AAP MLA ਹਰਮੀਤ ਸਿੰਘ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ
ਚੰਡੀਗੜ੍ਹ, 6 ਨਵੰਬਰ 2025 (ਵਿਸ਼ਵ ਵਾਰਤਾ): ਪਟਿਆਲਾ ਦੀ ਇੱਕ ਅਦਾਲਤ ਨੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ (AAP MLA) ਹਰਮੀਤ ਸਿੰਘ ਪਠਾਨਮਾਜਰਾ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਕੋਰਟ ਚ ਪੇਸ਼ ਹੋਣ ਲਈ 12 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਪਠਾਣ ਮਾਜਰਾ ਸਮੇਂ ਸਿਰ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਇੱਕ ਨੋਟਿਸ ਉਨ੍ਹਾਂ ਦੇ ਪਟਿਆਲਾ ਸਥਿਤ ਘਰ ‘ਤੇ ਚਿਪਕਾਇਆ ਗਿਆ ਹੈ। ਇਸ ਤੋਂ ਇਲਾਵਾ ਉਸਦੀ ਜਾਇਦਾਦ ਵੀ ਕੁਰਕ ਕੀਤੀ ਜਾ ਸਕਦੀ ਹੈ।

ਦੱਸ ਦਈਏ ਕਿ ਪਠਾਨ ਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਬਲਾਤਕਾਰ ਦੀ ਐਫਆਈਆਰ ਦਰਜ ਕੀਤੀ ਗਈ ਸੀ। ਜਦੋਂ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਹ ਹਰਿਆਣਾ ਦੇ ਕਰਨਾਲ ਦੇ ਡਾਬਰੀ ਪਿੰਡ ਤੋਂ ਫਰਾਰ ਹੋ ਗਿਆ ਸੀ। ਇਸ ਸਬੰਧੀ ਕਰਨਾਲ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਸੀ। ਪਠਾਣ ਮਾਜਰਾ ਨੇ ਪਟਿਆਲਾ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਪਰ 9 ਅਕਤੂਬਰ ਨੂੰ ਅਦਾਲਤ ਨੇ ਉਸਦੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















