• Latest
  • Trending
‘AAP’ ਸਰਕਾਰ ਨੇ PUNJAB ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

‘AAP’ ਸਰਕਾਰ ਨੇ PUNJAB ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

3 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

3 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

3 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

4 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

4 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

4 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

4 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

4 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

4 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

4 hours ago
Hindi News
English News
Friday, July 10, 2026
No Result
View All Result
25 °c
Chandigarh
27 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਸਰਕਾਰ ਨੇ PUNJAB ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆਕਲਪ

March 15, 2025
in ਖਬਰਾਂ, ਪੰਜਾਬ

ਪ੍ਰੋਜੈਕਟ ਤਹਿਤ ਸੜਕਾਂ ਨੂੰ ਮੁੜ ਡਿਜ਼ਾਇਨ ਕਰਨ, ਪਹੁੰਚਯੋਗ ਫੁੱਟਪਾਥਾਂ ਦਾ ਨਿਰਮਾਣ ਕਰਨ, ਅਤੇ ਰੁਕਾਵਟ ਰਹਿਤ ਆਵਾਜਾਈ ਲਈ ਬਿਜਲੀ ਦੇ ਖੰਬੇ, ਸੀਵਰੇਜ ਆਦਿ ਸੇਵਾਵਾਂ ਨੂੰ ਲੋੜ ਅਨੁਸਾਰ ਬਦਲਿਆ ਜਾਵੇਗਾ

ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪ੍ਰੋਜੈਕਟ ਨੂੰ ਤਿੰਨ ਪੜਾਵਾਂ ਡਿਜ਼ਾਈਨ, ਨਿਰਮਾਣ ਅਤੇ ਰੱਖ-ਰਖਾਅ ਵਿੱਚ ਲਾਗੂ ਕੀਤਾ ਜਾਵੇਗਾ

ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰ ਦੇ ਬਰਾਬਰ ਲਿਆਉਣ ‘ਤੇ ਕੇਂਦਰਤ ‘ਆਪ’ ਸਰਕਾਰ ਦੀ ਇਹ ਪਹਿਲਕਦਮੀ: ਹਰਪਾਲ ਸਿੰਘ ਚੀਮਾ

ਕਿਹਾ, ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸੂਬਾ ਸਰਕਾਰਾਂ ਵਿੱਚ ਦੂਰਅੰਦੇਸ਼ੀ ਅਤੇ ਸਿਆਸੀ ਇਰਾਦੇ ਦੀ ਘਾਟ ਕਾਰਨ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਆਈ ਰੁਕਾਵਟ

ਚੰਡੀਗੜ੍ਹ, 15 ਮਾਰਚ (ਵਿਸ਼ਵ ਵਾਰਤਾ):- PUNJAB ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ‘ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਚਾਰ ਮੁੱਖ ਗਤੀਵਿਧੀਆਂ ਦੀ ਰੂਪਰੇਖਾ ਉਲੀਕੀ ਗਈ ਹੈ ਜੋ ਸ਼ਹਿਰ ਦੀਆਂ ਸੜਕਾਂ ਦੀ ਦਿੱਖ ਨੂੰ ਮੁੜ ਪਰਿਭਾਸ਼ਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਟਰੈਫਿਕ ਦੀਆਂ ਰੁਕਾਵਟਾਂ ਨੂੰ ਦੂਰ ਕਰਨ, ਸੜਕ ਦੀ ਇਕਸਾਰ ਚੌੜਾਈ ਨੂੰ ਯਕੀਨੀ ਬਣਾਉਣ ਅਤੇ ਵਾਰ-ਵਾਰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਡਰੇਨੇਜ ਸਿਸਟਮ ਨੂੰ ਦਰੁਸਤ ਕਰਦਿਆਂ ਸੜਕਾਂ ਨੂੰ ਵਿਆਪਕ ਰੂਪ ਨਾਲ ਡਿਜ਼ਾਇਨ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ ਲੈਂਡਸਕੇਪਿੰਗ ਰਾਹੀਂ ਆਕਰਸ਼ਕ ਫੁੱਟਪਾਥਾਂ ਦਾ ਨਿਰਮਾਣ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ, ਬੱਸ ਸਟੈਂਡਾਂ ਅਤੇ ਵਾਟਰ ਸਪਲਾਈ ਲਾਈਨਾਂ ਵਰਗੀਆਂ ਸੇਵਾਵਾਂ ਨੂੰ ਆਵਾਜਾਈ ਅਤੇ ਕਾਰਜਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਦੁਬਾਰਾ ਬਣਾਇਆ ਜਾਵੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਜਵਾਬਦੇਹੀ ਅਤੇ ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਨਾਉਣ ਲਈ ਵਿਲੱਖਣ ਤੌਰ ‘ਤੇ ਇੱਕ ਮਜਬੂਤ ਰੱਖ-ਰਖਾਅ ਯੋਜਨਾ ਸ਼ਾਮਲ ਕੀਤੀ ਗਈ ਹੈ ਜਿਸ ਤਹਿਤ ਸੜਕਾਂ ਦਾ ਵਿਕਾਸ ਕਰਨ ਵਾਲੇ ਠੇਕੇਦਾਰ ਅਗਲੇ ਦਸ ਸਾਲਾਂ ਲਈ ਸਬੰਧਤ ਪ੍ਰੋਜੈਕਟ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਗੇ।

ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਤਿੰਨ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ। ਪਹਿਲਾ ਪੜਾਅ ਡਿਜ਼ਾਇਨ ‘ਤੇ ਕੇਂਦਰਤ ਹੋਵੇਗਾ ਜਿਸ ਤਹਿਤ ਚੋਟੀ ਦੇ ਸ਼ਹਿਰੀ ਯੋਜਨਾਕਾਰਾਂ ਅਤੇ ਕੌਮਾਂਤਰੀ ਮਾਹਰਾਂ ਵੱਲੋਂ ਚਾਰ ਮਹੀਨਿਆਂ ਦੀ ਮਿਆਦ ਵਿੱਚ ਵਿਸਤ੍ਰਿਤ ਖਾਕਾ ਤਿਆਰ ਕਰਨਾ ਸ਼ਾਮਿਲ ਹੈ। ਦੂਜੇ ਪੜਾਅ ਵਿੱਚ ਅੱਠ ਮਹੀਨਿਆਂ ਦੀ ਉਸਾਰੀ ਦੀ ਮਿਆਦ ਸ਼ਾਮਲ ਹੈ, ਜਿਸ ਦੌਰਾਨ ਪ੍ਰਮੁੱਖ ਨਿਰਮਾਣ ਏਜੰਸੀਆਂ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਇਹਨਾਂ ਡਿਜ਼ਾਈਨਾਂ ਨੂੰ ਅਮਲੀ ਰੂਪ ਦੇਣਗੀਆਂ। ਉਨ੍ਹਾਂ ਕਿਹਾ ਕਿ ਆਖ਼ਰੀ ਪੜਾਅ ਆਧੁਨਿਕ ਸਾਜ਼ੋ-ਸਾਮਾਨ ਦੀ ਵਰਤੋਂ ਨਾਲ ਨਿਯਮਤ ਮਸ਼ੀਨੀ ਸਫਾਈ ਦੇ ਨਾਲ, ਨਿਰਮਾਣ ਏਜੰਸੀਆਂ ਤੋਂ ਇੱਕ ਦਹਾਕੇ-ਲੰਬੇ ਰੱਖ-ਰਖਾਅ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਂਦਾ ਹੈ।

