ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ
ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਹ ਬਠਿੰਡਾ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੇਖੀ ਗਈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵਿਧਾਇਕ ਪਠਾਨਮਾਜਰਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ।
ਪਠਾਨਮਾਜਰਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲਗਭਗ ਇੱਕ ਸਾਲ ਤੱਕ ਜੇਲ੍ਹ ਵਿੱਚ ਰੱਖਿਆ ਗਿਆ, ਜਦਕਿ ਉਨ੍ਹਾਂ ਦੇ ਖ਼ਿਲਾਫ਼ ਕੁਝ ਵੀ ਗਲਤ ਸਾਬਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਗੁਰੂ ਘਰ ਜਾ ਕੇ ਨਤਮਸਤਕ ਹੋਣਗੇ, ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ‘ਤੇ ਵਿਚਾਰ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























