AAP MLA ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ
- ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
- ਦਿੱਲੀ ਜਾਂਦੇ ਸਮੇਂ ਵਾਪਰਿਆ ਹਾਦਸਾ
ਚੰਡੀਗੜ੍ਹ,11 ਜਨਵਰੀ : ਪੰਜਾਬ-ਚੰਡੀਗੜ੍ਹ ਸਣੇ ਉੱਤਰ ਭਾਰਤ ‘ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਕਈ ਥਾਈਂ ਲੋਕ ਭਿਆਨਕ ਹਾਦਸੇ ਦਾ ਸ਼ਿਕਾਰ ਵੀ ਹੋ ਰਹੇ ਹਨ। ਦੱਸ ਦਈਏ ਕਿ ਅੱਜ ਮੋਗਾ ਦੇ ਬਾਘਾਪੁਰਾਣਾ ਤੋਂ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਸੁਖਾਨੰਦ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ।
ਦੱਸਿਆ ਜਾ ਰਿਹਾ ਹੈ ਕਿ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਤੇ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਆਪ ਵਿਧਾਇਕ ਦੂਜੀ ਗੱਡੀ ਵਿਚ ਸਵਾਰ ਸਨ ਜਿਸ ਕਾਰਨ ਉਨ੍ਹਾਂ ਦਾ ਬਚਾਅ ਰਿਹਾ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਵਾਹਨ ਕਾਫੀ ਨੁਕਸਾਨੇ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/