AAP ਦਿੱਲੀ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵੱਡੀ ਜਾਣਕਾਰੀ
ਦਿੱਲੀ ‘ਚ ‘ਆਪ’ ਆਪਣੇ ਦਮ ‘ਤੇ ਲੜੇਗੀ ਵਿਧਾਨ ਸਭਾ ਚੋਣਾਂ
ਨਵੀ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ (AAP) ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ। ਦਿੱਲੀ ਚੋਣਾਂ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਦੇ ਗਠਜੋੜ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਸਨ ਕਿ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜ ਸਕਦੀਆਂ ਹਨ ਅਤੇ ਇਸ ਲਈ ਗੱਲਬਾਤ ਵੀ ਅੰਤਿਮ ਪੜਾਅ ‘ਤੇ ਹੈ। ਪਰ ਅੱਜ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਇਨ੍ਹਾਂ ਸਾਰੀਆਂ ਕਿਆਸਰਾਈਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ, “ਆਮ ਆਦਮੀ ਪਾਰਟੀ ਦਿੱਲੀ ‘ਚ ਇਹ ਚੋਣ ਆਪਣੇ ਦਮ ‘ਤੇ ਲੜੇਗੀ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/