਾਂ ਦੀ ਹੈਟ੍ਰਿਕ...

ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
October 30, 2026
0

  ਮੁੰਬਈ, 30 ਅਕਤੂਬਰ (ਵਿਸ਼ਵ ਵਾਰਤਾ) ਸ਼ਰਧਾ ਕਪੂਰ ਦੀ ਅਦਾਕਾਰੀ ਵਾਲੀ ਆਉਣ ਵਾਲੀ ਫਿਲਮ ‘Eetha’ ਦਾ ਟ੍ਰੇਲਰ ਸ਼ੁੱਕਰਵਾਰ ਨੂੰ ਜਾਰੀ...

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

by Navjot
October 30, 2026
0

  ਅਸਤਾਨਾ (ਕਜ਼ਾਕਿਸਤਾਨ), 30 ਅਕਤੂਬਰ (ਵਿਸ਼ਵ ਵਾਰਤਾ) - ਮਨੀਸ਼ਾ ਭਾਨਵਾਲਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸਨੇ ਸ਼ੁੱਕਰਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 30, 2026
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
4 weeks ago
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 