ਇਸ ਪ੍ਰੋਜੈਕਟ ਲਈ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀਆਂ ਸੜਕਾਂ ਨੂੰ ਦੀ ਚੋਣ ਬਹੁਤ ਧਿਆਨ ਨਾਲ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਮਜੀਠਾ ਰੋਡ (ਫੋਰ ਐਸ ਚੌਂਕ ਤੋਂ ਗੁਰੂ ਨਾਨਕ ਹਸਪਤਾਲ ਤੱਕ)-3 ਕਿ.ਮੀ, ਕੋਰਟ ਰੋਡ (ਰਿਆਲਟੋ ਚੌਕ ਤੋਂ ਕੁਈਨਜ਼ ਰੋਡ)-1 ਕਿਲੋਮੀਟਰ, ਹਾਲ ਗੇਟ ਦੇ ਬਾਹਰ ਸ਼ੁਭਮ ਰੋਡ (ਸਰਕੂਲਰ ਰੋਡ ਜੋ ਸਾਰੇ ਗੇਟਾਂ ਨੂੰ ਜੋੜਦੀ ਹੈ)-7 ਕਿ.ਮੀ., ਅੰਮ੍ਰਿਤਸਰ ਛਾਉਣੀ ਰੋਡ (ਕੈਂਟ ਚੌਕ ਤੋਂ ਕਚਹਿਰੀ ਚੌਕ ਤੋਂ ਰਤਨ ਸਿੰਘ ਚੌਕ ਤੱਕ)-1.5 ਕਿ.ਮੀ., ਰੇਸ ਕੋਰਸ ਰੋਡ (ਦਸੌਂਦਾ ਸਿੰਘ ਰੋਡ ਤੋਂ ਲਾਰੈਂਸ ਰੋਡ ਤੋਂ ਕੂਪਰ ਰੋਡ -3 ਕਿਲੋਮੀਟਰ, ਗੋਲਬਾਗ ਰੋਡ (ਹਾਥੀ ਗੇਟ ਚੌਕ ਤੋਂ ਭਗਵਾਨ ਪਰਸ਼ੂਰਾਮ ਚੌਕ ਤੋਂ ਕੁਸ਼ਤੀ ਸਟੇਡੀਅਮ ਤੋਂ ਹਾਲ ਗੇਟ ਤੱਕ) – 1.5 ਕਿ.ਮੀ., ਅਤੇ ਜੀ.ਟੀ. ਰੋਡ (ਭੰਡਾਰੀ ਤੋਂ ਹਾਲ ਗੇਟ ਤੱਕ)- 0.5 ਕਿ.ਮੀ ਸਮੇਤ ਕੁੱਲ 17.5 ਕਿਲੋਮੀਟਰ ਲੰਬੀਆਂ 7 ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਲੁਧਿਆਣਾ ਦਾ ਪ੍ਰੋਜੈਕਟ 12.4 ਕਿਲੋਮੀਟਰ ਦਾ ਹੋਵੇਗਾ, ਜਿਸ ਵਿੱਚ ਪੁਰਾਣੀ ਜੀ.ਟੀ ਰੋਡ (ਸ਼ੇਰਪੁਰ ਚੌਕ ਤੋਂ ਜਗਰਾਓਂ ਪੁਲ) – 6.5 ਕਿਲੋਮੀਟਰ, ਚੌੜਾ ਬਾਜ਼ਾਰ – ਕਲਾਕ ਟਾਵਰ ਤੋਂ ਸ਼ੁਰੂ ਹੋ ਕੇ – 1.7 ਕਿਲੋਮੀਟਰ, ਅਤੇ ਘੁਮਾਰ ਮੰਡੀ ਰੋਡ (ਫੁਹਾਰਾ ਚੌਕ ਤੋਂ ਆਰਤੀ ਸਿਨੇਮਾ ਤੱਕ 4 ਕਿਲੋਮੀਟਰ) ਵਰਗੀਆਂ ਸੜਕਾਂ ਸ਼ਾਮਲ ਹਨ।

