• Latest
  • Trending
AAP ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

AAP ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 months ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

32 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

1 hour ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

2 hours ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

2 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

3 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

3 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

4 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

4 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

5 hours ago
Hindi News
English News
Sunday, September 27, 2026
No Result
View All Result
29 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 7, 2026
in ਖਬਰਾਂ, ਪੰਜਾਬ

ਖੇਮਕਰਨ, 7 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ ‘ਤੇ ਵੀ ਚਾਨਣਾ ਪਾਇਆ।

ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ ‘ਆਪ’ ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹਾਂ ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਉਦਯੋਗਿਕ ਨੀਤੀ ਸਰਹੱਦੀ ਖੇਤਰਾਂ ਵਿੱਚ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉਦਯੋਗਪਤੀਆਂ ਨੂੰ ਪ੍ਰੋਤਸਾਹਨ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਧਿਆਨ ਦੇਣ ਯੋਗ ਨੌਂ ਤਰਜੀਹੀ ਸੈਕਟਰਾਂ ਅਤੇ ਸਰਹੱਦਾਂ ਤੇ ਕੰਢੀ ਖੇਤਰਾਂ ਨੂੰ 25 ਫੀਸਦ ਵਾਧੂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੂਗੋਲਿਕ ਨਜ਼ਰੀਏ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਜੋਖਮਾਂ ਕਾਰਨ ਇਤਿਹਾਸਕ ਤੌਰ ‘ਤੇ ਘੱਟ ਨਿਵੇਸ਼ ਹੋਇਆ ਹੈ।

ਰੋਜ਼ਗਾਰ ਪੈਦਾ ਕਰਨ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਨਸ਼ਿਆਂ ਦੀ ਥਾਂ ਟਿਫਿਨ ਦੇਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।

ਸਿੰਚਾਈ ਸੁਧਾਰਾਂ ਲਈ ਚੁੱਕੇ ਕਦਮਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਲਈ ਸਿਰਫ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਅੱਜ ਇਹ ਅੰਕੜਾ 68 ਫੀਸਦ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ 6,900 ਕਿਲੋਮੀਟਰ ਨਹਿਰਾਂ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ‘ਤੇ ਵਸਦੇ ਹਰ ਕਿਸਾਨ ਤੱਕ ਪਹੁੰਚੇ।

ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਨਹਿਰੀ ਪਾਣੀ ਪਹਿਲੀ ਵਾਰ 1,365 ਪਿੰਡਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਨੂੰ ਬਿਹਤਰ ਬਣਾਉਣ ਲਈ 16,209 ਕਰੋੜ ਰੁਪਏ ਦੀ ਲਾਗਤ ਨਾਲ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।

ਸਿੱਖਿਆ ਖੇਤਰ ‘ਚ ਹੋਈ ਪ੍ਰਗਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਦੇ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਹਿਲਾਂ ਹੀ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।

ਪੰਜਾਬ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਦੋਂ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਆਧਾਰ ‘ਤੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ।

ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ , ਜੋ ਆਪਸੀ ਫੁੱਟ ਅਤੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਜਲਦ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਵੇਗਾ। ਕਾਂਗਰਸ ਦੇ ਆਗੂ ਸੱਤਾ ਵਿੱਚ ਵਾਪਸੀ ਦਾ ਸੁਪਨਾ ਤਾਂ ਦੇਖ ਰਹੇ ਹਨ ਪਰ ਉਨ੍ਹਾਂ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਇੱਕਜੁੱਟਤਾ। ਉਹ ਭੁੱਲ ਜਾਂਦੇ ਹਨ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 60 ਸੀਟਾਂ ਦੀ ਲੋੜ ਹੈ, ਜੋ ਕਿ ਉਨ੍ਹਾਂ ਲਈ ਦੂਰ ਦਾ ਖੁਆਬ ਹੈ। ਇਥੋਂ ਤੱਕ ਕਿ ਉਨ੍ਹਾਂ ਦੇ ਆਗੂ ਤਾਂ ਮੁੱਢਲਾ ਗਣਿਤ ਵੀ ਨਹੀਂ ਜਾਣਦੇ।’

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ਕਿ ਅਕਾਲੀ ਆਗੂਆਂ ਕੋਲ ਆਮ ਆਦਮੀ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦੇ ਰੋਡਮੈਪ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਆਪਣੇ ਰਾਜ ਦੌਰਾਨ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਵਾਰ-ਵਾਰ ਧਰਮ ਨੂੰ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀ ਕੀਤਾ, ਪਰ ਪੰਜਾਬ ਦੇ ਲੋਕ ਹੁਣ ਮੁੜ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਮਕਰਨ ਹਲਕੇ ਵਿੱਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ’ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਪੰਜ ਸਾਲਾਂ ਦੌਰਾਨ 9 ਕਰੋੜ 38 ਲੱਖ ਰੁਪਏ ਇਨ੍ਹਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਮਕਰਨ ਹਲਕੇ ਵਿੱਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹੋਰ 249 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ।
‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: aapBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

by Ranjit Singh
September 27, 2026
0

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ ਫਗਵਾੜਾ, 27 ਸਤੰਬਰ (ਵਿਸ਼ਵ ਵਾਰਤਾ):...

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Most Popular

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

by Ranjit Singh
2 weeks ago
0

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 