• Latest
  • Trending
ਕੈਬਨਿਟ ਵਿੱਚ ਪਹਿਲੀ ਵਾਰ 6 ਅਨੁਸੂਚਿਤ ਜਾਤੀ ਮੰਤਰੀਆਂ ਨਾਲ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸ.ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਨਾਲ ‘AAP’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

11 months ago
Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

5 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Holi 2026 :  ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

8 hours ago
CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

9 hours ago
Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

10 hours ago
Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

10 hours ago
TOP 10 News:  ਅੱਜ ਦੀਆਂ ਵੱਡੀਆਂ ਖ਼ਬਰਾਂ

TOP 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 hours ago
Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

11 hours ago
Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon

Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon

11 hours ago
PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

12 hours ago
‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

12 hours ago
Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

13 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਕੈਬਨਿਟ ਵਿੱਚ ਪਹਿਲੀ ਵਾਰ 6 ਅਨੁਸੂਚਿਤ ਜਾਤੀ ਮੰਤਰੀਆਂ ਨਾਲ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸ.ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਨਾਲ ‘AAP’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਡਾ. ਬੀ.ਆਰ. ਅੰਬੇਡਕਰ ਦੁਆਰਾ ਦਿੱਤੀ ਗਈ ਵਿਭਿੰਨਤਾ ਵਿੱਚ ਏਕਤਾ ਦੀ ਧਾਰਨਾ ਅੱਜ ਵੀ ਬਰਕਰਾਰ

April 14, 2025
in ਖਬਰਾਂ, ਪੰਜਾਬ
ਕੈਬਨਿਟ ਵਿੱਚ ਪਹਿਲੀ ਵਾਰ 6 ਅਨੁਸੂਚਿਤ ਜਾਤੀ ਮੰਤਰੀਆਂ ਨਾਲ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸ.ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਨਾਲ ‘AAP’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਕੈਬਨਿਟ ਵਿੱਚ ਪਹਿਲੀ ਵਾਰ 6 ਅਨੁਸੂਚਿਤ ਜਾਤੀ ਮੰਤਰੀਆਂ ਨਾਲ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸ.ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਨਾਲ ‘AAP’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

  • ਡਾ. ਬੀ.ਆਰ. ਅੰਬੇਡਕਰ ਦੁਆਰਾ ਦਿੱਤੀ ਗਈ ਵਿਭਿੰਨਤਾ ਵਿੱਚ ਏਕਤਾ ਦੀ ਧਾਰਨਾ ਅੱਜ ਵੀ ਬਰਕਰਾਰ
  • 134ਵੀਂ ਜਯੰਤੀ ‘ਤੇ ਆਰ.ਬੀ.ਯੂ. ਖਰੜ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
  • ਭਾਰਤੀ ਸੰਵਿਧਾਨ ਅਜੇ ਵੀ ਦਮਨ ਵਿਰੁੱਧ ਇਨਸਾਫ਼ ਪ੍ਰਾਪਤ ਕਰਨ ਦੀ ਇੱਕ ਆਖਰੀ ਉਮੀਦ ਵਜੋਂ ਮਜ਼ਬੂਤ ਸੁਰੱਖਿਆ ਕਵਚ
  • ਪਵਿੱਤਰ ਸੰਵਿਧਾਨ ਵਿੱਚ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਉਪਬੰਧਾਂ ਲਈ ਡਾ. ਅੰਬੇਡਕਰ ਨੂੰ ਮਸੀਹਾ ਕਰਾਰ ਦਿੱਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਕੈਬਨਿਟ ਵਿੱਚ ਪਹਿਲੀ ਵਾਰ 6 ਐਸ.ਸੀ. ਮੰਤਰੀਆਂ ਦੀ ਸ਼ਮੂਲੀਅਤ, ਏ.ਜੀ. (ਐਡਵੋਕੇਟ ਜਨਰਲ) ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਅਤੇ ਐਸ.ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਦੇ ਨਾਲ, ‘AAP’ ਸਰਕਾਰ ਪੰਜਾਬ ਵਿੱਚ ਬਾਬਾ ਸਾਹਿਬ, ਡਾ. ਬੀ. ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।

     ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ (ਆਰ.ਬੀ.ਯੂ.) ਖਰੜ ਵਿਖੇ ਆਯੋਜਿਤ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ‘ਤੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਸਦ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਦੇ ਨਾਲ, ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ, ਉਨ੍ਹਾਂ ਨੇ ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ “ਭਾਰਤ ਦੇ ਸੰਵਿਧਾਨ ਦੇ ਪਿਤਾ” ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ।

ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਦੱਸਦੇ ਹੋਏ, ਮੰਤਰੀ ਬੈਂਸ ਨੇ ਕਿਹਾ ਕਿ ਇਹ ਸਮਾਜ ਦੇ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਲਈ ਨਿਆਂ ਦੀ ਆਖਰੀ ਉਮੀਦ ਹੈ। “ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਅਗਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ।

ਸਿੱਖਿਆ ਮੰਤਰੀ ਬੈਂਸ ਨੇ ਸੰਵਿਧਾਨ ਦੀ ਪਵਿੱਤਰ ਕਿਤਾਬ ਵਿੱਚ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ ਦਾ ਕਾਨੂੰਨੀ ਉਪਬੰਧ ਕਰਨ ਕਰਕੇ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਤੁਰ ਰਹੀ ਹੈ।

ਉਨ੍ਹਾਂ ਕਿਹਾ ਕਿ ਸ. ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਭਰ ਵਿੱਚ ਪਹਿਲੀ ਸਰਕਾਰ ਹੈ ਜਿਸਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਨੂੰ ਪ੍ਰੇਰਕਾਂ ਅਤੇ ਆਦਰਸ਼ ਵਜੋਂ ਲਗਾਇਆ ਹੈ।

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ, ਸ. ਮਾਲਵਿੰਦਰ ਸਿੰਘ ਕੰਗ ਨੇ ਡਾ. ਭੀਮ ਰਾਓ ਰਾਮਜੀ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਆਪਣੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਉਨ੍ਹਾਂ (ਡਾ. ਬੀ. ਆਰ. ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ, ਵਿਦਿਆਰਥਣਾਂ ਅਮਨਪ੍ਰੀਤ ਕੌਰ (ਆਰ.ਬੀ.ਯੂ. ਤੋਂ ਬੀ.ਡੀ.ਐਸ. ਕਰ ਰਹੀ) ਅਤੇ ਰਜਨੀ (ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਤੋਂ ਮਾਡਰਨ ਆਫਿਸ ਪ੍ਰੈਕਟਿਸ ਵਿੱਚ ਡਿਪਲੋਮਾ) ਨੇ ਆਪਣੇ ਤਜਰਬੇ ਸਾਂਝੇ ਕੀਤੇ ਕਿ ਕਿਵੇਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਕੀਤੀ ਹੈ। ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਤੋਂ ਡਾ. ਰਵਿੰਦਰ ਕੁਮਾਰ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਤੋਂ ਡਾ. ਰਮਨਦੀਪ ਕੌਰ ਨੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਸਫਲਤਾ ਦੀਆਂ ਕਹਾਣੀਆਂ ਸੁਣਾਈਆਂ।

ਸਿੱਖਿਆ ਮੰਤਰੀ ਨੇ ਇਸ ਮੌਕੇ ਸੱਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਪੰਜ ਲਾਭਪਾਤਰੀਆਂ ਨੂੰ ਅਸ਼ੀਰਵਾਦ (ਸ਼ਗਨ) ਸਕੀਮ ਦੇ ਪ੍ਰਵਾਨਗੀ ਪੱਤਰ ਵੀ ਸੌਂਪੇ। ਜ਼ਿਕਰਯੋਗ ਹੈ ਕਿ ਇਸ ਸਾਲ ਜ਼ਿਲ੍ਹੇ ਵਿੱਚ 7461 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਮਨਜ਼ੂਰੀ ਅਤੇ 790 ਪਰਿਵਾਰਾਂ ਨੂੰ 4.29 ਕਰੋੜ ਰੁਪਏ ਦੀ ਅਸ਼ੀਰਵਾਦ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਰਿਆਤ ਅਤੇ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ, ਪ੍ਰਭਜੋਤ ਕੌਰ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ, ਪਰਮਿੰਦਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਰੁਜ਼ਗਾਰ ਅਧਿਕਾਰੀ ਅਸ਼ੀਸ਼ ਕਥੂਰੀਆ ਸ਼ਾਮਲ ਸਨ ਜਦੋਂ ਕਿ ਪ੍ਰੋਫੈਸਰ ਸਿਮਰ ਸ਼ੇਰਗਿੱਲ ਨੇ ਆਰ ਬੀ ਯੂ ਵੱਲੋਂ ਧੰਨਵਾਦ ਕੀਤਾ।

Tags: BREAKING NEWSBreaking news in PunjabiHarjot Singh BainsLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Holi 2026 :  ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

by Jaspreet Kaur
March 3, 2026
0

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ - 1150 ਪੁਲਿਸ ਮੁਲਾਜ਼ਮ ਤਾਇਨਾਤ ਚੰਡੀਗੜ੍ਹ,...

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

by Wishavwarta
March 3, 2026
0

ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ...

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

by Jaspreet Kaur
March 3, 2026
0

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ 'ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

by Ankit
March 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 04-03-2026 |...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 