AAP MLA ਗੁਰਪ੍ਰੀਤ ਗੋਗੀ ਦੇ ਦਿਹਾਂਤ ’ਤੇ ਅਰਵਿੰਦ ਕੇਜਰੀਵਾਲ ਨੇ ਜਤਾਇਆ ਦੁੱਖ
ਸਿਰ ‘ਤੇ ਗੋਲੀ ਲੱਗਣ ਨਾਲ ਹੋਈ ਸੀ ਆਪ ਵਿਧਾਇਕ ਦੀ ਮੌਤ
ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ ਅੰਤਿਮ ਸਸਕਾਰ
ਨਵੀ ਦਿੱਲੀ,11 ਜਨਵਰੀ : ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਹੀ ਸੋਗ ਦੀ ਲਹਿਰ ਦੌੜ ਗਈ। ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ‘ਤੇ ਦਿੱਲੀ ਦੇ ਸਾਬਕਾ ਸੀ.ਐਮ. ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਲੁਧਿਆਣੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਜੀ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ।ਗੁਰਪ੍ਰੀਤ ਗੋਗੀ ਇੱਕ ਅਜਿਹਾ ਨੇਤਾ ਸਨ ਜਿਨ੍ਹਾਂ ਨੇ ਅਟੁੱਟ ਸਮਰਪਣ ਅਤੇ ਦਇਆ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ, ਉਨ੍ਹਾਂ ਦੀ ਗੈਰਹਾਜ਼ਰੀ ਇੱਕ ਖਾਲੀਪਣ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ, ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਇਸ ਔਖੇ ਸਮੇਂ ਵਿੱਚ ਉਨ੍ਹਾਂ ਦੇ ਦੁਖੀ ਪਰਿਵਾਰ ਨਾਲ ਹਨ। ਪਰਿਵਾਰ ਨੂੰ ਦੁੱਖ ਸਹਿਣ ਦੀ ਤਾਕਤ ਅਤੇ ਬਲ ਮਿਲੇ। ਅਸੀਂ ਇਸ ਡੂੰਘੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਲੁਧਿਆਣਾ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਸੇਵਾ ਦੀ ਵਿਰਾਸਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”
ਦੱਸ ਦਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। CM ਭਗਵੰਤ ਮਾਨ ਦੁਪਹਿਰ 2.30 ਵਜੇ ਗੋਗੀ ਦੇ ਘਰ ਪਹੁੰਚਣਗੇ। ਦੂਜੇ ਪਾਸੇ ਲੁਧਿਆਣਾ ਦੀ ਪੌਸ਼ ਮੰਡੀ ਘੁਮਾਰ ਮੰਡੀ ਨੂੰ ਅੱਜ ਬੰਦ ਰੱਖਿਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/