ਜਲੰਧਰ ਦੀਆਂ 12.3 ਕਿਲੋਮੀਟਰ ਲੰਬੀਆਂ ਸੜਕਾਂ, ਜਿੰਨ੍ਹਾਂ ਵਿੱਚ ਐਚ.ਐਮ.ਵੀ. ਰੋਡ (ਮਕਸੂਦਾਂ ਚੌਂਕ ਤੋਂ ਜੇਲ੍ਹ ਚੌਂਕ) – 3.4 ਕਿਲੋਮੀਟਰ, ਆਦਰਸ਼ ਨਗਰ ਰੋਡ ਅਤੇ ਟਾਂਡਾ ਰੋਡ (ਜੇਲ੍ਹ ਚੌਂਕ ਤੋਂ ਪਠਾਨਕੋਟ ਰੋਡ ਵਾਇਆ ਪੁਰਾਣਾ ਸ਼ਹਿਰ) – 1.4 ਕਿਲੋਮੀਟਰ, ਪਠਾਨਕੋਟ ਰੋਡ (ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਪਠਾਨਕੋਟ ਚੌਂਕ)-2.3 ਕਿਲੋਮੀਟੀਰ, ਮਾਡਲ ਟਾਊਨ ਮੇਨ ਰੋਡ (ਗੁਰੂ ਅਮਰਦਾਸ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ ਅਤੇ ਚੁਨਮੁਨ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ, ਮਾਡਲ ਟਾਊਨ ਟੀ-ਜੰਕਸ਼ਨ ਤੋਂ ਸ਼ਿਵਾਨੀ ਪਾਰਕ ਐਗਜ਼ਿਟ) – 2 ਕਿਲੋਮੀਟਰ, ਅਤੇ ਨਕੋਦਰ-ਜਲੰਧਰ ਰੋਡ (ਵਡਾਲਾ ਚੌਕ ਤੋਂ ਨਕੋਦਰ ਚੌਕ) 3.2 ਕਿਲੋਮੀਟਰ ਸ਼ਾਮਿਲ ਹਨ ਦਾ ਕਾਇਆਕਲਪ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀਆਂ ਵੱਲੋਂ ਉਥੇ ਵਿਉਂਤਬੱਧ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਪੰਜਾਬ ਦੀਆਂ ਸੜਕਾਂ ਦੀ ਮੌਜੂਦਾ ਸਥਿਤੀ ਵਿੱਚ ਜਮੀਨ-ਆਸਮਾਨ ਦੇ ਫਰਕ ਦੀ ਗਵਾਹੀ ਭਰਨ ਦਾ ਜਿਕਰ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਵਧੀਆ ਇੰਜੀਨੀਅਰ ਅਤੇ ਆਰਕੀਟੈਕਟ ਹੋਣ ਦੇ ਬਾਵਜੂਦ ਪੰਜਾਬ ਅਜਿਹਾ ਸ਼ਹਿਰੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਪਛੜ ਗਿਆ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸੂਬਾ ਸਰਕਾਰਾਂ ਦੀ ਦੂਰਅੰਦੇਸ਼ੀ ਅਤੇ ਸਿਆਸੀ ਇਰਾਦੇ ਦੀ ਘਾਟ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਭਾਰਤ ਵਿੱਚ ਸ਼ਹਿਰੀ ਵਿਕਾਸ ਲਈ ਇੱਕ ਮਿਸਾਲ ਕਾਇਮ ਕਰੇਗੀ, ਜਿਸ ਨਾਲ ਨਾ ਸਿਰਫ਼ ਸ਼ਹਿਰਾਂ ਦੇ ਭੌਤਿਕ ਲੈਂਡਸਕੇਪ ਸਗੋਂ ਨਾਗਰਿਕਾਂ ਦੇ ਸ਼ਹਿਰੀ ਜੀਵਨ ਦੇ ਅਨੁਭਵ ਨੂੰ ਵੀ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਮਤਾ, ਨਵੀਨਤਾ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ, ਇਹ ਪ੍ਰੋਜੈਕਟ ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਮਿਆਰਾਂ ਤੱਕ ਉੱਚਾ ਚੁੱਕਣ ਲਈ ਲੋੜੀਂਦੇ ਸੁਧਾਰ ਲਿਆਉਣ ਲਈ ਤਿਆਰ ਹੈ।

Tags: aapBreaking news in PunjabiHarpal Singh CheemaLatest Punjab newsLatest Punjab news in PunjabiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

by Ranjit Singh
5 days ago
0

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ - ਮਹਾਰਾਸ਼ਟਰ ਅਤੇ ਕੇਰਲ ਵਿੱਚ ਭਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 