Amritsar ਨਗਰ ਨਿਗਮ ਵਿੱਚ ‘AAP’ ਨੂੰ ਮਿਲੀ ਵੱਡੀ ਮਜ਼ਬੂਤੀ, ਦੋ ਆਜ਼ਾਦ ਕੌਂਸਲਰ Aam Aadmi Party ਵਿੱਚ ਹੋਏ ਸ਼ਾਮਲ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੌਂਸਲਰਾਂ ਦਾ ‘AAP’ ਵਿੱਚ ਕੀਤਾ ਸਵਾਗਤ, ਉਨ੍ਹਾਂ ਨੂੰ ਬਣਦਾ ਸਤਿਕਾਰ ਦੇਣ ਦਾ ਕੀਤਾ ਵਾਅਦਾ
ਅੰਮ੍ਰਿਤਸਰ, 14 ਜਨਵਰੀ (ਵਿਸ਼ਵ ਵਾਰਤਾ):- ਅੰਮ੍ਰਿਤਸਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜਬੂਤ ਹੋ ਰਹੀ ਹੈ।ਮੰਗਲਵਾਰ ਨੂੰ ਦੋ ਆਜ਼ਾਦ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋਏ। ਅੰਮ੍ਰਿਤਸਰ ਵਿੱਚ ਹੋਏ ਇੱਕ ਸਮਾਰੋਹ ਵਿੱਚ ਕੌਂਸਲਰ ਅਨੀਤਾ ਰਾਣੀ (ਵਾਰਡ ਨੰਬਰ 67) ਅਤੇ ਕੌਂਸਲਰ ਊਸ਼ਾ ਰਾਣੀ (ਵਾਰਡ ਨੰਬਰ 63) ਅਧਿਕਾਰਤ ਤੌਰ ‘ਤੇ ‘ਆਪ’ ਪਰਿਵਾਰ ਦਾ ਹਿੱਸਾ ਬਣ ਗਈਆਂ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੰਤਰੀ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਦੋਵਾਂ ਕੌਂਸਲਰਾਂ ਨੂੰ ਪਾਰਟੀ ਅੰਦਰ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ, “ਆਮ ਆਦਮੀ ਪਾਰਟੀ ਸਾਫ਼-ਸੁਥਰਾ ਅਤੇ ਲੋਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾ ਕੇ ਪੰਜਾਬ ਨੂੰ ਬਦਲਣ ਲਈ ਵਚਨਬੱਧ ਹੈ। ਅਨੀਤਾ ਰਾਣੀ ਅਤੇ ਊਸ਼ਾ ਰਾਣੀ ਵਰਗੇ ਸਮਰਪਿਤ ਜਨਤਕ ਨੁਮਾਇੰਦਿਆਂ ਦਾ ਸ਼ਾਮਲ ਹੋਣਾ ਲੋਕਾਂ ਦੀ ਬਿਹਤਰ ਸੇਵਾ ਕਰਨ ਦੇ ਸਾਡੇ ਇਰਾਦੇ ਨੂੰ ਮਜ਼ਬੂਤ ਕਰਦਾ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ‘ਆਪ’ ਦੇ ਜ਼ਮੀਨੀ ਪੱਧਰ ‘ਤੇ ਅਸਲ ਤਬਦੀਲੀ ਲਿਆਉਣ ਦੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