ਜਲੰਧਰ 17ਜੂਨ (ਵਿਸ਼ਵ ਵਾਰਤਾ) ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦੇ ਤੌਰ ਤੇ ਮਹਿੰਦਰ ਭਗਤ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ । ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਐਕਸ ਹੈਂਡਲ ਤੇ ਪੋਸਟ ਪਾ ਕੇ ਇਹ ਖਬਰ ਸਾਂਝੀ ਕੀਤੀ ਹੈ। ਅਜੇ ਤੱਕ ਕਿਸੇ ਹੋਰ ਸਿਆਸੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਜਲੰਧਰ ਪੱਛਮੀ ਜਿਮਨੀ ਚੋਣ ਦੇ ਲਈ ਨਹੀਂ ਕੀਤਾ ਹੈ। ਜਲੰਧਰ ਪੱਛਮੀ (Jalandhar West)ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ ,ਅਤੇ ਸਪੀਕਰ ਵੱਲੋਂ ਉਹਨਾਂ ਦਾ ਇਸਤੀਫਾ ਮਨਜ਼ੂਰ ਕਰਨ ਤੋਂ ਬਾਅਦ ਜਲੰਧਰ ਪੱਛਮੀ ਦੇ ਲਈ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕੀਤਾ ਗਿਆ ਹੈ।
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ...